05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਐੱਸ . ਟੀ . ਪੀ . ਮੁੜ ਚਾਲੂ ਕਰਨ ਤੇ ਨਵੀਂ ਸੀਵਰੇਜ ਵਿਵਸਥਾ ਲਈ ਤੇਜ਼ ਹੋਵੇਗਾ ਕੰਮ - ਹਰਜੋਤ ਬੈਂਸ

ਨੰਗਲ, 5 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਨੰਗਲ ਦੇ ਵਾਰਡ ਨੰਬਰ-1 ਕੇਸ਼ਵ ਨਗਰ ਵਿਖੇ ਚੱਲ ਰਹੀ ਸਫ਼ਾਈ ਮੁਹਿੰਮ ਦਾ ਜਾਇਜ਼ਾ ਲੈਂਦਿਆਂ ਸ਼ਹਿਰ ਦੀ ਸਫਾਈ, ਸੀਵਰੇਜ ਅਤੇ ਆਵਾਰਾ ਪਸ਼ੂਆਂ ਤੇ ਕੁੱਤਿਆਂ ਦੀ ਸਮੱਸਿਆ ਨੂੰ ਲੈ ਕੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਘਰ-ਘਰ ਜਾ ਕੇ ਇਲਾਕਾ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਲੋਕਾਂ ਵਲੋਂ ਦੱਸੀਆਂ ਮੁਸ਼ਕਿਲਾਂ ਦੇ ਮੌਕੇ ’ਤੇ ਹੀ ਹੱਲ ਲਈ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।

Ad Position 21
No active advertisement
ਅਜੀਤ ਡੈਸਕ 06-10-2026
ਨੰਗਲ, 5 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਨੰਗਲ ਦੇ ਵਾਰਡ ਨੰਬਰ-1 ਕੇਸ਼ਵ ਨਗਰ ਵਿਖੇ ਚੱਲ ਰਹੀ ਸਫ਼ਾਈ ਮੁਹਿੰਮ ਦਾ ਜਾਇਜ਼ਾ ਲੈਂਦਿਆਂ ਸ਼ਹਿਰ ਦੀ ਸਫਾਈ, ਸੀਵਰੇਜ ਅਤੇ ਆਵਾਰਾ ਪਸ਼ੂਆਂ ਤੇ ਕੁੱਤਿਆਂ ਦੀ ਸਮੱਸਿਆ ਨੂੰ ਲੈ ਕੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਘਰ-ਘਰ ਜਾ ਕੇ ਇਲਾਕਾ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਲੋਕਾਂ ਵਲੋਂ ਦੱਸੀਆਂ ਮੁਸ਼ਕਿਲਾਂ ਦੇ ਮੌਕੇ ’ਤੇ ਹੀ ਹੱਲ ਲਈ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਮੰਤਰੀ ਬੈਂਸ ਨੇ ਕਿਹਾ ਕਿ ਸ਼ਹਿਰ ਦੀ ਸਫ਼ਾਈ ਅਤੇ ਬੁਨਿਆਦੀ ਸਹੂਲਤਾਂ ਵਿਚ ਸੁਧਾਰ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਲੰਬੇ ਸਮੇਂ ਤੋਂ ਬੰਦ ਪਏ ਐੱਸਟੀਪੀ ਨੂੰ ਮੁੜ ਚਾਲੂ ਕਰਨ ਲਈ ਕਾਰਵਾਈ ਤੇਜ਼ ਕੀਤੀ ਜਾ ਰਹੀ ਹੈ। ਇਸ ਸਬੰਧੀ ਲੋੜੀਂਦੀ ਜਗ੍ਹਾ ਉਪਲੱਬਧ ਕਰਵਾਈ ਜਾ ਚੁੱਕੀ ਹੈ ਅਤੇ ਹਾਊਸ ਤੋਂ ਪ੍ਰਵਾਨਗੀ ਮਿਲਣ ਉਪਰੰਤ ਕੰਮ ਸ਼ੁਰੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨੰਗਲ ਵਿਚ ਨਵੇਂ ਘਰਾਂ ਦੀ ਵੱਧ ਰਹੀ ਉਸਾਰੀ ਨੂੰ ਦੇਖਦਿਆਂ ਭਵਿੱਖ ਦੀਆਂ ਲੋੜਾਂ ਅਨੁਸਾਰ ਸੀਵਰੇਜ ਪ੍ਰਬੰਧ ਅਤੇ ਐੱਸਟੀਪੀ ਦੀ ਸਮਰੱਥਾ ਵਧਾਉਣ ’ਤੇ ਵੀ ਕੰਮ ਕੀਤਾ ਜਾਵੇਗਾ। ਅਵਾਰਾ ਕੁੱਤਿਆਂ ਦੀ ਸਮੱਸਿਆ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਸ. ਬੈਂਸ ਨੇ ਦੱਸਿਆ ਕਿ ਬੀਤੀ ਰਾਤ ਇੱਕ ਅਵਾਰਾ ਕੁੱਤੇ ਵਲੋਂ ਕਰੀਬ ਨੌਂ ਵਿਅਕਤੀਆਂ, ਜਿਨ੍ਹਾਂ ਵਿਚ ਬੱਚੇ ਤੇ ਬੱਚੀਆਂ ਵੀ ਸ਼ਾਮਿਲ ਸਨ, ਨੂੰ ਵੱਢਣ ਦੀ ਘਟਨਾ ਵਾਪਰੀ। ਪ੍ਰਭਾਵਿਤ ਵਿਅਕਤੀਆਂ ਨੂੰ ਨੰਗਲ ਦੇ ਸਿਵਲ ਹਸਪਤਾਲ ਵਿਚ ਲੋੜੀਂਦੇ ਟੀਕੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ। ਇਲਾਕਾ ਵਾਸੀਆਂ ਵਲੋਂ ਮੀਟ ਦੀਆਂ ਦੁਕਾਨਾਂ ਨੂੰ ਵੀ ਆਵਾਰਾ ਕੁੱਤਿਆਂ ਦੀ ਸਮੱਸਿਆ ਦਾ ਕਾਰਨ ਦੱਸੇ ਜਾਣ ’ਤੇ ਮੰਤਰੀ ਬੈਂਸ ਨੇ ਕਿਹਾ ਕਿ ਮੀਟ ਦੀਆਂ ਦੁਕਾਨਾਂ ਵਾਲਿਆਂ ਨਾਲ ਜਲਦ ਗੱਲਬਾਤ ਕੀਤੀ ਜਾਵੇਗੀ ਤਾਂ ਜੋ ਇਸ ਸਮੱਸਿਆ ਦਾ ਸਥਾਈ ਹੱਲ ਕੱਢਿਆ ਜਾ ਸਕੇ ਅਤੇ ਉਨ੍ਹਾਂ ਦੀ ਰੋਜ਼ੀ ਰੋਟੀ ਵੀ ਪ੍ਰਭਾਵਿਤ ਨਾ ਹੋਵੇ। ਉਨ੍ਹਾਂ ਸਲਾਟਰ ਹਾਊਸਾਂ ਸਬੰਧੀ ਸਰਕਾਰੀ ਨਿਯਮਾਂ ਅਤੇ ਗਾਈਡਲਾਈਨਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਐਨੀਮਲ ਬਰਥ ਕੰਟਰੋਲ (ਏਬੀਸੀ) ਪ੍ਰੋਗਰਾਮ ਤਹਿਤ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਰਵਾਈ ਕਰਨ ਲਈ ਵੀ ਕਿਹਾ। ਇਸ ਮੌਕੇ ਸੁਮਿਤ ਅਗਨੀਸੰਦਲ, ਸੰਦੀਪ ਸ਼ਰਮਾ, ਦਿਲਭਾਗ ਸਿੰਘ, ਕੇਹਰ ਸਿੰਘ, ਅਮਰੀਕ ਸਿੰਘ, ਰਾਹੁਲ ਸ਼ਰਮਾ, ਰੋਹਿਤ ਰਾਣਾ, ਅਮਨ ਅਗਨੀਸੰਦਲ , ਨਿਸ਼ਾਂਤ ਗੁਪਤਾ, ਐਸ.ਏ. ਯੁੱਧਵੀਰ ਸਿੰਘ, ਸੈਨੇਟਰੀ ਇੰਸਪੈਕਟਰ ਮਦਨ ਲਾਲ ਸਮੇਤ ਵੱਡੀ ਗਿਣਤੀ ਵਿਚ ਵਰਕਰ ਤੇ ਵਾਰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਦੇ ਪਟਵਾਰਖਾਨੇ ਵਿਚ ਚੋਰੀ , ਸਾਰੇ 9 ਕਮਰਿਆਂ ਦੇ ਟੁੱਟੇ ਜਿੰਦਰੇ ਅਗਲੀ ਖ਼ਬਰ ਸੀ . ਪੀ . ਆਈ . ਐੱਮ . ਤਹਿਸੀਲ ਕਮੇਟੀ ਨੇ ਵਿਧਾਇਕ ਦਿਨੇਸ਼ ਚੱਢਾ ਨੂੰ ਸੌਂਪਿਆ ਮੰਗ - ਪੱਤਰ
Ad Position 24