ਪਿੰਡ ਕਰਤਾਰਪੁਰ ਵਿਖੇ 10 ਲੱਖ ਰੁਪਏ ਤੱਕ ਦੇ ਸਿਹਤ ਬੀਮਾ ਕਾਰਡ ਵੰਡੇ
ਨੂਰਪੁਰ ਬੇਦੀ, 2 ਅਕਤੂਬਰ (ਵਿੰਦਰਪਾਲ ਝਾਂਡੀਆਂ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪਿੰਡ ਕਰਤਾਰਪੁਰ ਵਿਖੇ ਯੋਗ ਲਾਭਪਾਤਰੀਆਂ ਨੂੰ ਸਿਹਤ ਬੀਮਾ ਕਾਰਡ ਵੰਡੇ ਗਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਯੂਥ ਆਗੂ ਚਮਨ ਭਾਟੀਆ ਅਤੇ ਸ਼ਾਮ ਲਾਲ ਕਿਸਾਣਾ ਵਲੋਂ ਲਾਭਪਾਤਰੀਆਂ ਨੂੰ ਕਾਰਡ ਸੌਂਪੇ ਗਏ।
ਨੂਰਪੁਰ ਬੇਦੀ, 2 ਅਕਤੂਬਰ (ਵਿੰਦਰਪਾਲ ਝਾਂਡੀਆਂ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪਿੰਡ ਕਰਤਾਰਪੁਰ ਵਿਖੇ ਯੋਗ ਲਾਭਪਾਤਰੀਆਂ ਨੂੰ ਸਿਹਤ ਬੀਮਾ ਕਾਰਡ ਵੰਡੇ ਗਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਯੂਥ ਆਗੂ ਚਮਨ ਭਾਟੀਆ ਅਤੇ ਸ਼ਾਮ ਲਾਲ ਕਿਸਾਣਾ ਵਲੋਂ ਲਾਭਪਾਤਰੀਆਂ ਨੂੰ ਕਾਰਡ ਸੌਂਪੇ ਗਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਲੋਕਾਂ ਤੱਕ ਸਿਹਤ ਸਹੂਲਤਾਂ ਪਹੁੰਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸਿਹਤ ਬੀਮਾ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਯੋਜਨਾ ਦਾ ਮਕਸਦ ਆਮ ਲੋਕਾਂ ਨੂੰ ਬਿਮਾਰੀ ਦੇ ਇਲਾਜ ਦੌਰਾਨ ਹੋਣ ਵਾਲੇ ਵੱਡੇ ਖ਼ਰਚਿਆਂ ਤੋਂ ਆਰਥਿਕ ਰਾਹਤ ਪ੍ਰਦਾਨ ਕਰਨਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਬੀਮਾ ਯੋਜਨਾ ਸਬੰਧੀ ਜਾਣਕਾਰੀ ਹਾਸਲ ਕਰਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਯੂਥ ਆਗੂ ਚਮਨ ਭਾਟੀਆ ਅਤੇ ਸ਼ਾਮ ਕਿਸਾਣਾ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।