03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਬਹੁਜਨ ਸਮਾਜ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 2 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਬਹੁਜਨ ਸਮਾਜ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸਥਾਨਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿਚ ਹੋਈ, ਜਿਸ ਵਿਚ ਬਸਪਾ ਪੰਜਾਬ ਦੇ ਜਨਰਲ ਸਕੱਤਰ ਰਾਜਿੰਦਰ ਸਿੰਘ ਨਨਹੇੜੀਆ ਨੇ ਵਿਸ਼ੇਸ਼ ਤੋਰ ’ਤੇ ਸ਼ਿਰਕਤ ਕੀਤੀ। ਮੀਟਿੰਗ ਵਿਚ 9 ਅਕਤੂਬਰ ਨੂੰ ਆਦਮਪੁਰ ਵਿਖੇ ਬਸਪਾ ਸੁਪਰੀਮੋ ਸਾਹਿਬ ਸ੍ਰੀ ਕਾਂਸ਼ੀ ਰਾਮ ਦੇ ਮਨਾਏ ਜਾ ਰਹੇ ਪ੍ਰੀ ਨਿਰਵਾਣ ਦਿਵਸ ਮੌਕੇ ਸ੍ਰੀ ਚਮਕੌਰ ਸਾਹਿਬ ਤੋਂ ਆਦਮਪੁਰ ਵਿਖੇ ਲਿਜਾਏ ਜਾਣ ਵਾਲੇ ਵੱਡੇ ਕਾਫ਼ਲੇ ਸਬੰਧੀ ਤਿਆਰੀਆਂ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਅਹੁਦੇਦਾਰਾਂ ਦੀਆਂ ਵੱਖ-ਵੱਖ ਡਿਊਟੀਆਂ ਵੀ ਲਗਾਈਆਂ ਗਈਆਂ।

Ad Position 21
No active advertisement
ਅਜੀਤ ਡੈਸਕ 03-10-2026
ਸ੍ਰੀ ਚਮਕੌਰ ਸਾਹਿਬ, 2 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਬਹੁਜਨ ਸਮਾਜ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸਥਾਨਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿਚ ਹੋਈ, ਜਿਸ ਵਿਚ ਬਸਪਾ ਪੰਜਾਬ ਦੇ ਜਨਰਲ ਸਕੱਤਰ ਰਾਜਿੰਦਰ ਸਿੰਘ ਨਨਹੇੜੀਆ ਨੇ ਵਿਸ਼ੇਸ਼ ਤੋਰ ’ਤੇ ਸ਼ਿਰਕਤ ਕੀਤੀ। ਮੀਟਿੰਗ ਵਿਚ 9 ਅਕਤੂਬਰ ਨੂੰ ਆਦਮਪੁਰ ਵਿਖੇ ਬਸਪਾ ਸੁਪਰੀਮੋ ਸਾਹਿਬ ਸ੍ਰੀ ਕਾਂਸ਼ੀ ਰਾਮ ਦੇ ਮਨਾਏ ਜਾ ਰਹੇ ਪ੍ਰੀ ਨਿਰਵਾਣ ਦਿਵਸ ਮੌਕੇ ਸ੍ਰੀ ਚਮਕੌਰ ਸਾਹਿਬ ਤੋਂ ਆਦਮਪੁਰ ਵਿਖੇ ਲਿਜਾਏ ਜਾਣ ਵਾਲੇ ਵੱਡੇ ਕਾਫ਼ਲੇ ਸਬੰਧੀ ਤਿਆਰੀਆਂ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਅਹੁਦੇਦਾਰਾਂ ਦੀਆਂ ਵੱਖ-ਵੱਖ ਡਿਊਟੀਆਂ ਵੀ ਲਗਾਈਆਂ ਗਈਆਂ। ਇਸ ਉਪਰੰਤ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਸਾਹਿਬ ਸ੍ਰੀ ਕਾਂਸ਼ੀ ਰਾਮ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਬਹੁਜਨ ਸਮਾਜ ਪਾਰਟੀ ਵੱਡੇ ਪੱਧਰ ’ਤੇ ਸੰਘਰਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਵੱਡੇ ਘਰਾਣੇ ਹਰ ਵਰਗ ਤੇ ਆਪਣਾ ਜਾਲ ਵਿਛਾ ਰਹੇ ਹਨ, ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਗ਼ਰੀਬਾਂ ਦੀ ਲੁੱਟ ਹੋ ਰਹੀ ਹੈ ਤੇ ਕਾਰਪੋਰੇਟ ਘਰਾਣੇ ਹੋਰ ਅਮੀਰ ਹੁੰਦੇ ਜਾ ਰਹੇ ਹਨ। ਉਨ੍ਹਾਂ ਕਿਹਾ ਸਾਹਿਬ ਸ੍ਰੀ ਕਾਂਸੀ ਰਾਮ ਦੀ ਸੋਚ ਸੀ ਕਿ ਦੱਬੇ ਕੁਚਲੇ ਵਰਗ ਨੂੰ ਸਮਾਜ ਵਿਚ ਬਰਾਬਰਤਾ ਹਾਸਲ ਹੋਵੇ, ਪਰ ਅੱਜ ਦੀਆਂ ਭਾਜਪਾ, ਕਾਂਗਰਸ , ਆਪ ਵਰਗੀਆਂ ਪਾਰਟੀਆਂ ਇਨ੍ਹਾਂ ਨੂੰ ਸਿਰਫ਼ ਵੋਟਾਂ ਲਈ ਵਰਤਦੀਆਂ ਆ ਰਹੀਆਂ ਹਨ। ਲੇਕਿਨ ਹੁਣ ਵੋਟਰਾਂ ਦਾ ਮੋਹ ਭੰਗ ਹੋ ਚੁੱਕਾ ਹੈ ਤੇ ਉਹ ਮੁੜ ਬਸਪਾ ਵੱਲ ਮੁੜ ਰਹੇ ਹਨ। ਮੀਟਿੰਗ ਦੌਰਾਨ ਸਮੂਹ ਵਰਕਰਾਂ/ਅਹੁਦੇਦਾਰਾਂ ਦੀ ਸਹਿਮਤੀ ਨਾਲ ਕੁਲਦੀਪ ਸਿੰਘ ਪਪਰਾਲੀ ਨੂੰ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦਾ ਕਾਰਜਕਾਰੀ ਪ੍ਰਧਾਨ ਚੁਣਿਆ ਗਿਆ ਹੈ । ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਨਰਿੰਦਰ ਸਿੰਘ ਬਡਵਾਲੀ, ਜ਼ਿਲ੍ਹਾ ਇੰਚਾਰਜ ਦਰਸ਼ਨ ਸਿੰਘ ਸਮਾਣਾ, ਹਲਕਾ ਪ੍ਰਧਾਨ ਗੁਰਨਾਮ ਸਿੰਘ ਪਿੱਪਲ ਮਾਜਰਾ, ਕੇਸਰ ਸਿੰਘ, ਦਰਬਾਰਾ ਸਿੰਘ ਮੋਰਿੰਡਾ, ਸੂਬੇਦਾਰ ਬਲਵੀਰ ਸਿੰਘ, ਸਾਬਕਾ ਸਰਪੰਚ ਸੁਰਿੰਦਰ ਸਿੰਘ ਰਾਜੇਮਾਜਰਾ, ਨਸੀਬ ਸਿੰਘ ਬੇਲਾ, ਸੰਤ ਸਿੰਘ ਪਪਰਾਲੀ, ਕੈਪਟਨ ਕਰਮਜੀਤ ਸਿੰਘ, ਸੁਖਵਿੰਦਰ ਸਿੰਘ ਸਮਾਣਾ, ਹਰਦੀਪ ਸਿੰਘ ਨੰਗਲ ਗੜੀਆ, ਇਕਬਾਲ ਸਿੰਘ ਰਤਨਗੜ੍ਹ, ਮੋਦਨ ਸਿੰਘ ਖ਼ਾਲਸਾ, ਕਰਨੈਲ ਸਿੰਘ, ਗੁਰਦੀਪ ਸਿੰਘ ਪਿੱਪਲ ਮਾਜਰਾ, ਕਰਨੈਲ ਸਿੰਘ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਨਗਣਨਾ-2027 ਸਬੰਧੀ ਫੀਲਡ ਟ੍ਰੇਨਰਾਂ ਦੀ ਸਿਖਲਾਈ ਹੋਈ ਸੰਪੰਨ ਅਗਲੀ ਖ਼ਬਰ ਗ੍ਰਾਮ ਪੰਚਾਇਤ ਭੋਲੇਵਾਲ ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ
Ad Position 24