05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਡਿਵਾਈਡਰ ਨਾਲ ਟਕਰਾਉਣ ਉਪਰੰਤ ਮਿੰਨੀ ਕੈਂਟਰ ਪਲਟਿਆ , ਪ੍ਰਵਾਸੀ ਮਜ਼ਦੂਰ ਦੀ ਮੌਤ , ਬਲਿੰਕਰ ਲਾਈਟਾਂ ਲਗਾਉਣ ਦੀ ਮੰਗ

ਨੂਰਪੁਰ ਬੇਦੀ, 4 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਬੀਤੀ ਦੇਰ ਰਾਤ ਨੂਰਪੁਰ ਬੇਦੀ-ਰੂਪਨਗਰ ਮੁੱਖ ਮਾਰਗ ’ਤੇ ਵਾਪਰੇ ਇੱਕ ਸੜਕ ਹਾਦਸੇ ਦੌਰਾਨ ਮਿੰਨੀ ਕੈਂਟਰ ਦੀ ਲਪੇਟ ’ਚ ਆਉਣ ਕਾਰਨ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ। ਸਥਾਨਕ ਥਾਣਾ ਮੁਖੀ ਇੰਸਪੈਕਟਰ ਗੁਰਮੁੱਖ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਗੋਪੀ ਰਿਸ਼ੀਦੇਵ ਵਾਸੀ ਪਰਮਾਨੰਦ ਗੁੰਜ, ਜ਼ਿਲ੍ਹਾ ਅਰਰੀਆ (ਬਿਹਾਰ) ਵਜੋਂ ਹੋਈ ਹੈ।

Ad Position 21
No active advertisement
ਹਾਦਸੇ ਦੌਰਾਨ ਪਲਟਿਆ ਮਿੰਨੀ ਕੈਂਟਰ। ਤਸਵੀਰ: ਰਾਜੇਸ਼ ਚੌਧਰੀ 05-10-2026
ਨੂਰਪੁਰ ਬੇਦੀ, 4 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਬੀਤੀ ਦੇਰ ਰਾਤ ਨੂਰਪੁਰ ਬੇਦੀ-ਰੂਪਨਗਰ ਮੁੱਖ ਮਾਰਗ ’ਤੇ ਵਾਪਰੇ ਇੱਕ ਸੜਕ ਹਾਦਸੇ ਦੌਰਾਨ ਮਿੰਨੀ ਕੈਂਟਰ ਦੀ ਲਪੇਟ ’ਚ ਆਉਣ ਕਾਰਨ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ। ਸਥਾਨਕ ਥਾਣਾ ਮੁਖੀ ਇੰਸਪੈਕਟਰ ਗੁਰਮੁੱਖ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਗੋਪੀ ਰਿਸ਼ੀਦੇਵ ਵਾਸੀ ਪਰਮਾਨੰਦ ਗੁੰਜ, ਜ਼ਿਲ੍ਹਾ ਅਰਰੀਆ (ਬਿਹਾਰ) ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਉਕਤ ਪ੍ਰਵਾਸੀ ਮਜ਼ਦੂਰ ਸੜਕ ਕਿਨਾਰੇ ਪੈਦਲ ਜਾ ਰਿਹਾ ਸੀ। ਇਸ ਦੌਰਾਨ ਰੂਪਨਗਰ ਵਲੋਂ ਆ ਰਿਹਾ ਇੱਕ ਮਿੰਨੀ ਕੈਂਟਰ ਸੜਕ ਦੇ ਵਿਚਕਾਰ ਬਣੇ ਡਿਵਾਈਡਰ ਨਾਲ ਟਕਰਾ ਗਿਆ। ਟੱਕਰ ਤੋਂ ਬਾਅਦ ਕੈਂਟਰ ਬੇਕਾਬੂ ਹੋ ਕੇ ਪਲਟ ਗਿਆ ਅਤੇ ਇਸ ਦੀ ਲਪੇਟ ਵਿਚ ਪੈਦਲ ਜਾ ਰਿਹਾ ਗੋਪੀ ਰਿਸ਼ੀ ਦੇਵ ਆ ਗਿਆ। ਹਾਦਸਾ ਇੰਨਾ ਗੰਭੀਰ ਸੀ ਕਿ ਮਜ਼ਦੂਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਿੰਨੀ ਕੈਂਟਰ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ, ਜਦਕਿ ਕੈਂਟਰ ਚਾਲਕ ਹਾਦਸੇ ਤੋਂ ਬਾਅਦ ਮੌਕੇ ਤੋਂ ਫ਼ਰਾਰ ਦੱਸਿਆ ਜਾ ਰਿਹਾ ਹੈ। ਥਾਣਾ ਮੁਖੀ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸ੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਖੇ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਮਜ਼ਦੂਰ ਦੇ ਵਾਰਿਸਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਲੋਕਾਂ ਦਾ ਕਹਿਣਾ ਹੈ ਕਿ ਡਿਵਾਈਡਰ ’ਤੇ ਬਲਿੰਕਰ ਲਾਈਟਾਂ ਨਾ ਹੋਣ ਕਾਰਨ ਅਜਿਹੇ ਹਾਦਸੇ ਵਾਪਰ ਰਹੇ ਹਨ ਤੇ ਸੰਬੰਧਿਤ ਵਿਭਾਗ ਨੂੰ ਚਾਹੀਦਾ ਹੈ ਕਿ ਡਿਵਾਈਡਰਾਂ ਦੇ ਮੂਹਰੇ ਬਲਿੰਕਰ ਲਾਈਟਾਂ ਲਗਾਈਆਂ ਜਾਣ ਤਾਂ ਜੋ ਅਜਿਹੇ ਭਿਆਨਕ ਹਾਦਸਿਆਂ ਤੋਂ ਬਚਿਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਪਾਰਕਿੰਗ ਤੋਂ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਘਨੌਲੀ ਬੈਰੀਅਰ ਦੇ ਦੋਨੋਂ ਪਾਸੇ ਹਾਈਵੇ ’ ਤੇ ਖੜ੍ਹਦੇ ਟਰੱਕ - ਟਿੱਪਰ ਦੇ ਰਹੇ ਨੇ ਵੱਡੇ ਹਾਦਸਿਆਂ ਨੂੰ ਜਨਮ ਸਥਾਨਕ ਨਿਵਾਸ...
Ad Position 24