ਸੀ . ਪੀ . ਆਈ . ਐੱਮ . ਤਹਿਸੀਲ ਕਮੇਟੀ ਨੇ ਵਿਧਾਇਕ ਦਿਨੇਸ਼ ਚੱਢਾ ਨੂੰ ਸੌਂਪਿਆ ਮੰਗ - ਪੱਤਰ
ਰੂਪਨਗਰ, 5 ਅਕਤੂਬਰ (ਸਤਨਾਮ ਸਿੰਘ ਸੱਤੀ)-ਸੀ. ਪੀ.
ਰੂਪਨਗਰ, 5 ਅਕਤੂਬਰ (ਸਤਨਾਮ ਸਿੰਘ ਸੱਤੀ)-ਸੀ.ਪੀ.ਆਈ.ਐੱਮ. ਦੀ ਸੂਬਾ ਕਮੇਟੀ ਦੇ ਸੱਦੇ ’ਤੇ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਸਬੰਧੀ ਹਲਕਾ ਵਿਧਾਇਕਾਂ ਨੂੰ ਮੰਗ ਪੱਤਰ ਦੇਣ ਦੀ ਮੁਹਿੰਮ ਤਹਿਤ ਸੀ.ਪੀ.ਆਈ.ਐੱਮ. ਤਹਿਸੀਲ ਕਮੇਟੀ ਰੂਪਨਗਰ ਵਲੋਂ ਹਲਕਾ ਵਿਧਾਇਕ ਦਿਨੇਸ਼ ਚੱਢਾ ਨੂੰ ਮੰਗ ਪੱਤਰ ਸੌਂਪਿਆ ਗਿਆ । ਪਾਰਟੀ ਆਗੂਆਂ ਨੇ ਮੰਗ ਕੀਤੀ ਕਿ ਮਜ਼ਦੂਰਾਂ ਦੇ ਹੱਕਾਂ ਨੂੰ ਪ੍ਰਭਾਵਿਤ ਕਰਨ ਵਾਲੇ ਚਾਰ ਲੇਬਰ ਕੋਡ ਰੱਦ ਕਰਕੇ ਪੁਰਾਣੇ ਕਿਰਤ ਕਾਨੂੰਨ ਬਹਾਲ ਕੀਤੇ ਜਾਣ। ਇਸ ਤੋਂ ਇਲਾਵਾ ਕਿਸਾਨਾਂ ਅਤੇ ਮਜ਼ਦੂਰਾਂ ਦੇ ਹਿੱਤਾਂ ਨੂੰ ਪ੍ਰਭਾਵਿਤ ਕਰਨ ਵਾਲੇ ਮੁਕਤ ਵਪਾਰ ਸਮਝੌਤਿਆਂ ਨੂੰ ਰੱਦ ਕਰਨ, ਬੀ.ਬੀ.ਐੱਮ.ਬੀ. ਵਿਚ ਪੰਜਾਬ ਦੀ ਹਿੱਸੇਦਾਰੀ ਬਹਾਲ ਕਰਨ, ਸਹਿਕਾਰੀ ਅਦਾਰਿਆਂ ਨੂੰ ਖੇਤੀ ਆਧਾਰਿਤ ਸਨਅਤਾਂ ਨਾਲ ਜੋੜ ਕੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਬੇਰੁਜ਼ਗਾਰਾਂ ਨੂੰ 10 ਹਜ਼ਾਰ ਰੁਪਏ ਮਹੀਨਾ ਭੱਤਾ ਦੇਣ ਦੀ ਮੰਗ ਕੀਤੀ ਗਈ। ਆਗੂਆਂ ਨੇ ਮਹਿੰਗਾਈ ਨੂੰ ਨੱਥ ਪਾਉਣ, ਮਾਈਨਿੰਗ ਸਬੰਧੀ ਲੋਕ ਪੱਖੀ ਨੀਤੀ ਬਣਾਉਣ, ਸਰਕਾਰੀ ਦਫ਼ਤਰਾਂ ਵਿਚ ਭ੍ਰਿਸ਼ਟਾਚਾਰ ਅਤੇ ਆਮ ਲੋਕਾਂ ਦੀ ਕਥਿਤ ਲੁੱਟ ਬੰਦ ਕਰਨ, ਬੁਢਾਪਾ, ਵਿਧਵਾ ਅਤੇ ਅੰਗਹੀਣ ਪੈਨਸ਼ਨ ਵਿਚ ਵਾਧਾ ਕਰਨ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਲਾਹੇਵੰਦ ਭਾਅ ਦੇਣ ਦੀ ਵੀ ਮੰਗ ਕੀਤੀ। ਵਿਧਾਇਕ ਦਿਨੇਸ਼ ਚੱਢਾ ਨੇ ਆਗੂਆਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਯੋਗ ਕਾਰਵਾਈ ਦਾ ਭਰੋਸਾ ਦਿੱਤਾ। ਇਸ ਮੌਕੇ ਤਹਿਸੀਲ ਸਕੱਤਰ ਕਾਮਰੇਡ ਪਵਨ ਕੁਮਾਰ, ਕਾਮਰੇਡ ਗੁਰਦੇਵ ਸਿੰਘ ਬਾਗੀ, ਦਲੀਪ ਸਿੰਘ ਘਨੌਲਾ, ਤਰਲੋਚਨ ਸਿੰਘ ਹੁਸੈਨਪੁਰ, ਸੁਖਵਿੰਦਰ ਸਿੰਘ ਦੁੰਮਣਾ, ਭਗਤ ਸਿੰਘ ਬਿੱਕੋਂ, ਸ੍ਰੀ ਪਾਲ, ਗੁਰਬਚਨ ਸਿੰਘ ਮਿੱਠੂ, ਧਰਮ ਸਿੰਘ ਕਾਈਨੌਰ, ਪਿਆਰਾ ਸਿੰਘ ਬੇਲੀਆਂ, ਜਗੀਰ ਸਿੰਘ ਰੌਲੀ, ਸੀਤਾ ਰਾਮ ਅਤੇ ਰੂਪ ਲਾਲ ਚੱਕ ਕਰਮਾਂ ਸਮੇਤ ਹੋਰ ਆਗੂ ਹਾਜ਼ਰ ਸਨ।