03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸ੍ਰੀਮਦ ਭਾਗਵਤ ਕਥਾ ’ਚ ਹਰਜੋਤ ਬੈਂਸ ਨੇ ਲਵਾਈ ਹਾਜ਼ਰੀ

ਨੰਗਲ, 2 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਰੇਲਵੇ ਰੋਡ ਨੰਗਲ ਸਥਿਤ ਬਾਬਾ ਵਿਸ਼ਵਕਰਮਾ ਮੰਦਿਰ ਵਿਖੇ ਕਰਵਾਈ ਜਾ ਰਹੀ ਸ੍ਰੀਮਦ ਭਾਗਵਤ ਕਥਾ ਵਿਚ ਸ਼ਰਧਾ ਅਤੇ ਸਤਿਕਾਰ ਸਹਿਤ ਸ਼ਮੂਲੀਅਤ ਕੀਤੀ। ਇਸ ਮੌਕੇ ਮੰਦਿਰ ਪ੍ਰਬੰਧਕ ਕਮੇਟੀ ਅਤੇ ਸੰਗਤ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

Ad Position 21
No active advertisement
ਧਾਰਮਿਕ ਸਮਾਗਮ ਸਾਨੂੰ ਰਵਾਇਤਾਂ, ਸੰਸਕਾਰਾਂ ਤੇ ਸੱਭਿਆਚਾਰ ਨਾਲ ਜੋੜਦੇ ਹਨ-ਹਰਜੋਤ ਬੈਂਸ 03-10-2026
ਨੰਗਲ, 2 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਰੇਲਵੇ ਰੋਡ ਨੰਗਲ ਸਥਿਤ ਬਾਬਾ ਵਿਸ਼ਵਕਰਮਾ ਮੰਦਿਰ ਵਿਖੇ ਕਰਵਾਈ ਜਾ ਰਹੀ ਸ੍ਰੀਮਦ ਭਾਗਵਤ ਕਥਾ ਵਿਚ ਸ਼ਰਧਾ ਅਤੇ ਸਤਿਕਾਰ ਸਹਿਤ ਸ਼ਮੂਲੀਅਤ ਕੀਤੀ। ਇਸ ਮੌਕੇ ਮੰਦਿਰ ਪ੍ਰਬੰਧਕ ਕਮੇਟੀ ਅਤੇ ਸੰਗਤ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਕੈਬਨਿਟ ਮੰਤਰੀ ਨੇ ਕਥਾ ਵਿਚ ਬੈਠ ਕੇ ਧਾਰਮਿਕ ਵਿਚਾਰ ਸਰਵਣ ਕੀਤੇ ਅਤੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀਮਦ ਭਾਗਵਤ ਕਥਾ ਵਰਗੇ ਧਾਰਮਿਕ ਸਮਾਗਮ ਸਾਨੂੰ ਆਪਣੀਆਂ ਧਾਰਮਿਕ ਕਦਰਾਂ-ਕੀਮਤਾਂ, ਰਵਾਇਤਾਂ, ਸੰਸਕਾਰਾਂ ਅਤੇ ਸਭਿਆਚਾਰ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਗ੍ਰੰਥਾਂ ਵਿਚ ਦਰਸਾਏ ਸੱਚ, ਸੇਵਾ, ਨਿਮਰਤਾ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਜੀਵਨ ਵਿਚ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਸਮਾਜ ਵਿਚ ਆਪਸੀ ਪਿਆਰ, ਭਾਈਚਾਰੇ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਨ ਦਾ ਮਾਧਿਅਮ ਬਣਦੇ ਹਨ। ਨੌਜਵਾਨ ਪੀੜ੍ਹੀ ਨੂੰ ਵੀ ਆਪਣੇ ਧਰਮ, ਵਿਰਸੇ ਅਤੇ ਸੱਭਿਆਚਾਰ ਨਾਲ ਜੋੜਨ ਲਈ ਅਜਿਹੇ ਧਾਰਮਿਕ ਸਮਾਗਮਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨੀ ਚਾਹੀਦੀ ਹੈ। ਕੈਬਨਿਟ ਮੰਤਰੀ ਨੇ ਮੰਦਿਰ ਪ੍ਰਬੰਧਕਾਂ ਅਤੇ ਕਥਾ ਦੇ ਆਯੋਜਕਾਂ ਵਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਸੰਗਤ ਨੂੰ ਧਾਰਮਿਕ ਸਿੱਖਿਆਵਾਂ ਨੂੰ ਰੋਜ਼ਾਨਾ ਜੀਵਨ ਵਿਚ ਅਮਲ ਵਿਚ ਲਿਆਉਣ ਦੀ ਅਪੀਲ ਕੀਤੀ। ਇਸ ਮੌਕੇ ਡਾ. ਸੰਜੀਵ ਗੌਤਮ, ਜ਼ਿਲ੍ਹਾ ਪ੍ਰਧਾਨ, ਸਮੇਤ ਪਾਰਟੀ ਵਰਕਰ, ਮੰਦਿਰ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ, ਕਥਾ ਵਾਚਕ ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇੰਸਪੈਕਟਰ ਨਸੀਬ ਸਿੰਘ ਨੂੰ ਸ਼ਰਧਾਂਜਲੀਆਂ ਕੀਤੀਆਂ ਭੇਟ ਅਗਲੀ ਖ਼ਬਰ ਬਲਾਕ ਸੰਮਤੀ ਦੇ ਸਾਬਕਾ ਮੈਂਬਰ ਕਰਨੈਲ ਸਿੰਘ ਚੰਦਪੁਰ ਬੇਲਾ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਇਜ਼ਹਾਰ
Ad Position 24