03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਗ੍ਰਾਮ ਪੰਚਾਇਤ ਮੁਕਾਰੀ ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਵੰਡੇ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੀ ਯੋਜਨਾ ਬਾਰੇ ਲਾਭਪਾਤਰੀਆਂ ਨੂੰ ਕੀਤਾ ਜਾਗਰੂਕ

ਨੂਰਪੁਰ ਬੇਦੀ, 3 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਗ੍ਰਾਮ ਪੰਚਾਇਤ ਮੁਕਾਰੀ ਵਿਖੇ ਕੈਂਪ ਲਗਾ ਕੇ ਯੋਗ ਲਾਭਪਾਤਰੀਆਂ ਨੂੰ ਸਿਹਤ ਬੀਮਾ ਕਾਰਡ ਵੰਡੇ ਗਏ। ਪਿੰਡ ਮੁਕਾਰੀ ਵਿਚ ਜ਼ਿਲ੍ਹਾ ਪਰਿਸ਼ਦ ਮੈਂਬਰ ਜਰਨੈਲ ਸਿੰਘ ਲਾਲੀ ਅਤੇ ਬਲਾਕ ਸੰਮਤੀ ਮੈਂਬਰ ਕ੍ਰਿਸ਼ਨ ਸਿੰਘ ਬਿੱਲਾ ਜੀ ਦੇ ਅਗਵਾਈ ਵਿਚ 10 ਲੱਖ ਰੁਪਏ ਦੇ ਇਲਾਜ ਦੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਵੰਡੇ ਗਏ ਹਨ।

Ad Position 21
No active advertisement
ਕਾਰਡ ਵੰਡਦੇ ਜਰਨੈਲ ਸਿੰਘ ਲਾਲੀ। ਤਸਵੀਰ: ਢੀਂਡਸਾ 04-10-2026
ਨੂਰਪੁਰ ਬੇਦੀ, 3 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਗ੍ਰਾਮ ਪੰਚਾਇਤ ਮੁਕਾਰੀ ਵਿਖੇ ਕੈਂਪ ਲਗਾ ਕੇ ਯੋਗ ਲਾਭਪਾਤਰੀਆਂ ਨੂੰ ਸਿਹਤ ਬੀਮਾ ਕਾਰਡ ਵੰਡੇ ਗਏ। ਪਿੰਡ ਮੁਕਾਰੀ ਵਿਚ ਜ਼ਿਲ੍ਹਾ ਪਰਿਸ਼ਦ ਮੈਂਬਰ ਜਰਨੈਲ ਸਿੰਘ ਲਾਲੀ ਅਤੇ ਬਲਾਕ ਸੰਮਤੀ ਮੈਂਬਰ ਕ੍ਰਿਸ਼ਨ ਸਿੰਘ ਬਿੱਲਾ ਜੀ ਦੇ ਅਗਵਾਈ ਵਿਚ 10 ਲੱਖ ਰੁਪਏ ਦੇ ਇਲਾਜ ਦੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਵੰਡੇ ਗਏ ਹਨ। ਇਸ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਦੇਣ ਦਾ ਪ੍ਰਬੰਧ ਹੈ। ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਵੰਡਣ ਆਈ ਟੀਮ ਦਾ ਸਰਪੰਚ ਵਲੋਂ ਸਿਰੋਪਾ ਪਾ ਕੇ ਕੀਤਾ ਸਨਮਾਨ ਸਿਹਤ ਬੀਮਾ ਕਾਰਡ ਦਾ ਮੁੱਖ ਮਕਸਦ ਲੋਕਾਂ ਨੂੰ ਬਿਮਾਰੀ ਦੀ ਸਥਿਤੀ ਵਿਚ ਇਲਾਜ ਦੇ ਖ਼ਰਚਿਆਂ ਕਾਰਨ ਪੈਦਾ ਹੋਣ ਵਾਲੀ ਆਰਥਿਕ ਮੁਸ਼ਕਲ ਤੋਂ ਰਾਹਤ ਦਿਵਾਉਣਾ ਹੈ। ਅਜਿਹੇ ਸਮੇਂ ਸਰਕਾਰੀ ਸਿਹਤ ਯੋਜਨਾਵਾਂ ਯੋਗ ਪਰਿਵਾਰਾਂ ਲਈ ਸਹਾਇਕ ਸਾਬਤ ਹੋ ਸਕਦੀਆਂ ਹਨ। ਕੈਂਪ ਦੌਰਾਨ ਲੋਕਾਂ ਨੂੰ ਦੱਸਿਆ ਗਿਆ ਕਿ ਸਿਹਤ ਬੀਮਾ ਕਾਰਡ ਰਾਹੀਂ ਯੋਗ ਲਾਭਪਾਤਰੀ ਯੋਜਨਾ ਦੇ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਸੂਚੀਬੱਧ ਹਸਪਤਾਲਾਂ ਵਿਚ ਨਿਰਧਾਰਿਤ ਇਲਾਜ ਸਹੂਲਤਾਂ ਦਾ ਲਾਭ ਲੈ ਸਕਦੇ ਹਨ। ਇਸ ਲਈ ਕਾਰਡ ਧਾਰਕਾਂ ਨੂੰ ਯੋਜਨਾ ਸਬੰਧੀ ਜ਼ਰੂਰੀ ਜਾਣਕਾਰੀ ਆਪਣੇ ਕੋਲ ਰੱਖਣ ਅਤੇ ਇਲਾਜ ਕਰਵਾਉਣ ਸਮੇਂ ਸਬੰਧਿਤ ਹਸਪਤਾਲ ਜਾਂ ਸਿਹਤ ਵਿਭਾਗ ਤੋਂ ਜਾਣਕਾਰੀ ਪ੍ਰਾਪਤ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਇਹ ਵੀ ਕਿਹਾ ਗਿਆ ਕਿ ਪਿੰਡ ਪੱਧਰ ਉੱਤੇ ਅਜਿਹੇ ਕੈਂਪ ਲਗਾਉਣ ਨਾਲ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦੀ ਜਾਣਕਾਰੀ ਹਾਸਲ ਕਰਨ ਅਤੇ ਉਨ੍ਹਾਂ ਦਾ ਲਾਭ ਲੈਣ ਵਿਚ ਮਦਦ ਮਿਲਦੀ ਹੈ। ਯੋਗ ਪਰਿਵਾਰਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਸਿਹਤ ਬੀਮਾ ਕਾਰਡ ਸਬੰਧੀ ਪ੍ਰਕਿਰਿਆ ਪੂਰੀ ਕਰਨ, ਤਾਂ ਜੋ ਲੋੜ ਪੈਣ ਉੱਤੇ ਯੋਜਨਾ ਅਧੀਨ ਮਿਲਣ ਵਾਲੀਆਂ ਸਹੂਲਤਾਂ ਦਾ ਲਾਭ ਲਿਆ ਜਾ ਸਕੇ। ਇਸ ਮੌਕੇ ਇਸ ਮੌਕੇ ’ਤੇ ਸਰਪੰਚ ਗੁਰਦੀਪ ਕੌਰ ਬੈਂਸ, ਬਲਾਕ ਕੋਰਡੀਨੇਟਰ ਸਤਨਾਮ ਸਿੰਘ, ਮਾ ਭਜਨ ਸਿੰਘ, ਇੰਸਪ ਗੰਗਾ ਰਾਮ ਜੀ, ਪ੍ਰੇਂਮ ਕੁਮਾਰ, ਜਰਨੈਲ ਸਿੰਘ,ਹਰਵਿੰਦਰ ਸਿੰਘ, ਡਾ ਬਲਵਿੰਦਰ ਸਿੰਘ, ਆਸ਼ਾ ਵਰਕਰ ਰੀਨਾ ਰਾਣੀ, ਡਾ ਮਨਮੋਹਨ ਲਾਲ, ਅੰਜਲੀ ਸੈਣੀ, ਗੁਰਮੀਤ ਸਿੰਘ, ਸੁਨੀਤਾ ਰਾਣੀ ਅਤੇ ਹੋਰ ਪਿੰਡ ਵਾਸੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਆਖ਼ਰ ਚੋਣਾਂ ਤੋਂ ਪਹਿਲਾਂ ਚੌਧਰੀ ਨੇ ਸਿਆਸੀ ਪੱਤੇ ਖੋਲ੍ਹਦਿਆਂ ਮੀਡੀਆ ਨੂੰ ਲਾਈ ਗੁਹਾਰ - ਅਗਲੀ ਖ਼ਬਰ ਪੀ . ਬੀ . ਜੇ . ਐੱਸ . ਪਬਲਿਕ ਸੀਨੀ . ਸੈਕੰਡਰੀ ਸਕੂਲ ਸਿੰਘਪੁਰ ਦੇ ਵਿਦਿਆਰਥੀ ਨੂੰ ਐੱਮ . ਬੀ . ਬੀ . ਐੱਸ . ਵਿਚ ਮਿਲ...
Ad Position 24