ਬਾਰੇ ਕੀਤਾ ਜਾਗਰੂਕ ਬਲਵਿੰਦਰ ਕੌਰ ਬੱਸੀ ਤੇ ਦਲਜੀਤ ਕੌਰ ਬੰਗਾ ਦੀ ਅਗਵਾਈ ਹੇਠ ਹੋਈ ਮੀਟਿੰਗ, ਪਿੰਡ ਦੇ ਵਿਕਾਸ ਕਾਰਜਾਂ ਸਬੰਧੀ ਵੀ ਕੀਤੀ ਚਰਚਾ
ਨੂਰਪੁਰ ਬੇਦੀ, 4 ਅਕਤੂਬਰ (ਵਿੰਦਰਪਾਲ ਝਾਂਡੀਆਂ)-ਪੰਜਾਬ ਸਰਕਾਰ ਦੇ ‘ਮਾਨ ਦੇ ਮੁਨਾਫ਼ੇ’ ਪ੍ਰੋਗਰਾਮ ਤਹਿਤ ਪਿੰਡ ਰਾਏਪੁਰ ਵਿਖੇ ਆਮ ਆਦਮੀ ਪਾਰਟੀ ਦੀਆਂ ਮਹਿਲਾ ਆਗੂ ਬਲਵਿੰਦਰ ਕੌਰ ਬੱਸੀ ਅਤੇ ਦਲਜੀਤ ਕੌਰ ਬੰਗਾ ਦੀ ਅਗਵਾਈ ਹੇਠ ਮਹਿਲਾਵਾਂ ਦੀ ਮੀਟਿੰਗ ਕੀਤੀ ਗਈ। ਇਸ ਦੌਰਾਨ ਪਿੰਡ ਦੀਆਂ ਮਹਿਲਾਵਾਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਅਤੇ ਇਨ੍ਹਾਂ ਦਾ ਲਾਭ ਲੈਣ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
ਪ
ਪਿੰਡ ਰਾਏਪੁਰ ਵਿਖੇ ‘ਮਾਨ ਦੇ ਮੁਨਾਫ਼ੇ’ ਪ੍ਰੋਗਰਾਮ ਤਹਿਤ ਹੋਈ ਮੀਟਿੰਗ ਦੌਰਾਨ ਮਹਿਲਾ ਆਗੂ ਬਲਵਿੰਦਰ ਕੌਰ ਬੱਸੀ ਤੇ ਦਲਜੀਤ ਕੌਰ ਬੰਗਾ ਅਤੇ ਹਾਜ਼ਰ ਪਿੰਡ ਦੀਆਂ ਮਹਿਲਾਵਾਂ। ਤਸਵੀਰ ਵਿੰਦਰਪਾਲ ਝਾਂਡੀਆਂ।
05-10-2026
ਨੂਰਪੁਰ ਬੇਦੀ, 4 ਅਕਤੂਬਰ (ਵਿੰਦਰਪਾਲ ਝਾਂਡੀਆਂ)-ਪੰਜਾਬ ਸਰਕਾਰ ਦੇ ‘ਮਾਨ ਦੇ ਮੁਨਾਫ਼ੇ’ ਪ੍ਰੋਗਰਾਮ ਤਹਿਤ ਪਿੰਡ ਰਾਏਪੁਰ ਵਿਖੇ ਆਮ ਆਦਮੀ ਪਾਰਟੀ ਦੀਆਂ ਮਹਿਲਾ ਆਗੂ ਬਲਵਿੰਦਰ ਕੌਰ ਬੱਸੀ ਅਤੇ ਦਲਜੀਤ ਕੌਰ ਬੰਗਾ ਦੀ ਅਗਵਾਈ ਹੇਠ ਮਹਿਲਾਵਾਂ ਦੀ ਮੀਟਿੰਗ ਕੀਤੀ ਗਈ। ਇਸ ਦੌਰਾਨ ਪਿੰਡ ਦੀਆਂ ਮਹਿਲਾਵਾਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਅਤੇ ਇਨ੍ਹਾਂ ਦਾ ਲਾਭ ਲੈਣ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਮਹਿਲਾਵਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਪਿੰਡ ਦੇ ਵਿਕਾਸ ਨਾਲ ਜੁੜੇ ਮੁੱਦਿਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਮਹਿਲਾ ਆਗੂਆਂ ਨੇ ਕਿਹਾ ਕਿ ਮਹਿਲਾਵਾਂ ਨੂੰ ਆਰਥਿਕ ਅਤੇ ਸਮਾਜਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਉਨ੍ਹਾਂ ਨੂੰ ਆਪਣੇ ਹੱਕਾਂ ਅਤੇ ਸਰਕਾਰੀ ਸਹੂਲਤਾਂ ਬਾਰੇ ਜਾਣੂ ਹੋਣਾ ਚਾਹੀਦਾ ਹੈ। ਉਨ੍ਹਾਂ ਮੌਜੂਦ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਮੀਟਿੰਗ ਦੌਰਾਨ ਮਿਲੀ ਜਾਣਕਾਰੀ ਨੂੰ ਹੋਰਨਾਂ ਪਰਿਵਾਰਾਂ ਤੱਕ ਵੀ ਪਹੁੰਚਾਉਣ, ਤਾਂ ਜੋ ਵੱਧ ਤੋਂ ਵੱਧ ਯੋਗ ਲੋਕ ਸਰਕਾਰੀ ਯੋਜਨਾਵਾਂ ਦਾ ਲਾਭ ਲੈ ਸਕਣ। ਇਸ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਹਲਕੇ ਦੇ ਪਿੰਡਾਂ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਬਾਰੇ ਵੀ ਚਰਚਾ ਕੀਤੀ ਗਈ। ਮਹਿਲਾ ਆਗੂਆਂ ਨੇ ਕਿਹਾ ਕਿ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਕੀਤੇ ਜਾ ਰਹੇ ਯਤਨਾਂ ਨਾਲ ਲੋਕਾਂ ਨੂੰ ਲਾਭ ਮਿਲਦਾ ਹੈ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਉਚਿੱਤ ਮੰਚ ਤੱਕ ਪਹੁੰਚਾਉਣਾ ਵੀ ਅਜਿਹੀਆਂ ਮੀਟਿੰਗਾਂ ਦਾ ਅਹਿਮ ਉਦੇਸ਼ ਹੈ। ਮੀਟਿੰਗ ਦੌਰਾਨ ਹਾਜ਼ਰ ਮਹਿਲਾਵਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ।