05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਬਰਾਬਰੀ ਤੇ ਭਾਈਚਾਰੇ ਦਾ ਰਾਹ ਦਿਖਾਉਂਦੀਆਂ ਹਨ - ਦਿਨੇਸ਼ ਚੱਢਾ ਰੂਪਨਗਰ ਦੇ ਅਲੌਕਿਕ ਡਰੋਨ ਸ਼ੋਅ ਦੀ ਸਫ਼ਲਤਾ ਲਈ ਸੰਗਤਾਂ ਦਾ ਕੀਤਾ ਧੰਨਵਾਦ

ਰੂਪਨਗਰ, 5 ਅਕਤੂਬਰ (ਸਟਾਫ਼ ਰਿਪੋਰਟਰ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਕਰਵਾਏ ਗਏ ਅਲੌਕਿਕ ਡਰੋਨ ਸ਼ੋਅ ਦੀ ਸਫ਼ਲਤਾ ਲਈ ਸਮੁੱਚੀਆਂ ਸੰਗਤਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਜਾਤ-ਪਾਤ, ਊਚ-ਨੀਚ ਅਤੇ ਸਮਾਜਿਕ ਵਖਰੇਵਿਆਂ ਤੋਂ ਉੱਪਰ ਉੱਠ ਕੇ ਬਰਾਬਰੀ, ਪ੍ਰੇਮ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦੀਆਂ ਹਨ।

Ad Position 21
No active advertisement
ਅਜੀਤ ਡੈਸਕ 06-10-2026
ਰੂਪਨਗਰ, 5 ਅਕਤੂਬਰ (ਸਟਾਫ਼ ਰਿਪੋਰਟਰ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਕਰਵਾਏ ਗਏ ਅਲੌਕਿਕ ਡਰੋਨ ਸ਼ੋਅ ਦੀ ਸਫ਼ਲਤਾ ਲਈ ਸਮੁੱਚੀਆਂ ਸੰਗਤਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਜਾਤ-ਪਾਤ, ਊਚ-ਨੀਚ ਅਤੇ ਸਮਾਜਿਕ ਵਖਰੇਵਿਆਂ ਤੋਂ ਉੱਪਰ ਉੱਠ ਕੇ ਬਰਾਬਰੀ, ਪ੍ਰੇਮ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦੀਆਂ ਹਨ। ਗੁਰੂ ਸਾਹਿਬ ਦਾ ਫਲਸਫ਼ਾ ਅੱਜ ਵੀ ਸਮੁੱਚੀ ਮਾਨਵਤਾ ਲਈ ਚਾਨਣ ਮੁਨਾਰੇ ਵਾਂਗ ਹੈ ਅਤੇ ਸਮਾਜਿਕ ਨਿਆਂ ਤੇ ਮਨੁੱਖੀ ਏਕਤਾ ਦੀ ਪ੍ਰੇਰਣਾ ਦਿੰਦਾ ਹੈ। ਵਿਧਾਇਕ ਨੇ ਕਿਹਾ ਕਿ ਰੂਪਨਗਰ ਵਿਖੇ ਕਰਵਾਇਆ ਗਿਆ ਡਰੋਨ ਸ਼ੋਅ ਗੁਰੂ ਸਾਹਿਬ ਦੇ ਜੀਵਨ ਅਤੇ ਫਲਸਫ਼ੇ ਨੂੰ ਆਧੁਨਿਕ ਤਕਨੀਕ ਰਾਹੀਂ ਲੋਕਾਂ ਅਤੇ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਦਾ ਵਿਲੱਖਣ ਉਪਰਾਲਾ ਸੀ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨੌਜਵਾਨਾਂ ਨੂੰ ਗੁਰੂ ਸਾਹਿਬ ਦੀ ਵਿਰਾਸਤ ਅਤੇ ਸਿੱਖਿਆਵਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਸ਼ਹੀਦ ਊਧਮ ਸਿੰਘ ਕਾਲਜ, ਸਹਾਮ ਵਿਖੇ ਵੀ ਗੁਰੂ ਸਾਹਿਬ ਦੇ ਜੀਵਨ, ਫਲਸਫ਼ੇ ਅਤੇ ਸਿੱਖਿਆਵਾਂ ’ਤੇ ਆਧਾਰਿਤ ਭਵਨ ਸ਼ੋਅ ਕਰਵਾਇਆ ਗਿਆ, ਜਿਸ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਸਿਰਫ਼ ਸਮਾਗਮਾਂ ਤੱਕ ਸੀਮਤ ਨਾ ਰੱਖ ਕੇ ਰੋਜ਼ਾਨਾ ਜੀਵਨ ਵਿਚ ਅਪਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਆਪਸੀ ਸਤਿਕਾਰ, ਸਹਿਣਸ਼ੀਲਤਾ, ਸਮਾਜਿਕ ਬਰਾਬਰੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਕੇ ਹੀ ਇੱਕ ਸਦਭਾਵਨਾਪੂਰਨ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਉਨ੍ਹਾਂ ਸਮੁੱਚੀਆਂ ਸੰਗਤਾਂ ਦਾ ਮੁੜ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਜੀ ਦਾ ਬਰਾਬਰੀ ਅਤੇ ਮਾਨਵਤਾ ਦਾ ਸੰਦੇਸ਼ ਸਮਾਜ ਨੂੰ ਹਮੇਸ਼ਾ ਸਹੀ ਦਿਸ਼ਾ ਦਿਖਾਉਂਦਾ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਗਿਆਨੀ ਜ਼ੈਲ ਸਿੰਘ ਨਗਰ ਵੈੱਲਫੇਅਰ ਐਸੋਸੀਏਸ਼ਨ ਨੇ ਨਗਰ ਕੌਂਸਲ ਪ੍ਰਧਾਨ ਨਾਲ ਕੀਤੀ ਅਗਲੀ ਖ਼ਬਰ ਪਾਵਰ ਕਲੋਨੀ ਫੁੱਟਬਾਲ ਕਲੱਬ ਨੇ ਕਰਵਾਈ 5 ਕਿੱਲੋਮੀਟਰ ਫਨ ਦੌੜ 60 ਸਾਲ ਤੱਕ ਵਰਗ ਵਿਚ ਗੁਰਪ੍ਰੀਤ ਸਿੰਘ ਅਤੇ 70 ਸਾਲ ਤੱਕ...
Ad Position 24