03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਚਨੋਲੀ ਦੇ ਵਿਕਾਸ ਕਾਰਜਾਂ ਲਈ ਵਿਧਾਇਕ ਦਿਨੇਸ਼ ਚੱਢਾ ਨੇ ਪੰਚਾਇਤ ਨੂੰ ਦਿੱਤੀ 7 ਲੱਖ ਦੀ ਗਰਾਂਟ

ਨੂਰਪੁਰ ਬੇਦੀ, 2 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਚਨੋਲੀ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਦੇ ਮਕਸਦ ਨਾਲ ਗ੍ਰਾਮ ਪੰਚਾਇਤ ਨੂੰ 7 ਲੱਖ ਰੁਪਏ ਦੀ ਗਰਾਂਟ ਰਾਸ਼ੀ ਪ੍ਰਦਾਨ ਕੀਤੀ ਗਈ। ਗਰਾਂਟ ਮਿਲਣ ’ਤੇ ਪਿੰਡ ਦੀ ਗ੍ਰਾਮ ਪੰਚਾਇਤ ਅਤੇ ਵਸਨੀਕਾਂ ਵਲੋਂ ਵਿਧਾਇਕ ਦਿਨੇਸ਼ ਚੱਢਾ ਦਾ ਧੰਨਵਾਦ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 03-10-2026
ਨੂਰਪੁਰ ਬੇਦੀ, 2 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਚਨੋਲੀ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਦੇ ਮਕਸਦ ਨਾਲ ਗ੍ਰਾਮ ਪੰਚਾਇਤ ਨੂੰ 7 ਲੱਖ ਰੁਪਏ ਦੀ ਗਰਾਂਟ ਰਾਸ਼ੀ ਪ੍ਰਦਾਨ ਕੀਤੀ ਗਈ। ਗਰਾਂਟ ਮਿਲਣ ’ਤੇ ਪਿੰਡ ਦੀ ਗ੍ਰਾਮ ਪੰਚਾਇਤ ਅਤੇ ਵਸਨੀਕਾਂ ਵਲੋਂ ਵਿਧਾਇਕ ਦਿਨੇਸ਼ ਚੱਢਾ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲੋੜ ਅਨੁਸਾਰ ਗਰਾਂਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਸਰਕਾਰ ਦੀਆਂ ਤਰਜੀਹਾਂ ਵਿਚ ਸ਼ਾਮਿਲ ਹੈ ਅਤੇ ਵਿਕਾਸ ਕਾਰਜਾਂ ਲਈ ਫ਼ੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਪਿੰਡ ਦੀ ਗ੍ਰਾਮ ਪੰਚਾਇਤ ਦੇ ਨੁਮਾਇੰਦਿਆਂ ਨੇ ਕਿਹਾ ਕਿ 7 ਲੱਖ ਰੁਪਏ ਦੀ ਗਰਾਂਟ ਨਾਲ ਪਿੰਡ ਵਿਚ ਲੋੜ ਅਨੁਸਾਰ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਗਰਾਂਟ ਮਿਲਣ ਨਾਲ ਪਿੰਡ ਦੇ ਵਿਕਾਸ ਕਾਰਜਾਂ ਨੂੰ ਹੋਰ ਹੁਲਾਰਾ ਮਿਲੇਗਾ।ਇਸ ਮੌਕੇ ਚੇਅਰਮੈਨ ਸ਼ਿਵ ਕੁਮਾਰ ਲਾਲਪੁਰ, ਜ਼ਿਲ੍ਹਾ ਪਰਿਸ਼ਦ ਦੇ ਵਾਈਸ ਚੇਅਰਮੈਨ ਦੇਸ ਰਾਜ ਸੈਣੀ, ਸਰਪੰਚ ਕੁਲਵਿੰਦਰ ਸਿੰਘ, ਡਾਇਰੈਕਟਰ ਜਸਬੀਰ ਸਿੰਘ, ਮੋਨੂ ਪਾਬਲਾ, ਲੰਬੜਦਾਰ ਸੋਹਣ ਸਿੰਘ, ਸੰਮਤੀ ਮੈਂਬਰ ਸਤਨਾਮ ਨਾਗਰਾ, ਸਰਪੰਚ ਅਵਤਾਰ ਸਿੰਘ, ਸਾਬਕਾ ਸਰਪੰਚ ਭੁਪਿੰਦਰ ਸਿੰਘ, ਜਸਵੰਤ ਸਿੰਘ ਬੱਲਾ, ਹਰਜੀਤ ਸਿੰਘ ਜੀਤੀ, ਤਰਲੋਚਨ ਸਿੰਘ, ਕੁਲਦੀਪ ਸਿੰਘ, ਜਸਵੰਤ ਸਿੰਘ, ਗੁਰਨੈਬ ਸਿੰਘ ਘੁੰਮਣ, ਲਾਲੀ ਭਟੋਲੀ ਅਤੇ ਬਲਵੀਰ ਟੇਢੇਵਾਲ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਬ ਡਵੀਜ਼ਨ ਨੂਰਪੁਰ ਬੇਦੀ ਦੀ ਟੈਕਨੀਕਲ ਸਰਵਿਸ਼ਿਜ ਯੂਨੀਅਨ ਦੀ ਨਵੀਂ ਚੋਣ ਸਰਬਸੰਮਤੀ ਨਾਲ ਸੰਪੰਨ ਲਾਈਨਮੈਨ ਰਾਜਪਾਲ ਸਿੰਘ ਬਣ... ਅਗਲੀ ਖ਼ਬਰ ਬਿਰਧ ਆਸ਼ਰਮ ’ ਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਨਾਇਆ ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ
Ad Position 24