02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਵਿਧਾਇਕ ਚੱਢਾ ਵਲੋਂ ਨੀਲੀ ਰਾਜਗੀਰੀ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਲਈ ਬੱਸ ਰਵਾਨਾ

ਨੂਰਪੁਰ ਬੇਦੀ, 2 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਸੰਗਤਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਨੀਲੀ ਰਾਜਗੀਰੀ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਲਈ ਸੰਗਤਾਂ ਨਾਲ ਭਰੀ ਬੱਸ ਰਵਾਨਾ ਕੀਤੀ ਗਈ। ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਯਾਤਰੀਆਂ ਨੂੰ ਸ਼ੁੱਭਕਾਮਨਾਵਾਂ ਭੇਟ ਕੀਤੀਆਂ।

Ad Position 21
No active advertisement
ਅਜੀਤ ਡੈਸਕ 03-10-2026
ਨੂਰਪੁਰ ਬੇਦੀ, 2 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਸੰਗਤਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਨੀਲੀ ਰਾਜਗੀਰੀ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਲਈ ਸੰਗਤਾਂ ਨਾਲ ਭਰੀ ਬੱਸ ਰਵਾਨਾ ਕੀਤੀ ਗਈ। ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਯਾਤਰੀਆਂ ਨੂੰ ਸ਼ੁੱਭਕਾਮਨਾਵਾਂ ਭੇਟ ਕੀਤੀਆਂ। ਵਿਧਾਇਕ ਚੱਢਾ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੀ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨਾ ਹਰ ਸਿੱਖ ਦੀ ਦਿਲੀ ਇੱਛਾ ਹੁੰਦੀ ਹੈ। ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਰਾਹੀਂ ਸੰਗਤਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸੰਗਤਾਂ ਨੂੰ ਆਉਣ-ਜਾਣ ਦੀ ਸਹੂਲਤ ਮੁਹੱਈਆ ਕਰਵਾਉਣ ਨਾਲ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਇਸ ਮੌਕੇ ਸੰਗਤਾਂ ਵਲੋਂ ਪੰਜਾਬ ਸਰਕਾਰ ਅਤੇ ਵਿਧਾਇਕ ਚੱਢਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਲੈਬ ਟੈੱਸਟਾਂ ’ਚ ਸਰਸਾ ਨਦੀ ਰਾਹੀਂ ਸਤਲੁਜ ਦਰਿਆ ’ਚ ਸੀਵਰੇਜ ਪੈਣ ਦਾ ਦਾਅਵਾ ਅਗਲੀ ਖ਼ਬਰ ਵਿਧਾਇਕ ਚੱਢਾ ਵਲੋਂ ਚੌਂਤਾ ਦੇ ਵਿਕਾਸ ਲਈ 5 ਲੱਖ ਰੁਪਏ ਦੀ ਗਰਾਂਟ ਜਾਰੀ
Ad Position 24