03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਕਮਲ ਚੌਹਾਨ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਖੇਡਾਂ ਨਾਲ ਜੁੜਨ ਦਾ ਸੱਦਾ

ਰੂਪਨਗਰ, 2 ਅਕਤੂਬਰ (ਸਤਨਾਮ ਸਿੰਘ ਸੱਤੀ)- ਰੂਪਨਗਰ ਵਿਖੇ ਰਾਇਲ ਇਲੈਵਨ ਰੋਪੜ ਅਤੇ ਵਾਰਡ ਨੰਬਰ 6 ਨਾਲ ਸਬੰਧਿਤ ਖਿਡਾਰੀਆਂ ਨੂੰ ਕ੍ਰਿਕਟ ਦੀਆਂ ਜਰਸੀਆਂ ਅਤੇ ਖੇਡਾਂ ਦਾ ਸਾਮਾਨ ਵੰਡਿਆ ਗਿਆ। ਇਸ ਮੌਕੇ ਹਲਕਾ ਰੂਪਨਗਰ ਦੇ ਸਮਾਜ ਸੇਵੀ ਕਮਲ ਚੌਹਾਨ ਨੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਨਾਲ ਜੁੜਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ।

Ad Position 21
No active advertisement
ਵਾਰਡ ਨੰ: 6 ’ਚ ਖਿਡਾਰੀਆਂ ਨੂੰ ਭੇਟ ਕੀਤਾ ਖੇਡਾਂ ਦਾ ਸਮਾਨ 03-10-2026
ਰੂਪਨਗਰ, 2 ਅਕਤੂਬਰ (ਸਤਨਾਮ ਸਿੰਘ ਸੱਤੀ)- ਰੂਪਨਗਰ ਵਿਖੇ ਰਾਇਲ ਇਲੈਵਨ ਰੋਪੜ ਅਤੇ ਵਾਰਡ ਨੰਬਰ 6 ਨਾਲ ਸਬੰਧਿਤ ਖਿਡਾਰੀਆਂ ਨੂੰ ਕ੍ਰਿਕਟ ਦੀਆਂ ਜਰਸੀਆਂ ਅਤੇ ਖੇਡਾਂ ਦਾ ਸਾਮਾਨ ਵੰਡਿਆ ਗਿਆ। ਇਸ ਮੌਕੇ ਹਲਕਾ ਰੂਪਨਗਰ ਦੇ ਸਮਾਜ ਸੇਵੀ ਕਮਲ ਚੌਹਾਨ ਨੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਨਾਲ ਜੁੜਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਕਮਲ ਚੌਹਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਖੇਡ ਮੈਦਾਨਾਂ ਵਿਚ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਿਹਤਮੰਦ ਅਤੇ ਅਨੁਸ਼ਾਸਿਤ ਜੀਵਨ ਜਿਊਣ ਲਈ ਪ੍ਰੇਰਿਤ ਕਰਦੀਆਂ ਹਨ ਅਤੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵੱਲ ਲਿਜਾਉਣ ਵਿਚ ਸਹਾਇਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਨੂੰ ਮਜ਼ਬੂਤ ਕਰਨ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ। ਇਸ ਮੌਕੇ ਖਿਡਾਰੀਆਂ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪ੍ਰਧਾਨ ਕਮਲ ਚੌਹਾਨ ਟੇਡੇਵਾਲ ਨੇ ਪਿੰਡ ਕਾਂਗੜ ਵਿਖੇ ਨੌਜਵਾਨਾਂ ਨੂੰ ਜਰਸੀਆਂ ਸਮੇਤ ਖੇਡ ਕਿੱਟਾਂ ਵੰਡੀਆਂ ਅਗਲੀ ਖ਼ਬਰ ਬਲਾਕ ਕਾਂਗਰਸ ਕਮੇਟੀ ਨੰਗਲ ਵਲੋਂ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਜੀ ਦਾ ਜਨਮ ਦਿਵਸ ਮਨਾਇਆ
Ad Position 24