05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਕਣਕ ਦੇ ਭਾਅ ’ਚ 25 ਰੁਪਏ ਦਾ ਵਾਧਾ ਕਿਸਾਨਾਂ ਨੇ ਕੀਤਾ ਨਾਮਨਜ਼ੂਰ

ਮਜਾਰੀ/ਸਾਹਿਬਾ, 4 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਕੇਂਦਰ ਸਰਕਾਰ ਵਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਕੇ ਭਾਅ 2,585 ਰੁਪਏ ਤੋਂ ਵਧਾ ਕੇ 2,610 ਰੁਪਏ ਪ੍ਰਤੀ ਕੁਇੰਟਲ ਕਰਨ ਦੇ ਫੈਸਲੇ ਨੂੰ ਨਾ ਮਨਜ਼ੂਰ ਕਰ ਦਿੱਤਾ ਹੈ। ਇਸ ਬਾਰੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸਹਾਦੜਾ, ਗੁਰਦੀਪ ਸਿੰਘ ਬਕਾਪੁਰ, ਸਤਨਾਮ ਸਿੰਘ ਸਹੂੰਗੜਾ, ਅਜਮੇਰ ਸਿੰਘ ਭਾਰਾਪੁਰ ਨੇ ਕਸਬਾ ਮਜਾਰੀ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਖੇਤੀਬਾੜੀ ਲਾਗਤਾਂ, ਡੀਜ਼ਲ, ਖਾਦਾਂ, ਦਵਾਈਆਂ, ਬੀਜ ਤੇ ਮਜ਼ਦੂਰੀ ਦੇ ਵਧ ਰਹੇ ਖਰਚਿਆਂ ਨੂੰ ਦੇਖਦਿਆਂ 25 ਰੁਪਏ ਦਾ ਵਾਧਾ ਨਾਕਾਫ਼ੀ ਹੈ।

Ad Position 21
No active advertisement
ਅਜੀਤ ਡੈਸਕ 05-10-2026
ਮਜਾਰੀ/ਸਾਹਿਬਾ, 4 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਕੇਂਦਰ ਸਰਕਾਰ ਵਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਕੇ ਭਾਅ 2,585 ਰੁਪਏ ਤੋਂ ਵਧਾ ਕੇ 2,610 ਰੁਪਏ ਪ੍ਰਤੀ ਕੁਇੰਟਲ ਕਰਨ ਦੇ ਫੈਸਲੇ ਨੂੰ ਨਾ ਮਨਜ਼ੂਰ ਕਰ ਦਿੱਤਾ ਹੈ। ਇਸ ਬਾਰੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸਹਾਦੜਾ, ਗੁਰਦੀਪ ਸਿੰਘ ਬਕਾਪੁਰ, ਸਤਨਾਮ ਸਿੰਘ ਸਹੂੰਗੜਾ, ਅਜਮੇਰ ਸਿੰਘ ਭਾਰਾਪੁਰ ਨੇ ਕਸਬਾ ਮਜਾਰੀ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਖੇਤੀਬਾੜੀ ਲਾਗਤਾਂ, ਡੀਜ਼ਲ, ਖਾਦਾਂ, ਦਵਾਈਆਂ, ਬੀਜ ਤੇ ਮਜ਼ਦੂਰੀ ਦੇ ਵਧ ਰਹੇ ਖਰਚਿਆਂ ਨੂੰ ਦੇਖਦਿਆਂ 25 ਰੁਪਏ ਦਾ ਵਾਧਾ ਨਾਕਾਫ਼ੀ ਹੈ। ਕਿਸਾਨਾਂ ਨੇ ਕਿਹਾ ਕਿ ਕਣਕ ਦੀ ਕਾਸ਼ਤ ਦੌਰਾਨ ਜ਼ਮੀਨ ਦੀ ਤਿਆਰੀ ਤੋਂ ਲੈ ਕੇ ਬੀਜਾਈ, ਸਿੰਚਾਈ, ਖਾਦਾਂ, ਕੀਟਨਾਸ਼ਕਾਂ, ਡੀਜ਼ਲ ਤੇ ਵਾਢੀ ਤੱਕ ਲਗਾਤਾਰ ਖਰਚੇ ਵਧ ਰਹੇ ਹਨ। ਇਸ ਦੇ ਮੁਕਾਬਲੇ ਫਸਲ ਦੇ ਭਾਅ ਵਿਚ ਮਾਮੂਲੀ ਵਾਧਾ ਕਿਸਾਨਾਂ ਦੀ ਆਮਦਨ ਤੇ ਖੇਤੀ ਦੀ ਵਧਦੀ ਲਾਗਤ ਵਿਚਕਾਰ ਪੈਦਾ ਹੋ ਰਹੇ ਪਾੜੇ ਨੂੰ ਦੂਰ ਕਰਨ ਲਈ ਕਾਫ਼ੀ ਨਹੀਂ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਫਸਲਾਂ ਦਾ ਭਾਅ ਤੈਅ ਕਰਦੇ ਸਮੇਂ ਅਸਲ ਖੇਤੀ ਲਾਗਤ ਨੂੰ ਧਿਆਨ ਵਿਚ ਰੱਖਿਆ ਜਾਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਸੇਵਾ ਦਲ ਪੰਜਾਬ ਵਲੋਂ ਬਹਿਰਾਮ ’ਚ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ ਨੌਰਾ ਵਿਖੇ ਸਾਲਾਨਾ ਮਹਾਨ ਗੁਰਮਤਿ ਸਮਾਗਮ 8 ਤੋਂ
Ad Position 24