05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਗਿਆਨੀ ਜ਼ੈਲ ਸਿੰਘ ਨਗਰ ਵੈੱਲਫੇਅਰ ਐਸੋਸੀਏਸ਼ਨ ਨੇ ਨਗਰ ਕੌਂਸਲ ਪ੍ਰਧਾਨ ਨਾਲ ਕੀਤੀ

ਰੂਪਨਗਰ, 5 ਅਕਤੂਬਰ (ਸਤਨਾਮ ਸਿੰਘ ਸੱਤੀ)-ਗਿਆਨੀ ਜ਼ੈਲ ਸਿੰਘ ਨਗਰ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਗਿਆਨੀ ਜ਼ੈਲ ਸਿੰਘ ਨਗਰ ਵੈੱਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ। ਇਸ ਦੌਰਾਨ ਐਸੋਸੀਏਸ਼ਨ ਦੇ ਮੈਂਬਰਾਂ ਨੇ ਇਲਾਕੇ ਦੀ ਬਿਹਤਰੀ ਲਈ ਆਪਣੇ ਸੁਝਾਅ ਸਾਂਝੇ ਕੀਤੇ ਅਤੇ ਹੁਣ ਤੱਕ ਕਰਵਾਏ ਵਿਕਾਸ ਕਾਰਜਾਂ ਲਈ ਨਗਰ ਕੌਂਸਲ ਪ੍ਰਧਾਨ ਦਾ ਧੰਨਵਾਦ ਕੀਤਾ।

Ad Position 21
No active advertisement
ਅਜੀਤ ਡੈਸਕ 06-10-2026
ਰੂਪਨਗਰ, 5 ਅਕਤੂਬਰ (ਸਤਨਾਮ ਸਿੰਘ ਸੱਤੀ)-ਗਿਆਨੀ ਜ਼ੈਲ ਸਿੰਘ ਨਗਰ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਗਿਆਨੀ ਜ਼ੈਲ ਸਿੰਘ ਨਗਰ ਵੈੱਲਫੇਅਰ ਐਸੋਸੀਏਸ਼ਨ ਦੇ ਮੈਂਬਰਾਂ ਨੇ ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ। ਇਸ ਦੌਰਾਨ ਐਸੋਸੀਏਸ਼ਨ ਦੇ ਮੈਂਬਰਾਂ ਨੇ ਇਲਾਕੇ ਦੀ ਬਿਹਤਰੀ ਲਈ ਆਪਣੇ ਸੁਝਾਅ ਸਾਂਝੇ ਕੀਤੇ ਅਤੇ ਹੁਣ ਤੱਕ ਕਰਵਾਏ ਵਿਕਾਸ ਕਾਰਜਾਂ ਲਈ ਨਗਰ ਕੌਂਸਲ ਪ੍ਰਧਾਨ ਦਾ ਧੰਨਵਾਦ ਕੀਤਾ। ਇਸ ਮੌਕੇ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਦੱਸਿਆ ਕਿ ਰਾਧਾ ਸੁਆਮੀ ਸਤਿਸੰਗ ਭਵਨ ਤੋਂ ਸਰਕਾਰੀ ਕਾਲਜ ਤੱਕ ਸੜਕ ਦੀ ਮੁਰੰਮਤ ਅਤੇ ਫੁੱਟਪਾਥਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ ਜਾ ਰਿਹਾ ਹੈ। ਗਿਆਨੀ ਜ਼ੈਲ ਸਿੰਘ ਨਗਰ ਵਿਚ ਸਟਰੀਟ ਲਾਈਟਾਂ ਦੀ ਮੁਰੰਮਤ ਵੀ ਲੋੜ ਅਨੁਸਾਰ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਪਾਰਕਾਂ ਦੀ ਸਾਂਭ-ਸੰਭਾਲ ਦਾ ਕੰਮ ਠੇਕੇ ’ਤੇ ਦਿੱਤਾ ਗਿਆ ਹੈ, ਜਿਸ ਨਾਲ ਪਾਰਕਾਂ ਦੀ ਸੁੰਦਰਤਾ ਵਿਚ ਹੋਰ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਇਲਾਕੇ ਦੇ ਰਹਿੰਦੇ ਵਿਕਾਸ ਕਾਰਜ ਵੀ ਜਲਦ ਪੂਰੇ ਕੀਤੇ ਜਾਣਗੇ। ਐਸੋਸੀਏਸ਼ਨ ਦੇ ਮੈਂਬਰਾਂ ਨੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਨੂੰ ਜਾਂਦੀ ਸੜਕ ’ਤੇ ਲਗਾਈਆਂ ਗਈਆਂ ਸਟਰੀਟ ਲਾਈਟਾਂ ਲਈ ਨਗਰ ਕੌਂਸਲ ਦਾ ਵਿਸ਼ੇਸ਼ ਧੰਨਵਾਦ ਕੀਤਾ। ਨਗਰ ਕੌਂਸਲ ਪ੍ਰਧਾਨ ਨੇ ਮੈਂਬਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਦਾ ਸਨਮਾਨ ਵੀ ਕੀਤਾ। ਇਸ ਮੌਕੇ ਸ਼ਹਿਰ ਵਿਚ ਡੌਗ ਸ਼ੈਲਟਰ ਬਣਾਉਣ ਦੀ ਤਜਵੀਜ਼ ਦਾ ਵੀ ਸਵਾਗਤ ਕੀਤਾ ਗਿਆ। ਇਸ ਮੌਕੇ ਖੱਤਰੀ ਵੈੱਲਫੇਅਰ ਬੋਰਡ ਦੇ ਪ੍ਰਧਾਨ ਪਰਵਿੰਦਰਪਾਲ ਸਿੰਘ ਬਿੰਟਾ, ਗੁਰਸੀਰਤ ਕੌਰ ਸੈਣੀ, ਮਹੇਸ਼ ਉਬਰਾਏ, ਰਾਜ ਭੱਲਾ, ਗੌਰਵ, ਮੋਹਣ ਸਿੰਘ, ਅਵਤਾਰ ਸਿੰਘ ਲੌਂਗੀਆ, ਰਣਜੀਤ ਸਿੰਘ ਗਿੱਲ, ਸੁਰਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਹਰਬੰਸ ਸਿੰਘ ਕੰਧੋਲਾ ਨੂੰ ਸਦਮਾ , ਭਣੋਈਏ ਦਾ ਦਿਹਾਂਤ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਬਰਾਬਰੀ ਤੇ ਭਾਈਚਾਰੇ ਦਾ ਰਾਹ ਦਿਖਾਉਂਦੀਆਂ ਹਨ - ਦਿਨੇਸ਼ ਚੱਢਾ ਰੂਪਨਗਰ ਦੇ ਅਲੌਕਿਕ ਡ...
Ad Position 24