04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸੂਬੇ ’ ਚ ਪੈਦਾ ਹੋਈ ਨਸ਼ਿਆਂ ਦੀ ਗੰਭੀਰ ਸਮੱਸਿਆ ਲਈ ਕੇਂਦਰ ਤੇ ਪੰਜਾਬ ਸਰਕਾਰ ਦੋਵੇਂ ਜ਼ਿੰਮੇਵਾਰ : ਅਸ਼ਵਨੀ ਸ਼ਰਮਾ

ਨੂਰਪੁਰ ਬੇਦੀ, 3 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਪੰਜਾਬ ਵਿਚ ਨਸ਼ਿਆਂ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੇਂਦਰ ਅਤੇ ਪੰਜਾਬ ਸਰਕਾਰ ’ਤੇ ਤਿੱਖੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਜੇਕਰ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰਾਂ ਗੰਭੀਰ ਹਨ ਤਾਂ ਇਸ ਲਈ ਸਾਲ 2029 ਤੱਕ ਦੀ ਡੈੱਡਲਾਈਨ ਦੇਣ ਦੀ ਬਜਾਏ ਤੁਰੰਤ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਨੇ 30 ਸਤੰਬਰ ਨੂੰ ਜਲੰਧਰ ਵਿਚ ਕਿਹਾ ਸੀ ਕਿ ਭਾਜਪਾ ਦੀ ਸਰਕਾਰ ਬਣਨ ’ਤੇ 31 ਦਸੰਬਰ 2029 ਤੱਕ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਟੀਚਾ ਰੱਖਿਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 04-10-2026
ਨੂਰਪੁਰ ਬੇਦੀ, 3 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਪੰਜਾਬ ਵਿਚ ਨਸ਼ਿਆਂ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੇਂਦਰ ਅਤੇ ਪੰਜਾਬ ਸਰਕਾਰ ’ਤੇ ਤਿੱਖੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਜੇਕਰ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰਾਂ ਗੰਭੀਰ ਹਨ ਤਾਂ ਇਸ ਲਈ ਸਾਲ 2029 ਤੱਕ ਦੀ ਡੈੱਡਲਾਈਨ ਦੇਣ ਦੀ ਬਜਾਏ ਤੁਰੰਤ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਨੇ 30 ਸਤੰਬਰ ਨੂੰ ਜਲੰਧਰ ਵਿਚ ਕਿਹਾ ਸੀ ਕਿ ਭਾਜਪਾ ਦੀ ਸਰਕਾਰ ਬਣਨ ’ਤੇ 31 ਦਸੰਬਰ 2029 ਤੱਕ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਟੀਚਾ ਰੱਖਿਆ ਗਿਆ ਹੈ। ਪ੍ਰੈੱਸ ਕਾਨਫ਼ਰੰਸ ਦੌਰਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦਾ ਮੁੱਦਾ ਕੋਈ ਨਵਾਂ ਨਹੀਂ ਹੈ ਅਤੇ ਇਸ ਕਾਰਨ ਅਨੇਕਾਂ ਪਰਿਵਾਰਾਂ ਨੂੰ ਆਪਣੇ ਨੌਜਵਾਨ ਪੁੱਤਰ ਗੁਆਉਣੇ ਪਏ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਪਲਾਈ, ਤਸਕਰੀ ਅਤੇ ਨੌਜਵਾਨਾਂ ਨੂੰ ਇਸ ਦਲਦਲ ਵਿਚੋਂ ਬਾਹਰ ਕੱਢਣ ਲਈ ਕੇਂਦਰ ਅਤੇ ਸੂਬਾ ਸਰਕਾਰ ਨੂੰ ਆਪਣੀਆਂ-ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣੀਆਂ ਚਾਹੀਦੀਆਂ ਹਨ। ਸ਼ਰਮਾ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਨਸ਼ਿਆਂ ਦੇ ਮਾਮਲੇ ’ਤੇ ਲਗਾਤਾਰ ਸਵਾਲ ਉੱਠਦੇ ਰਹੇ ਹਨ, ਜਦਕਿ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਰੋਕਣਾ ਕੇਂਦਰ ਦੀ ਵੀ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਡਰੋਨਾਂ ਰਾਹੀਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਸਮੇਤ ਇਸ ਪੂਰੇ ਨੈੱਟਵਰਕ ਨੂੰ ਤੋੜਨ ਲਈ ਕੇਂਦਰ ਅਤੇ ਪੰਜਾਬ ਸਰਕਾਰ ਵਿਚਕਾਰ ਬਿਹਤਰ ਤਾਲਮੇਲ ਅਤੇ ਠੋਸ ਕਾਰਵਾਈ ਦੀ ਲੋੜ ਹੈ। ਉਨ੍ਹਾਂ ਮੰਗ ਕੀਤੀ ਕਿ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਲਗਾਤਾਰ ਅਤੇ ਪਾਰਦਰਸ਼ੀ ਢੰਗ ਨਾਲ ਅੱਗੇ ਵਧਾਇਆ ਜਾਵੇ। ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਨਰਿੰਦਰ ਪਰਾਸ਼ਰ, ਐਡਵੋਕੇਟ ਗਗਨ ਸ਼ਰਮਾ, ਸੁਰਿੰਦਰ ਰਾਣਾ, ਗੌਰਵ ਕਾਲੜਾ, ਟੀਨੂੰ ਤੇ ਸੂਰਜ ਧੀਮਾਨ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗਾਂਧੀ ਜੈਅੰਤੀ ਮੌਕੇ ਚਮੜੀ ਰੋਗਾਂ ਦੇ ਮਾਹਿਰ ਵਲੋਂ ਕੁਸ਼ਟ ਆਸ਼ਰਮ ਦਾ ਦੌਰਾ ਅਗਲੀ ਖ਼ਬਰ ਕਣਕ ਦੇ ਭਾਅ ਵਿਚ ਮਾਮੂਲੀ ਵਾਧੇ ’ ਤੇ ਇਲਾਕਾ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਨਾਰਾਜ਼ਗੀ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਦੀ...
Ad Position 24