02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਮਧੂਵਨ ਸਕੂਲ ਵਿਖੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ, 72 ਖ਼ੂਨਦਾਨੀਆਂ ਨੇ ਕੀਤਾ ਖ਼ੂਨ ਦਾਨ

ਨੂਰਪੁਰ ਬੇਦੀ, 2 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਸਵ. ਸ੍ਰੀ ਸੁਰਜੀਤ ਕੁਮਾਰ ਚੱਢਾ ਦੇ 78ਵੇਂ ਜਨਮ ਦਿਨ ਨੂੰ ਸਮਰਪਿਤ ਖੇਤਰ ਦੇ ਮਧੂਵਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ (ਨੂਰਪੁਰ ਬੇਦੀ) ਵਿਖੇ ਸ੍ਰੀ ਰਾਮਾ ਕ੍ਰਿਸ਼ਨਾ ਐਜੂਕੇਸ਼ਨ ਐਂਡ ਚੈਰੀਟੇਬਲ ਟਰੱਸਟ ਵਲੋਂ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ।

Ad Position 21
No active advertisement
ਖ਼ੂਨਦਾਨੀਆਂ ਨੂੰ ਸਨਮਾਨਿਤ ਕਰਦੇ ਵਿਧਾਇਕ ਚੱਢਾ। ਤਸਵੀਰ: ਢੀਂਡਸਾ 03-10-2026
ਨੂਰਪੁਰ ਬੇਦੀ, 2 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਸਵ. ਸ੍ਰੀ ਸੁਰਜੀਤ ਕੁਮਾਰ ਚੱਢਾ ਦੇ 78ਵੇਂ ਜਨਮ ਦਿਨ ਨੂੰ ਸਮਰਪਿਤ ਖੇਤਰ ਦੇ ਮਧੂਵਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ (ਨੂਰਪੁਰ ਬੇਦੀ) ਵਿਖੇ ਸ੍ਰੀ ਰਾਮਾ ਕ੍ਰਿਸ਼ਨਾ ਐਜੂਕੇਸ਼ਨ ਐਂਡ ਚੈਰੀਟੇਬਲ ਟਰੱਸਟ ਵਲੋਂ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ। ਕੈਂਪ ਵਿਚ ਐੱਨ.ਐੱਸ.ਐੱਸ. ਵਲੰਟੀਅਰਾਂ ਅਤੇ ਐੱਨ.ਸੀ.ਸੀ. ਕੈਡਿਟਾਂ ਨੇ ਵੀ ਸਰਗਰਮ ਸਹਿਯੋਗ ਦਿੱਤਾ। ਇਸ ਮੌਕੇ ਪੀ.ਜੀ.ਆਈ. ਚੰਡੀਗੜ੍ਹ ਬਲੱਡ ਬੈਂਕ ਦੀ ਟੀਮ ਵਲੋਂ 72 ਖ਼ੂਨਦਾਨੀਆਂ ਤੋਂ ਖ਼ੂਨ ਇਕੱਤਰ ਕੀਤਾ ਗਿਆ। ਖ਼ੂਨਦਾਨ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਉਕਤ ਖ਼ੂਨਦਾਨ ਕੈਂਪ ਦੀ ਸ਼ੁਰੂਆਤ ਸੁਦੇਸ਼ ਰਾਣੀ, ਸ੍ਰੀ ਬੋਧ ਰਾਮ ਚੱਢਾ, ਕੁਲਦੀਪ ਕੁਮਾਰ ਚੱਢਾ, ਸਕੂਲ ਚੇਅਰਮੈਨ ਅਮਿਤ ਕੁਮਾਰ ਚੱਢਾ, ਮੈਨੇਜਿੰਗ ਡਾਇਰੈਕਟਰ ਕੇਸ਼ਵ ਕੁਮਾਰ, ਅਮਨ ਕੁਮਾਰ ਚੱਢਾ, ਪ੍ਰਿੰਸੀਪਲ ਦੀਪਿਕਾ ਪੁਰੀ, ਮੈਡਮ ਅਨੁ ਕੋਸ਼ਲ ਅਤੇ ਗੌਰਵ ਕੁਮਾਰ ਚੱਢਾ ਵਲੋਂ ਸਵ. ਸੁਰਜੀਤ ਕੁਮਾਰ ਚੱਢਾ ਦੀ ਤਸਵੀਰ ’ਤੇ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਫੀਤਾ ਕੱਟ ਕੇ ਕੀਤੀ ਗਈ। ਇਸ ਮੌਕੇ ਸਕੂਲ ਚੇਅਰਮੈਨ ਅਮਿਤ ਕੁਮਾਰ ਚੱਢਾ ਨੇ ਕਿਹਾ ਕਿ ਸਵ. ਸੁਰਜੀਤ ਕੁਮਾਰ ਚੱਢਾ ਜੀ ਹਮੇਸ਼ਾ ਸਮਾਜ ਸੇਵਾ ਅਤੇ ਲੋਕ ਭਲਾਈ ਦੇ ਕੰਮਾਂ ਨਾਲ ਜੁੜੇ ਰਹੇ। ਇਸ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਖ਼ੂਨਦਾਨੀਆਂ ਦਾ ਹੌਸਲਾ ਵਧਾਇਆ। ਇਸ ਕੈਂਪ ਨੂੰ ਸਫਲ ਬਣਾਉਣ ਵਿਚ ਸਕੂਲ ਸਟਾਫ਼, ਐੱਨ.ਐੱਸ.ਐੱਸ. ਵਲੰਟੀਅਰਾਂ, ਐੱਨ.ਸੀ.ਸੀ. ਕੈਡਿਟਾਂ ਅਤੇ ਸਮੂਹ ਪ੍ਰਬੰਧਕਾਂ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਅਵਿਨਾਸ਼ ਕੁਮਾਰ, ਜ਼ਿਲ੍ਹਾ ਪਰਿਸ਼ਦ ਮੈਂਬਰ ਜਰਨੈਲ ਸਿੰਘ ਲਾਲੀ, ਕੁਲਦੀਪ ਕੁਮਾਰ ਚੱਢਾ, ਜਗਨ ਨਾਥ ਭੰਡਾਰੀ, ਪ੍ਰਿੰਸੀਪਲ ਬਰਿੰਦਰ ਸ਼ਰਮਾ, ਡਾ: ਗੁਰਦੇਵ ਚੌਧਰੀ, ਡਾ: ਰਾਕੇਸ਼ ਰਾਣਾ, ਡਾ: ਮਨਜੀਤ ਸੈਣੀ, ਡਾ. ਚੋਧਰੀ ਆਜਮਪੁਰ, ਡਾ: ਰਕੇਸ਼ ਢੰਡ, ਡਾ: ਮਹਿੰਦਰ ਪਾਲ, ਸਸੀ ਕਾਂਤ ਚੰਦਨ, ਐਡਵੋਕੇਟ ਮਨੀਸ਼ ਪੁਰੀ, ਸੰਜੀਵ ਮੋਠਾਪੁਰ ਭੰਡਾਰੀ, ਵਿਜੇ ਕੁਮਾਰ, ਜੋਗਿੰਦਰ ਸਿੰਘ, ਬਲਵੀਰ ਸਿੰਘ, ਸਰਪੰਚ ਗੁਰਨਾਮ ਸਿੰਘ, ਦੀਪਕ ਪੁਰੀ, ਧਰਮਪਾਲ ਸੈਣੀ ਮਾਜਰਾ, ਚੌਧਰੀ ਹੁਸਨ ਲਾਲ, ਧਰਮਵੀਰ ਸਿੰਘ, ਗਗਨਦੀਪ ਸਿੰਘ, ਮਾਸਟਰ ਭੋਲਾ ਸੰਕਰ, ਅਵਤਾਰ ਸਿੰਘ, ਰਵਿੰਦਰ ਸਿੰਘ, ਰਾਜੀਵ ਕੁਮਾਰ, ਰਵਿੰਦਰ ਲਾਲਪੁਰ, ਮੈਡਮ ਕੁਲਦੀਪ ਕੌਰ, ਮੈਡਮ ਖੁਸ਼ਵੰਤ ਕੌਰ, ਮੈਡਮ ਰਮਾ ਸ਼ਰਮਾ ਆਦਿ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਕਰਤਾਰਪੁਰ ਵਿਖੇ 10 ਲੱਖ ਰੁਪਏ ਤੱਕ ਦੇ ਸਿਹਤ ਬੀਮਾ ਕਾਰਡ ਵੰਡੇ ਅਗਲੀ ਖ਼ਬਰ ਸੀਨੀਅਰ ਸਿਟੀਜ਼ਨਜ਼ ਕੌਂਸਲ ਦੀ ਮਹੀਨਾਵਾਰ ਮੀਟਿੰਗ ਦੌਰਾਨ ਸਿਹਤ ਸਬੰਧੀ ਜਾਣਕਾਰੀ ਸਾਂਝੀ
Ad Position 24