‘ ਵਾਰਿਸ ਪੰਜਾਬ ਦੇ ’ ਪਾਰਟੀ ਨੂੰ ਸੈਣੀ ਮਾਜਰਾ ਜੱਟ ਪੱਤੀ ਵਿਚ ਮਿਲਿਆ ਭਰਵਾਂ ਹੁੰਗਾਰਾ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਪਾਰਟੀ ਨਾਲ ਚੱਲਣ ਦਾ ਕੀਤਾ ਐਲਾਨ
ਘਨੌਲੀ, 4 ਅਕਤੂਬਰ (ਜਸਵੀਰ ਸਿੰਘ ਸੈਣੀ)-‘ਵਾਰਿਸ ਪੰਜਾਬ ਦੇ’ ਪਾਰਟੀ ਦੀਆਂ ਸਰਗਰਮੀਆਂ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਪਿੰਡ ਸੈਣੀ ਮਾਜਰਾ ਜੱਟ ਪੱਤੀ ਵਿਖੇ ਪਾਰਟੀ ਆਗੂਆਂ ਦੀ ਅਗਵਾਈ ਹੇਠ ਇੱਕ ਭਰਵਾਂ ਇਕੱਠ ਕੀਤਾ ਗਿਆ। ਇਸ ਇਕੱਠ ਵਿਚ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ ਅਤੇ ਪਾਰਟੀ ਨਾਲ ਚੱਲਣ ਦਾ ਪ੍ਰਣ ਕੀਤਾ।
ਪ
ਪਿੰਡ ਸੈਣੀ ਮਾਜਰਾ ਜੱਟ ਪੱਤੀ ਵਿਖੇ ਵਾਰਿਸ ਪੰਜਾਬ ਦੀ ਪਾਰਟੀ ਵਿਚ ਸ਼ਾਮਿਲ ਹੋਣ ਮੌਕੇ ਪਾਰਟੀ ਆਗੂਆਂ ਨਾਲ ਪਿੰਡ ਵਾਸੀ। ਤਸਵੀਰ: ਜਸਵੀਰ ਸਿੰਘ ਸੈਣੀ
05-10-2026
ਘਨੌਲੀ, 4 ਅਕਤੂਬਰ (ਜਸਵੀਰ ਸਿੰਘ ਸੈਣੀ)-‘ਵਾਰਿਸ ਪੰਜਾਬ ਦੇ’ ਪਾਰਟੀ ਦੀਆਂ ਸਰਗਰਮੀਆਂ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਪਿੰਡ ਸੈਣੀ ਮਾਜਰਾ ਜੱਟ ਪੱਤੀ ਵਿਖੇ ਪਾਰਟੀ ਆਗੂਆਂ ਦੀ ਅਗਵਾਈ ਹੇਠ ਇੱਕ ਭਰਵਾਂ ਇਕੱਠ ਕੀਤਾ ਗਿਆ। ਇਸ ਇਕੱਠ ਵਿਚ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ ਅਤੇ ਪਾਰਟੀ ਨਾਲ ਚੱਲਣ ਦਾ ਪ੍ਰਣ ਕੀਤਾ। ਇਕੱਠ ਦਾ ਆਯੋਜਨ ਰਜਿੰਦਰ ਸਿੰਘ ਘਨੌਲਾ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬੈਂਸ, ਰਜਿੰਦਰ ਸਿੰਘ ਘਨੌਲਾ ਅਤੇ ਮਾਸਟਰ ਦਲੀਪ ਸਿੰਘ ਨੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਬਾਰੇ ਹਾਜ਼ਰੀਨ ਨੂੰ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਸ਼ਮੂਲੀਅਤ ਅਤੇ ਸਹਿਯੋਗ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਮੌਕੇ ਪਿੰਡ ਵਾਸੀਆਂ ਨੇ ਪਾਰਟੀ ਆਗੂਆਂ ਨੂੰ ਭਰੋਸਾ ਦਿਵਾਉਂਦਿਆਂ ਵਾਰਿਸ ਪੰਜਾਬ ਦੀ ਪਾਰਟੀ ਨਾਲ ਡਟ ਕੇ ਚੱਲਣ ਅਤੇ ਪਾਰਟੀ ਦੀਆਂ ਗਤੀਵਿਧੀਆਂ ਵਿਚ ਸਰਗਰਮ ਭੂਮਿਕਾ ਨਿਭਾਉਣ ਦਾ ਐਲਾਨ ਕੀਤਾ। ਇਸ ਮੌਕੇ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਗੁਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਗੁਰਮੇਲ ਸਿੰਘ, ਦਵਿੰਦਰ ਸਿੰਘ, ਜਗਦੀਸ਼ ਸਿੰਘ, ਮਾਨ ਸਿੰਘ, ਅਜਮੇਰ ਸਿੰਘ, ਅਮਰਜੀਤ ਸਿੰਘ, ਹੈਪੀ, ਲਵਪ੍ਰੀਤ ਸਿੰਘ, ਰਣਦੀਪ ਸਿੰਘ ਦੀਪੂ, ਸਰਬਜੋਤ ਸਿੰਘ, ਜਸਪਾਲ ਸਿੰਘ, ਲਾਭ ਸਿੰਘ, ਹਰਜੋਤ ਸਿੰਘ, ਹਰਜੀਤ ਕੌਰ, ਜਸਬੀਰ ਕੌਰ, ਮਨਜੀਤ ਕੌਰ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸੁਖਵੀਰ ਕੌਰ, ਸਵਰਨ ਕੌਰ, ਹਰਪ੍ਰੀਤ ਕੌਰ, ਜਸਵੀਰ ਕੌਰ ਮੋਨਾ, ਰੱਜੀ ਅਤੇ ਮਨਜੀਤ ਕੌਰ ਸਮੇਤ ਹੋਰ ਪਿੰਡ ਵਾਸੀਆਂ ਦੇ ਨਾਮ ਸ਼ਾਮਿਲ ਹਨ। ਪਾਰਟੀ ਆਗੂਆਂ ਵਲੋਂ ਨਵੇਂ ਸ਼ਾਮਿਲ ਹੋਏ ਸਾਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ ਗਿਆ।