02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਵਿਧਾਇਕ ਚੱਢਾ ਵਲੋਂ ਚੌਂਤਾ ਦੇ ਵਿਕਾਸ ਲਈ 5 ਲੱਖ ਰੁਪਏ ਦੀ ਗਰਾਂਟ ਜਾਰੀ

ਨੂਰਪੁਰ ਬੇਦੀ, 2 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ, ਹਰਦੀਪ ਸਿੰਘ ਢੀਂਡਸਾ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਵਿਧਾਇਕ ਦਿਨੇਸ਼ ਚੱਢਾ ਵਲੋਂ ਪਿੰਡ ਚੌਂਤਾ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 03-10-2026
ਨੂਰਪੁਰ ਬੇਦੀ, 2 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ, ਹਰਦੀਪ ਸਿੰਘ ਢੀਂਡਸਾ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਗਤੀ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਵਿਧਾਇਕ ਦਿਨੇਸ਼ ਚੱਢਾ ਵਲੋਂ ਪਿੰਡ ਚੌਂਤਾ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ। ਲੋਕ ਮਿਲਣੀ ਦੌਰਾਨ ਗਰਾਂਟ ਦੀ ਰਾਸ਼ੀ ਦਾ ਚੈੱਕ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਦੇਸ ਰਾਜ ਸੈਣੀ ਰਾਹੀਂ ਪਿੰਡ ਦੀ ਪੰਚਾਇਤ ਨੂੰ ਸੌਂਪਿਆ ਗਿਆ। ਵਿਧਾਇਕ ਦਿਨੇਸ਼ ਚੱਢਾ ਵਲੋਂ ਪਿੰਡ ਵਾਸੀਆਂ ਨਾਲ ਲੋਕ ਮਿਲਣੀ ਦੌਰਾਨ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਵੀ ਸੁਣੀਆਂ ਗਈਆਂ। ਇਸ ਮੌਕੇ ਪਿੰਡ ਵਾਸੀਆਂ ਵਲੋਂ ਪਿੰਡ ਦੇ ਵਿਕਾਸ ਨਾਲ ਸਬੰਧਿਤ ਵੱਖ-ਵੱਖ ਮਸਲੇ ਵਿਧਾਇਕ ਦੇ ਧਿਆਨ ਵਿਚ ਲਿਆਂਦੇ ਗਏ। ਵਿਧਾਇਕ ਵਲੋਂ ਲੋਕਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਯੋਗ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਦਾਰਾ ਸਿੰਘ, ਸਤਨਾਮ ਨਾਗਰਾ, ਸਾਹਿਬ ਸਿੰਘ ਚੌਂਤਾ, ਕਮਲ ਚੌਂਤਾ, ਸਰਪੰਚ ਕਮਲ ਸਿੰਘ, ਜਰਨੈਲ ਸਿੰਘ, ਪ੍ਰਦੀਪ ਸਿੰਘ, ਗਿਆਨ ਚੰਦ, ਰਾਮ ਦਿਆਲ ਅਤੇ ਰਾਜਕੁਮਾਰ ਸਮੇਤ ਹੋਰ ਪਤਵੰਤੇ ਅਤੇ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਚੱਢਾ ਵਲੋਂ ਨੀਲੀ ਰਾਜਗੀਰੀ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਲਈ ਬੱਸ ਰਵਾਨਾ ਅਗਲੀ ਖ਼ਬਰ ਉਪ ਤਹਿਸੀਲ ਨੂਰਪੁਰ ਬੇਦੀ ਵਿਖੇ ਲੋਕਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕਿਸੇ ਵੀ ਤਰ੍ਹਾਂ ਦੀ ਦਿੱਕਤ : ਨਾਇਬ ਤਹਿਸੀਲਦਾਰ...
Ad Position 24