05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸਕੋਹਪੁਰ ’ਚ ਸੀ. ਆਰ. ਐੱਮ. ਸਕੀਮ ਅਧੀਨ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਸਾਹਲੋਂ, 4 ਅਕਤੂਬਰ (ਜਰਨੈਲ ਸਿੰਘ ਨਿੱਘ੍ਹਾ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਸੀ. ਆਰ.

Ad Position 21
No active advertisement
ਅਜੀਤ ਡੈਸਕ 05-10-2026
ਸਾਹਲੋਂ, 4 ਅਕਤੂਬਰ (ਜਰਨੈਲ ਸਿੰਘ ਨਿੱਘ੍ਹਾ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਸੀ. ਆਰ. ਐੱਮ. ਸਕੀਮ ਅਧੀਨ ਬਲਾਕ ਔੜ ਦੇ ਪਿੰਡ ਸਕੋਹਪੁਰ ਵਿਖੇ ਇਕ ਕਿਸਾਨ ਜਾਗਰੂਕਤਾ ਕੈਂਪ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਦੇ ਹੁਕਮਾਂ, ਡਾ. ਲੇਖਰਾਜ (ਮੁੱਖ ਖੇਤੀਬਾੜੀ ਅਫਸਰ, ਸ਼ਹੀਦ ਭਗਤ ਸਿੰਘ ਨਗਰ) ਦੇ ਦਿਸ਼ਾ-ਨਿਰਦੇਸ਼ਾਂ ਅਤੇ ਦੀਪਕ ਕੁਮਾਰ (ਖੇਤੀਬਾੜੀ ਵਿਸਥਾਰ ਅਫਸਰ, ਬਲਾਕ ਔੜ) ਦੇ ਯੋਗ ਪ੍ਰਬੰਧਾਂ ਹੇਠ ਲਗਾਇਆ। ਕੈਂਪ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਵਿਸਥਾਰ ਅਫਸਰ ਦੀਪਕ ਕੁਮਾਰ ਨੇ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਤੇ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਆਉਣ ਵਾਲੇ ਹਾੜੀ ਸੀਜ਼ਨ ਦੀ ਮੁੱਖ ਫਸਲ ਕਣਕ ਦੀ ਬਿਜਾਈ ਲਈ ਵੱਖ-ਵੱਖ ਆਧੁਨਿਕ ਮਸ਼ੀਨਾਂ (ਜਿਵੇਂ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ ਅਤੇ ਸਰਫੇਸ ਸੀਡਰ) ਦੀ ਵਰਤੋਂ ਕਰਨ ਦੇ ਨੁਕਤੇ ਵੀ ਸਾਂਝੇ ਕੀਤੇ। ਉਨ੍ਹਾਂ ਨੇ ਹਾੜੀ ਸੀਜਨ ਵਿਚ ਬੀਜੀਆਂ ਜਾਣ ਵਾਲੀਆਂ ਦਾਲਾਂ ਦੀ ਬਿਜਾਈ ਸੰਬੰਧੀ ਵੀ ਲੋਕਾਂ ਨੂੰ ਪ੍ਰੇਰਿਤ ਕੀਤਾ। ਕੈਂਪ ਦੌਰਾਨ ਮੈਡਮ ਅੰਜੂ ਸਾਗਰ (ਖੇਤੀਬਾੜੀ ਵਿਸਥਾਰ ਅਫਸਰ) ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ। ਇਸ ਤੋਂ ਇਲਾਵਾ ਮੈਡਮ ਲਖਵਿੰਦਰ ਸਿੰਘ (ਏ. ਟੀ. ਐਮ.) ਨੇ ਵਿਭਾਗ ਵਿਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਜਿਵੇਂ ਕਿ ‘ਪੀ. ਐੱਮ. ਕਿਸਾਨ ਸਨਮਾਨ ਨਿਧੀ ਯੋਜਨਾ’, ’ਫਾਰਮਰ ਆਈ. ਡੀ.’ ਬਣਾਉਣ ਦੀ ਪ੍ਰਕਿਰਿਆ ਅਤੇ ‘ਆਤਮਾ ਸਕੀਮ’ ਤਹਿਤ ਕਿਸਾਨਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਤੇ ਐਕਸਪੋਜ਼ਰ ਵਿਜ਼ਿਟਾਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ। ਇਸ ਕਿਸਾਨ ਜਾਗਰੂਕਤਾ ਕੈਂਪ ਵਿਚ ਸਰਪੰਚ ਪ੍ਰਭਦੀਪ ਸਿੰਘ ਸਮੇਤ ਪਿੰਡ ਦੇ ਵੱਡੀ ਗਿਣਤੀ ਵਿਚ ਅਗਾਂਹਵਧੂ ਕਿਸਾਨਾਂ ਨੇ ਭਾਗ ਲਿਆ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਮਿਸ਼ਨ ਹਸਪਤਾਲ ਦੇ ਦੰਦਾਂ ਦੇ ਵਿਭਾਗ ਦਾ ਨਵੀਨੀਕਰਨ ਅਗਲੀ ਖ਼ਬਰ ਮਾਤਾ ਛਿੰਨੋ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ
Ad Position 24