ਸਫ਼ਾਈ ਸੇਵਕਾਂ ਦੀ ਸਿਹਤ ਸੰਭਾਲ ਲਈ ਨਗਰ ਕੌਂਸਲ ਵਲੋਂ ਮੈਡੀਕਲ ਕੈਂਪ ਲਗਾਇਆ
ਰੂਪਨਗਰ, 2 ਅਕਤੂਬਰ (ਸਤਨਾਮ ਸਿੰਘ ਸੱਤੀ)-ਦਫ਼ਤਰ ਨਗਰ ਕੌਂਸਲ ਰੂਪਨਗਰ ਵਲੋਂ ਸਵੱਛ ਭਾਰਤ ਮਿਸ਼ਨ 2. 0 ਤਹਿਤ ਚਲਾਈ ਜਾ ਰਹੀ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਸਫ਼ਾਈ ਸੇਵਕਾਂ ਦੀ ਸਿਹਤ ਸੰਭਾਲ ਲਈ ਨਗਰ ਕੌਂਸਲ ਦਫ਼ਤਰ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਨੂੰ ‘ਸਵੱਛਤਾ ਹੀ ਸ਼ੀਵਰ’ ਦਾ ਨਾਮ ਦਿੱਤਾ ਗਿਆ।
ਰੂਪਨਗਰ, 2 ਅਕਤੂਬਰ (ਸਤਨਾਮ ਸਿੰਘ ਸੱਤੀ)-ਦਫ਼ਤਰ ਨਗਰ ਕੌਂਸਲ ਰੂਪਨਗਰ ਵਲੋਂ ਸਵੱਛ ਭਾਰਤ ਮਿਸ਼ਨ 2.0 ਤਹਿਤ ਚਲਾਈ ਜਾ ਰਹੀ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਸਫ਼ਾਈ ਸੇਵਕਾਂ ਦੀ ਸਿਹਤ ਸੰਭਾਲ ਲਈ ਨਗਰ ਕੌਂਸਲ ਦਫ਼ਤਰ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਨੂੰ ‘ਸਵੱਛਤਾ ਹੀ ਸ਼ੀਵਰ’ ਦਾ ਨਾਮ ਦਿੱਤਾ ਗਿਆ। ਇਸ ਮੌਕੇ ਕਰੀਬ 101 ਸਫ਼ਾਈ ਸੇਵਕਾਂ ਦਾ ਹੈਲਥ ਚੈੱਕਅੱਪ ਕੀਤਾ ਗਿਆ। ਸਫ਼ਾਈ ਸੇਵਕ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ, ਇਸ ਲਈ ਉਨ੍ਹਾਂ ਦੀ ਸਿਹਤ ਪ੍ਰਤੀ ਵਿਸ਼ੇਸ਼ ਧਿਆਨ ਦੇਣਾ ਜ਼ਰੂਰੀ ਹੈ। ਕੈਂਪ ਅਸ਼ੋਕ ਕੁਮਾਰ, ਕਾਰਜ ਸਾਧਕ ਅਫ਼ਸਰ ਦੀ ਰਹਿਨੁਮਾਈ ਹੇਠ ਲਗਾਇਆ ਗਿਆ। ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਇੰਦਰਪਾਲ ਸਿੰਘ (ਰਾਜੂ ਸਤਿਆਲ) ਨੇ ਕਿਹਾ ਕਿ ਸਫ਼ਾਈ ਕਰਮਚਾਰੀ ਸ਼ਹਿਰ ਦੀ ਸਫ਼ਾਈ ਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਸਿਹਤ ਦੀ ਸੰਭਾਲ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਵਲੋਂ ਸਿਵਲ ਸਰਜਨ ਰੂਪਨਗਰ ਵਲੋਂ ਭੇਜੀ ਮੈਡੀਕਲ ਟੀਮ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸੈਨੇਟਰੀ ਇੰਸਪੈਕਟਰ ਵਰਿੰਦਰ ਸਿੰਘ, ਪਰਦੀਪ ਸਿੰਘ (ਸੀ.ਐਫ.), ਪ੍ਰਧਾਨ ਅਜੇ ਕੁਮਾਰ ਭੱਟੀ, ਅਮਨਦੀਪ ਸਿੰਘ ਮੋਟੀਵੇਟਰ, ਲਵਲੀ ਸ਼ਰਮਾ, ਲੋਕ ਬੰਦੂ ਜੀ, ਨਵਤੇਜ ਸਿੰਘ ਸਮੇਤ ਨਗਰ ਕੌਂਸਲ ਦਾ ਹੋਰ ਦਫ਼ਤਰੀ ਸਟਾਫ਼ ਵੀ ਹਾਜ਼ਰ ਸੀ।