02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਭੂਰੀਵਾਲੇ ਟਿੱਬਾ ਨੰਗਲ ਕਾਲਜ ਦੇ ਬੀ.ਕਾਮ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ

ਨੂਰਪੁਰ ਬੇਦੀ, 2 ਅਕਤੂਬਰ (ਵਿੰਦਰਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਬੀ. ਕਾਮ ਸਮੈਸਟਰ ਤੀਜਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ।

Ad Position 21
No active advertisement
ਟਿੱਬਾ ਨੰਗਲ ਕਾਲਜ ਦੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ। ਤਸਵੀਰ: ਵਿੰਦਰਪਾਲ ਝਾਂਡੀਆਂ 03-10-2026
ਨੂਰਪੁਰ ਬੇਦੀ, 2 ਅਕਤੂਬਰ (ਵਿੰਦਰਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਬੀ.ਕਾਮ ਸਮੈਸਟਰ ਤੀਜਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ। ਇਸ ਦੀ ਜਾਣਕਾਰੀ ਦਿੰਦੇ ਹੋਏ ਪ੍ਰੋ. ਕੁਲਵਿੰਦਰ ਸਿੰਘ ਬੱਬੂ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਲਈਆਂ ਗਈਆਂ ਸਮੈਸਟਰ ਪ੍ਰਣਾਲੀ ਅਧੀਨ ਦਸੰਬਰ ਪ੍ਰੀਖਿਆਵਾਂ ਵਿਚ ਟਿੱਬਾ ਨੰਗਲ ਕਾਲਜ ਬੀ.ਕਾਮ ਦੀ ਵਿਦਿਆਰਥਣ ਨਿਯਾਰਕਾ ਨੇ 87.% ਪਹਿਲਾ, ਅੰਜਲੀ ਨੇ 79.6% ਦੂਜਾ ਅਤੇ ਮਨਦੀਪ ਕੌਰ ਨੇ 73.5% ਤੀਜਾ ਸਥਾਨ ਹਾਸਲ ਕੀਤਾ। ਇਸ ਖ਼ੁਸ਼ੀ ਦੇ ਮੌਕੇ ’ਤੇ ਸਤਿਗੁਰੂ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀ ਵਾਲਿਆਂ ਜੀ ਦੁਆਰਾ ਅਤੇ ਭੂਰੀਵਾਲੇ ਟਰੱਸਟ ਦੇ ਸਮੂਹ ਅਹੁਦੇਦਾਰਾਂ ਵਲੋਂ ਸਾਰੇ ਸਟੂਡੈਂਟਸ ਨੂੰ ਵਧਾਈ ਦਿੱਤੀ ਗਈ। ਕਾਲਜ ਪ੍ਰਿੰਸੀਪਲ ਨਿਸ਼ਾ ਸ਼ਰਮਾ ਦੁਆਰਾ ਵੀ ਸਾਰੇ ਸਟਾਫ਼ ਮੈਂਬਰਾਂ ਅਤੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਸ ਦਾ ਸਾਰਾ ਸਿਹਰਾ ਮਿਹਨਤੀ ਸਟਾਫ਼ ਨੂੰ ਜਾਂਦਾ ਹੈ ਅਤੇ ਭਵਿੱਖ ਵਿਚ ਵਿਦਿਆਰਥੀਆਂ ਨੂੰ ਹੋਰ ਵੱਧ ਤੋ ਵੱਧ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ’ਤੇ ਕਾਲਜ ਦਾ ਸਮੂਹ ਸਟਾਫ਼ ਮੌਜੂਦ ਸੀ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨਜ਼ ਕੌਂਸਲ ਦੀ ਮਹੀਨਾਵਾਰ ਮੀਟਿੰਗ ਦੌਰਾਨ ਸਿਹਤ ਸਬੰਧੀ ਜਾਣਕਾਰੀ ਸਾਂਝੀ ਅਗਲੀ ਖ਼ਬਰ ਪਿੰਡ ਪਤਿਆਲਾ ਵਿਖੇ ‘ਮਾਨ ਦੇ ਮੁਨਾਫੇ’ ਪ੍ਰੋਗਰਾਮ ਤਹਿਤ ਮਹਿਲਾਵਾਂ ਦੀ ਮੀਟਿੰਗ
Ad Position 24