ਬੇਲਾ ਕਾਲਜ ਵਿਖੇ ‘ ਉੱਨਤ ਭਾਰਤ ਅਭਿਆਨ ਤਹਿਤ ਹੁਨਰ ਵਿਕਾਸ ’ ਪ੍ਰੋਗਰਾਮ
ਬੇਲਾ, 6 ਅਕਤੂਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਬਾਇਉਟੈਕਨਾਲੋਜੀ ਅਤੇ ਫੂਡ ਟੈਕਨਾਲੋਜੀ ਵਿਭਾਗ ਵਲੋਂ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸਾਹੀ ਦੀ ਅਗਵਾਈ ਅਤੇ ਵਿਭਾਗ ਮੁਖੀ ਡਾ.
ਬੇਲਾ, 6 ਅਕਤੂਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਦੇ ਬਾਇਉਟੈਕਨਾਲੋਜੀ ਅਤੇ ਫੂਡ ਟੈਕਨਾਲੋਜੀ ਵਿਭਾਗ ਵਲੋਂ ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸਾਹੀ ਦੀ ਅਗਵਾਈ ਅਤੇ ਵਿਭਾਗ ਮੁਖੀ ਡਾ. ਮਮਤਾ ਅਰੋੜਾ ਦੀ ਦੇਖ-ਰੇਖ ਹੇਠ “ਉੱਨਤ ਭਾਰਤ ਅਭਿਆਨ ਤਹਿਤ ਹੁਨਰ ਵਿਕਾਸ ਪੋ੍ਗਰਾਮ” ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਵਿਚ ਵਿਹਾਰਕ ਹੁਨਰ, ਵਿਗਿਆਨਿਕ ਜਾਗਰੂਕਤਾ ਅਤੇ ਸਮਾਜਿਕ ਸ਼ਮੂਲੀਅਤ ਨੂੰ ਵਧਾਉਣਾ ਸੀ। ਡਾ. ਸ਼ਾਹੀ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਅਜਿਹੇ ਉਪਰਾਲੇ ਕਲਾਸ ਰੂਮ ਦੀ ਪੜ੍ਹਾਈ ਅਤੇ ਅਸਲ ਜ਼ਿੰਦਗੀ ਦੀਆਂ ਚੁਣੌਤੀਆਂ ਵਿਚਲੇ ਪਾੜੇ ਨੂੰ ਪੂਰਨ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਦੇ ਇੰਟਰਪ੍ਰੀਨਿਓਰਸ਼ਿਪ ਮਾਇੰਡ ਸੈੱਟ ਦੀ ਸ਼ਲਾਘਾ ਕੀਤੀ ਅਤੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ। ਜੇਤੂ ਵਿਦਿਆਰਥੀਆਂ ਵਿਚ ਬੀ.ਵਾਕ. ਫੂਡ ਪ੍ਰੋਸੈਸਿੰਗ ਪਹਿਲੇ ਸਾਲ ਦੇ ਵਿਦਿਆਰਥੀ ਦਮਨਪ੍ਰੀਤ ਸਿੰਘ ਅਤੇ ਗੁਰਸਿਮਰ ਸਿੰਘ ਨੇ ਪਹਿਲਾ ਸਥਾਨ ਹਾਸਿਲ ਕੀਤਾ। ਬੀ.ਵਾਕ. ਫੂਡ ਪ੍ਰੋਸੈਸਿੰਗ ਤੀਜੇ ਸਾਲ ਦੇ ਵਿਦਿਆਰਥੀ ਮਨਜੋਤ ਸਿੰਘ ਅਤੇ ਹਰਦੀਪ ਸਿੰਘ ਨੇ ਦੂਜਾ ਸਥਾਨ ਅਤੇ ਰਾਜਵੀਤ ਸਿੰਘ ਬੀ.ਵਾਕ. ਫੂਡ ਪ੍ਰੋਸੈਸਿੰਗ ਭਾਗ-ਦੂਜਾ ਦੇ ਵਿਦਿਆਰਥੀ ਨੇ ਤੀਜਾ ਸਥਾਨ ਹਾਸਿਲ ਕੀਤਾ। ਜੱਜਾਂ ਦੀ ਭੂਮਿਕਾ ਪ੍ਰੋ. ਸਿਮਰਨਦੀਪ ਸੈਣੀ, ਪ੍ਰੋ. ਗੁਰਵਿੰਦਰ ਕੌਰ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਨਵਜੋਤ ਭਾਰਤੀ ਅਤੇ ਡਾ. ਰੀਮਾ ਦੇਵੀ ਨੇ ਨਿਭਾਈ।