04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਘਨੌਲੀ ਬੈਰੀਅਰ ਦੇ ਦੋਨੋਂ ਪਾਸੇ ਹਾਈਵੇ ’ ਤੇ ਖੜ੍ਹਦੇ ਟਰੱਕ - ਟਿੱਪਰ ਦੇ ਰਹੇ ਨੇ ਵੱਡੇ ਹਾਦਸਿਆਂ ਨੂੰ ਜਨਮ ਸਥਾਨਕ ਨਿਵਾਸੀਆਂ ਨੇ ਪ੍ਰਸ਼ਾਸਨ ਨੂੰ ਕਾਰਵਾਈ ਕਰਨ ਦੀ ਕੀਤੀ ਮੰਗ

ਘਨੌਲੀ, 4 ਅਕਤੂਬਰ (ਜਸਵੀਰ ਸਿੰਘ ਸੈਣੀ)-ਘਨੌਲੀ ਬੈਰੀਅਰ ਨੇੜੇ ਹਾਈਵੇ ’ਤੇ ਬਣੇ ਕੱਟਾਂ ਅਤੇ ਸੜਕ ਦੇ ਕਿਨਾਰੇ ਖੜ੍ਹੇ ਰਹਿੰਦੇ ਭਾਰੀ ਵਾਹਨ, ਟਰੱਕ ਤੇ ਟਿੱਪਰ ਰਾਹਗੀਰਾਂ ਲਈ ਵੱਡਾ ਖ਼ਤਰਾ ਬਣ ਰਹੇ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਹਾਈਵੇ ਦੇ ਨਾਲ ਦੋਨੋਂ ਪਾਸੇ ਬੇਤਰਤੀਬ ਢੰਗ ਨਾਲ ਖੜ੍ਹੇ ਕੀਤੇ ਭਾਰੀ ਵਾਹਨਾਂ ਕਾਰਨ ਕੱਟਾਂ ਤੋਂ ਆਉਣ-ਜਾਣ ਵਾਲੇ ਵਾਹਨ ਚਾਲਕਾਂ ਨੂੰ ਦੂਰੋਂ ਸੜਕ ਸਾਫ਼ ਦਿਖਾਈ ਨਹੀਂ ਦਿੰਦੀ, ਜਿਸ ਕਾਰਨ ਹਾਦਸਿਆਂ ਦਾ ਖ਼ਤਰਾ ਵੱਧ ਗਿਆ ਹੈ।

Ad Position 21
No active advertisement
ਘਨੌਲੀ ਬੈਰੀਅਰ ਨੈਸ਼ਨਲ ਹਾਈਵੇ ’ਤੇ ਖੜ੍ਹੇ ਭਾਰੀ ਵਾਹਨਾਂ ਦੀ ਕਤਾਰ। ਤਸਵੀਰ: ਜਸਵੀਰ ਸਿੰਘ ਸੈਣੀ 05-10-2026
ਘਨੌਲੀ, 4 ਅਕਤੂਬਰ (ਜਸਵੀਰ ਸਿੰਘ ਸੈਣੀ)-ਘਨੌਲੀ ਬੈਰੀਅਰ ਨੇੜੇ ਹਾਈਵੇ ’ਤੇ ਬਣੇ ਕੱਟਾਂ ਅਤੇ ਸੜਕ ਦੇ ਕਿਨਾਰੇ ਖੜ੍ਹੇ ਰਹਿੰਦੇ ਭਾਰੀ ਵਾਹਨ, ਟਰੱਕ ਤੇ ਟਿੱਪਰ ਰਾਹਗੀਰਾਂ ਲਈ ਵੱਡਾ ਖ਼ਤਰਾ ਬਣ ਰਹੇ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਹਾਈਵੇ ਦੇ ਨਾਲ ਦੋਨੋਂ ਪਾਸੇ ਬੇਤਰਤੀਬ ਢੰਗ ਨਾਲ ਖੜ੍ਹੇ ਕੀਤੇ ਭਾਰੀ ਵਾਹਨਾਂ ਕਾਰਨ ਕੱਟਾਂ ਤੋਂ ਆਉਣ-ਜਾਣ ਵਾਲੇ ਵਾਹਨ ਚਾਲਕਾਂ ਨੂੰ ਦੂਰੋਂ ਸੜਕ ਸਾਫ਼ ਦਿਖਾਈ ਨਹੀਂ ਦਿੰਦੀ, ਜਿਸ ਕਾਰਨ ਹਾਦਸਿਆਂ ਦਾ ਖ਼ਤਰਾ ਵੱਧ ਗਿਆ ਹੈ। ਹੁਣ ਤੱਕ ਵੱਡੀ ਗਿਣਤੀ ਵਿਚ ਰਾਹਗੀਰ ਹਾਦਸੇ ਕਾਰਨ ਆਪਣੀ ਜਾਨ ਗਵਾ ਚੁੱਕੇ ਹਨ। ਹਾਈਵੇ ਦੇ ਕਿਨਾਰੇ ਵੱਡੀ ਗਿਣਤੀ ਵਿਚ ਟਰੱਕ-ਟਿੱਪਰ ਖੜ੍ਹ ਜਾਂਦੇ ਹਨ। ਲੋਕਾਂ ਨੇ ਸਬੰਧਿਤ ਵਿਭਾਗ ਅਤੇ ਟਰੈਫ਼ਿਕ ਪੁਲਿਸ ਤੋਂ ਮੰਗ ਕੀਤੀ ਹੈ ਕਿ ਹਾਈਵੇ ਦੇ ਕੱਟਾਂ ਅਤੇ ਸੜਕ ਦੇ ਕਿਨਾਰਿਆਂ ’ਤੇ ਜੋ ਭਾਰੀ ਵਾਹਨ ਖੜਦੇ ਹਨ। ਉੱਥੇ ਖੜਨ ਨਾ ਦਿੱਤੇ ਜਾਵੇ ਅਤੇ ਟਰੈਫ਼ਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇ, ਤਾਂ ਜੋ ਕਿਸੇ ਵੱਡੇ ਹਾਦਸੇ ਤੋਂ ਬਚਾਅ ਹੋ ਸਕੇ।
Ad Position 22
No active advertisement
ਪਿਛਲੀ ਖ਼ਬਰ ਡਿਵਾਈਡਰ ਨਾਲ ਟਕਰਾਉਣ ਉਪਰੰਤ ਮਿੰਨੀ ਕੈਂਟਰ ਪਲਟਿਆ , ਪ੍ਰਵਾਸੀ ਮਜ਼ਦੂਰ ਦੀ ਮੌਤ , ਬਲਿੰਕਰ ਲਾਈਟਾਂ ਲਗਾਉਣ ਦੀ ਮੰਗ ਅਗਲੀ ਖ਼ਬਰ ਇਲਾਕਾ ਵਾਸੀ ਹੋ ਰਹੇ ਹਨ ਖ਼ੂਬ ਬੇਹਾਲ ਇਲਾਕਾ ਵਾਸੀਆਂ ਨੇ ਸੜਕ ਦਾ ਕੰਮ ਜਲਦੀ ਪੂਰਾ ਕਰਨਦੀ ਕੀਤੀ ਮੰਗ
Ad Position 24