03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਹਾਜ਼ਰੀ ’ਚ ਪਿੰਡ ਚੌਂਤਾ ਤੋਂ ਸ੍ਰੀ ਦਰਬਾਰ ਸਾਹਿਬ ਲਈ ਬੱਸ ਰਵਾਨਾ

ਨੂਰਪੁਰ ਬੇਦੀ, 2 ਅਕਤੂਬਰ (ਵਿੰਦਰਪਾਲ ਝਾਂਡੀਆਂ)-ਪਿੰਡ ਚੌਂਤਾ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਲਈ ਸ਼ਰਧਾਲੂਆਂ ਦੀ ਬੱਸ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਹਾਜ਼ਰੀ ਵਿਚ ਰਵਾਨਾ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਦੇਸ਼ ਰਾਜ ਸੈਣੀ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

Ad Position 21
No active advertisement
ਤੀਰਥ ਯਾਤਰਾ ਰਵਾਨਾ ਕਰਨ ਤੋਂ ਪਹਿਲਾਂ ਯਾਤਰੀਆਂ ਨੂੰ ਸ਼ੁੱਭ ਇੱਛਾਵਾਂ ਭੇਟ ਕਰਦੇ ਹੋਏ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਤੇ ਹੋਰ। ਤਸਵੀਰ ਵਿੰਦਰਪਾਲ ਝਾਂਡੀਆਂ 03-10-2026
ਨੂਰਪੁਰ ਬੇਦੀ, 2 ਅਕਤੂਬਰ (ਵਿੰਦਰਪਾਲ ਝਾਂਡੀਆਂ)-ਪਿੰਡ ਚੌਂਤਾ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਲਈ ਸ਼ਰਧਾਲੂਆਂ ਦੀ ਬੱਸ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਹਾਜ਼ਰੀ ਵਿਚ ਰਵਾਨਾ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਦੇਸ਼ ਰਾਜ ਸੈਣੀ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਿੱਖ ਧਰਮ ਦਾ ਮਹਾਨ ਅਧਿਆਤਮਿਕ ਕੇਂਦਰ ਹੈ, ਜਿੱਥੇ ਨਤਮਸਤਕ ਹੋ ਕੇ ਸੰਗਤ ਨੂੰ ਆਤਮਿਕ ਸ਼ਾਂਤੀ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਸੰਗਤ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੇ ਮੌਕੇ ਪ੍ਰਦਾਨ ਕਰਨਾ ਸ਼ਲਾਘਾਯੋਗ ਉਪਰਾਲਾ ਹੈ। ਅਜਿਹੀਆਂ ਯਾਤਰਾਵਾਂ ਲੋਕਾਂ ਨੂੰ ਆਪਣੀ ਧਾਰਮਿਕ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਆਪਸੀ ਭਾਈਚਾਰੇ ਅਤੇ ਸਾਂਝ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੀਆਂ ਹਨ। ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਗੁਰੂ ਸਾਹਿਬਾਨ ਨੇ ਸਾਨੂੰ ਸੇਵਾ, ਨਿਮਰਤਾ, ਬਰਾਬਰੀ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ ਹੈ। ਸਾਨੂੰ ਇਨ੍ਹਾਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਂਦਿਆਂ ਸਮਾਜ ਦੀ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਸ਼ਰਧਾਲੂਆਂ ਦੀ ਸੁਖਦ ਅਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕਰਦਿਆਂ ਕਿਹਾ ਕਿ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਸਮੁੱਚੀ ਮਾਨਵਤਾ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਜਾਵੇ। ਇਸ ਮੌਕੇ ਦੇਸ਼ ਰਾਜ ਸੈਣੀ, ਜ਼ਿਲ੍ਹਾ ਪ੍ਰੀਸ਼ਦ ਵਾਈਸ ਚੇਅਰਮੈਨ, ਦਾਰਾ ਸਿੰਘ, ਸਤਨਾਮ ਸਿੰਘ ਨਾਗਰਾ, ਸਾਹਿਬ ਸਿੰਘ ਚੌਂਤਾ, ਕਮਲ ਚੌਂਤਾ, ਸਰਪੰਚ ਕਮਲ ਸਿੰਘ, ਜਰਨੈਲ ਸਿੰਘ, ਪ੍ਰਦੀਪ ਸਿੰਘ, ਗਿਆਨ ਚੰਦ, ਰਾਮ ਦਿਆਲ, ਰਾਜ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਦੇ ਸਾਬਕਾ ਮੈਂਬਰ ਕਰਨੈਲ ਸਿੰਘ ਚੰਦਪੁਰ ਬੇਲਾ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਅਗਲੀ ਖ਼ਬਰ ਕਣਕ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ 25 ਰੁਪਏ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ : ਬੀਕੇਯੂ ਮਝੈਲ
Ad Position 24