02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਉਪ ਤਹਿਸੀਲ ਨੂਰਪੁਰ ਬੇਦੀ ਵਿਖੇ ਲੋਕਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕਿਸੇ ਵੀ ਤਰ੍ਹਾਂ ਦੀ ਦਿੱਕਤ : ਨਾਇਬ ਤਹਿਸੀਲਦਾਰ ਜਸਵਿੰਦਰ ਕੌਰ

ਨੂਰਪੁਰ ਬੇਦੀ, 2 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਉਪ ਤਹਿਸੀਲ ਨੂਰਪੁਰ ਬੇਦੀ ਵਿਖੇ ਆਮ ਲੋਕਾਂ ਨੂੰ ਸਰਕਾਰੀ ਕੰਮਕਾਜ ਸਬੰਧੀ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਨਾਇਬ ਤਹਿਸੀਲਦਾਰ ਮੈਡਮ ਜਸਵਿੰਦਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਜਾਣਕਾਰੀ ਦੇਣ ਮੌਕੇ ਮੈਡਮ ਜਸਵਿੰਦਰ ਕੌਰ ਨਾਇਬ ਤਹਿਸੀਲਦਾਰ। ਤਸਵੀਰ-ਢੀਂਡਸਾ 03-10-2026
ਨੂਰਪੁਰ ਬੇਦੀ, 2 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਉਪ ਤਹਿਸੀਲ ਨੂਰਪੁਰ ਬੇਦੀ ਵਿਖੇ ਆਮ ਲੋਕਾਂ ਨੂੰ ਸਰਕਾਰੀ ਕੰਮਕਾਜ ਸਬੰਧੀ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਨਾਇਬ ਤਹਿਸੀਲਦਾਰ ਮੈਡਮ ਜਸਵਿੰਦਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰੀ ਸੇਵਾਵਾਂ ਸਮੇਂ ਸਿਰ ਅਤੇ ਸੁਚੱਜੇ ਢੰਗ ਨਾਲ ਮੁਹੱਈਆ ਕਰਵਾਉਣਾ ਪ੍ਰਸ਼ਾਸਨ ਦੀ ਮੁੱਖ ਤਰਜ਼ੀਹ ਹੈ। ਉਪ ਤਹਿਸੀਲ ਨੂਰਪੁਰ ਬੇਦੀ ਵਿਖੇ ਐਸ.ਆਈ.ਆਰ. (ਸਪੈਸ਼ਲ ਇੰਟੈਨਸਿਵ ਰਿਵਿਜ਼ਨ) ਨਾਲ ਸਬੰਧਿਤ ਕੰਮ ਨੂੰ ਵੀ ਜ਼ੋਰਾਂ-ਸ਼ੋਰਾਂ ਨਾਲ ਮੁਕੰਮਲ ਕੀਤਾ ਗਿਆ ਹੈ। ਇਸ ਦੌਰਾਨ ਸਬੰਧਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਪੂਰੀ ਤਨਦੇਹੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ ਗਈਆਂ। ਨਾਇਬ ਤਹਿਸੀਲਦਾਰ ਜਸਵਿੰਦਰ ਕੌਰ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਸਰਕਾਰੀ ਕੰਮਾਂ ਲਈ ਬੇਲੋੜੀ ਖ਼ੱਜਲ-ਖ਼ੁਆਰੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਉਹ ਛੁੱਟੀ ਵਾਲੇ ਦਿਨ ਵੀ ਕੰਮ ਨਿਪਟਾਉਂਦੇ ਹਨ ਤਾਂ ਕਿ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਵੇ । ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਨੂੰ ਕਿਸੇ ਵੀ ਸਰਕਾਰੀ ਕੰਮ ਸਬੰਧੀ ਕੋਈ ਮੁਸ਼ਕਿਲ ਜਾਂ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਬੇਝਿਜਕ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਸੁਣਿਆ ਜਾਵੇਗਾ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਚੱਢਾ ਵਲੋਂ ਚੌਂਤਾ ਦੇ ਵਿਕਾਸ ਲਈ 5 ਲੱਖ ਰੁਪਏ ਦੀ ਗਰਾਂਟ ਜਾਰੀ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਨ ’ ਤੇ ਜ਼ਿਲ੍ਹਾ ਯੂਥ ਕਾਂਗਰਸ ਵਲੋਂ ਬਹਿਰਾਮਪੁਰ ਬੇਟ ਵਿਖੇ ਅੱਖਾਂ ਦਾ ਅਤੇ ਮੈਡੀਕਲ ਚੈੱਕਅ...
Ad Position 24