07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਆਸ਼ਾ ਸੈਣੀ ਨੇ 10 ਮੀਟਰ ਸ਼ੂਟਿੰਗ ਮੁਕਾਬਲੇ ਵਿਚ ਜਿੱਤਿਆ ਸੋਨ ਤਗਮਾ

ਨੂਰਪੁਰ ਬੇਦੀ, 6 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਖੇਡਾਂ ਵਤਨ ਪੰਜਾਬ ਦੀਆਂ 2026 ਦੇ ਤਹਿਤ ਕਰਵਾਏ ਗਏ 10 ਮੀਟਰ ਸ਼ੂਟਿੰਗ ਮੁਕਾਬਲੇ ਵਿਚ ਇਲਾਕੇ ਦੇ ਪਿੰਡ ਗੱਦੀਵਾਲ ਦੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਐਡਵੋਕੇਟ ਕੁਲਦੀਪ ਸੈਣੀ ਦੀ ਪਤਨੀ ਮੈਡਮ ਆਸ਼ਾ ਸੈਣੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗ਼ਾ ਆਪਣੇ ਨਾਮ ਕੀਤਾ। ਉਨ੍ਹਾਂ ਦੀ ਇਸ ਉਪਲਬਧੀ ਨਾਲ ਪਰਿਵਾਰ, ਕੋਚ ਅਤੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਹੈ।

Ad Position 21
No active advertisement
ਅਜੀਤ ਡੈਸਕ 07-10-2026
ਨੂਰਪੁਰ ਬੇਦੀ, 6 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਖੇਡਾਂ ਵਤਨ ਪੰਜਾਬ ਦੀਆਂ 2026 ਦੇ ਤਹਿਤ ਕਰਵਾਏ ਗਏ 10 ਮੀਟਰ ਸ਼ੂਟਿੰਗ ਮੁਕਾਬਲੇ ਵਿਚ ਇਲਾਕੇ ਦੇ ਪਿੰਡ ਗੱਦੀਵਾਲ ਦੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਐਡਵੋਕੇਟ ਕੁਲਦੀਪ ਸੈਣੀ ਦੀ ਪਤਨੀ ਮੈਡਮ ਆਸ਼ਾ ਸੈਣੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗ਼ਾ ਆਪਣੇ ਨਾਮ ਕੀਤਾ। ਉਨ੍ਹਾਂ ਦੀ ਇਸ ਉਪਲਬਧੀ ਨਾਲ ਪਰਿਵਾਰ, ਕੋਚ ਅਤੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ ਹੈ। ਆਸ਼ਾ ਸੈਣੀ ਨੇ ਇਹ ਕਾਮਯਾਬੀ ਕੋਚ ਬਾਬੂ ਰਾਮ ਦੀ ਯੋਗ ਅਗਵਾਈ ਅਤੇ ਸਖ਼ਤ ਮਿਹਨਤ ਸਦਕਾ ਹਾਸਲ ਕੀਤੀ। ਉਨ੍ਹਾਂ ਨੇ ਮੁਕਾਬਲੇ ਦੌਰਾਨ ਬੇਮਿਸਾਲ ਇਕਾਗਰਤਾ, ਸਟੀਕ ਨਿਸ਼ਾਨੇਬਾਜ਼ੀ ਅਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕੀਤਾ। ਆਸ਼ਾ ਸੈਣੀ, ਐਡਵੋਕੇਟ ਮੋਹਨ ਲਾਲ ਸੈਣੀ, ਸਾਬਕਾ ਪ੍ਰਧਾਨ, ਸ੍ਰੀ ਅਨੰਦਪੁਰ ਸਾਹਿਬ ਬਾਰ ਐਸੋਸੀਏਸ਼ਨ, ਦੀ ਧੀ ਹਨ। ਆਸ਼ਾ ਸੈਣੀ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਪਰਿਵਾਰਕ ਮੈਂਬਰਾਂ, ਦੋਸਤਾਂ, ਖੇਡ ਪ੍ਰੇਮੀਆਂ ਅਤੇ ਇਲਾਕਾ ਵਾਸੀਆਂ ਵਲੋਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਗਈ। ਉਨ੍ਹਾਂ ਦੀ ਇਹ ਜਿੱਤ ਨੌਜਵਾਨ ਖਿਡਾਰੀਆਂ, ਖ਼ਾਸ ਕਰਕੇ ਨੌਜਵਾਨ ਲੜਕੀਆਂ ਲਈ ਪ੍ਰੇਰਣਾ ਦਾ ਸਰੋਤ ਹੈ।
Ad Position 22
No active advertisement
ਪਿਛਲੀ ਖ਼ਬਰ ਮੀਟਿੰਗ ਉਪਰੰਤ ਜਾਣਕਾਰੀ ਦੇ ਰਹੇ ਆੜ੍ਹਤੀ ਐਸੋਸੀਏਸ਼ਨ ਦੇ ਨੁਮਾਇੰਦੇ । ਅਨਾਜ ਮੰਡੀ ਰੂਪਨਗਰ ਆੜ੍ਹਤੀ ਯੂਨੀਅਨ ਦੇ ਕਾਰਜਕਾਰ... ਅਗਲੀ ਖ਼ਬਰ ਆਰ . ਬੀ . ਯੂ . ਵਿਖੇ ਮਾਹਿਰ ਭਾਸ਼ਨ ਰਾਹੀਂ ਵਿਦਿਆਰਥੀਆਂ ਨਾਲ ਸੰਵਿਧਾਨਕ ਮੁੱਲਾਂ ਬਾਰੇ ਚਰਚਾ
Ad Position 24