06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਵਿਧਾਇਕ ਦਿਨੇਸ਼ ਚੱਢਾ ਦੇ ਯਤਨਾਂ ਸਦਕਾ ਸਰਕਾਰੀ ਹਸਪਤਾਲ ਸਿੰਘਪੁਰ ਲਈ 2.81 ਕਰੋੜ ਦੀ ਗਰਾਂਟ ਮਨਜ਼ੂਰ

ਨੂਰਪੁਰ ਬੇਦੀ, 6 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਯਤਨਾਂ ਸਦਕਾ ਸਰਕਾਰੀ ਹਸਪਤਾਲ ਸਿੰਘਪੁਰ ਦੀਆਂ ਸਿਹਤ ਸਹੂਲਤਾਂ ਵਿਚ ਹੋਰ ਵਾਧਾ ਕਰਨ ਲਈ 2 ਕਰੋੜ 81 ਲੱਖ 63 ਹਜ਼ਾਰ ਰੁਪਏ ਦੀ ਗਰਾਂਟ ਰਾਸ਼ੀ ਮਨਜ਼ੂਰ ਹੋਈ ਹੈ। ਵਿਧਾਇਕ ਦਿਨੇਸ਼ ਚੱਢਾ ਨੇ ਅੱਜ ਨਿੱਜੀ ਤੌਰ ’ਤੇ ਸਰਕਾਰੀ ਹਸਪਤਾਲ ਸਿੰਘਪੁਰ ਦਾ ਦੌਰਾ ਕਰਕੇ ਮਨਜ਼ੂਰ ਹੋਈ ਗਰਾਂਟ ਦਾ ਪੱਤਰ ਐੱਸ.

Ad Position 21
No active advertisement
ਅਜੀਤ ਡੈਸਕ 07-10-2026
ਨੂਰਪੁਰ ਬੇਦੀ, 6 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਯਤਨਾਂ ਸਦਕਾ ਸਰਕਾਰੀ ਹਸਪਤਾਲ ਸਿੰਘਪੁਰ ਦੀਆਂ ਸਿਹਤ ਸਹੂਲਤਾਂ ਵਿਚ ਹੋਰ ਵਾਧਾ ਕਰਨ ਲਈ 2 ਕਰੋੜ 81 ਲੱਖ 63 ਹਜ਼ਾਰ ਰੁਪਏ ਦੀ ਗਰਾਂਟ ਰਾਸ਼ੀ ਮਨਜ਼ੂਰ ਹੋਈ ਹੈ। ਵਿਧਾਇਕ ਦਿਨੇਸ਼ ਚੱਢਾ ਨੇ ਅੱਜ ਨਿੱਜੀ ਤੌਰ ’ਤੇ ਸਰਕਾਰੀ ਹਸਪਤਾਲ ਸਿੰਘਪੁਰ ਦਾ ਦੌਰਾ ਕਰਕੇ ਮਨਜ਼ੂਰ ਹੋਈ ਗਰਾਂਟ ਦਾ ਪੱਤਰ ਐੱਸ.ਐੱਮ.ਓ. ਡਾ. ਹਰਪ੍ਰੀਤ ਕੌਰ ਨੂੰ ਸੌਂਪਿਆ। ਇਸ ਮੌਕੇ ਵਿਧਾਇਕ ਚੱਢਾ ਨੇ ਹਸਪਤਾਲ ਦਾ ਦੌਰਾ ਕਰਦਿਆਂ ਵੱਖ-ਵੱਖ ਵਾਰਡਾਂ ਅਤੇ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਹਸਪਤਾਲ ਵਿਚ ਇਲਾਜ ਕਰਵਾ ਰਹੇ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਹਸਪਤਾਲ ਦੇ ਡਾਕਟਰਾਂ ਅਤੇ ਸਮੁੱਚੇ ਸਟਾਫ਼ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮਨਜ਼ੂਰ ਹੋਈ 2.81 ਕਰੋੜ ਰੁਪਏ ਤੋਂ ਵੱਧ ਦੀ ਗਰਾਂਟ ਨਾਲ ਹਸਪਤਾਲ ਦੀ ਰੈਨੋਵੇਸ਼ਨ, ਇਲੈਕਟਰੀਕਲ ਕੰਮ ਸਮੇਤ ਹੋਰ ਵੱਖ-ਵੱਖ ਜ਼ਰੂਰੀ ਕੰਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਹਸਪਤਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧੀਆ ਮਾਹੌਲ ਦੇਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਹਸਪਤਾਲ ਵਿਚ ਡਿਜੀਟਲ ਐਕਸ-ਰੇ ਲਈ 10 ਲੱਖ ਰੁਪਏ, ਆਧੁਨਿਕ ਲੈਬੋਰੇਟਰੀ ਲਈ 35 ਲੱਖ ਰੁਪਏ, ਸਟਰੀਟ ਲਾਈਟਾਂ ਲਈ 5 ਲੱਖ ਰੁਪਏ ਅਤੇ ਹੋਰ ਜ਼ਰੂਰੀ ਸਮਾਨ ਲਈ 2.5 ਲੱਖ ਰੁਪਏ ਦੀ ਸਹਾਇਤਾ ਕੀਤੀ ਗਈ ਹੈ। ਇਸ ਤੋਂ ਇਲਾਵਾ ਲੰਮੇ ਸਮੇਂ ਬਾਅਦ ਬੈੱਡ ਬਦਲੇ ਗਏ, ਵਾਸ਼ਰੂਮਾਂ ਲਈ 5 ਲੱਖ ਰੁਪਏ ਖਰਚੇ ਗਏ, ਈ.ਸੀ.ਜੀ. ਮਸ਼ੀਨਾਂ, ਵਾਟਰ ਕੂਲਰ, ਜਨਰੇਟਰ ਸੈੱਟ ਅਤੇ 10 ਇਨਵਰਟਰ ਮੁਹੱਈਆ ਕਰਵਾਏ ਗਏ। ਹਸਪਤਾਲ ਦਾ ਅਪਰੇਸ਼ਨ ਥੀਏਟਰ ਵੀ ਕਈ ਸਾਲਾਂ ਬਾਅਦ ਮੁੜ ਚਾਲੂ ਕਰਵਾਇਆ ਗਿਆ ਅਤੇ ਫਰਨੀਚਰ ਦੀ ਰੰਗ-ਰੋਗਨ ਕਰਵਾਉਣ ਦੇ ਨਾਲ ਹਸਪਤਾਲ ਦੀ ਸੜਕ ਨੂੰ ਵੀ ਨਵੇਂ ਸਿਰੇ ਤੋਂ ਬਣਾਇਆ ਗਿਆ। ਐਸ.ਐਮ.ਓ. ਡਾ. ਹਰਪ੍ਰੀਤ ਕੌਰ ਅਤੇ ਸਮੁੱਚੇ ਸਟਾਫ਼ ਨੇ ਹਸਪਤਾਲ ਦੀਆਂ ਸਹੂਲਤਾਂ ਵਿਚ ਲਗਾਤਾਰ ਸੁਧਾਰ ਕਰਨ ਅਤੇ ਨਵੀਂ ਗਰਾਂਟ ਮੁਹੱਈਆ ਕਰਵਾਉਣ ਲਈ ਵਿਧਾਇਕ ਚੱਢਾ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬੀਬੀ ਗੁਰਜੀਤ ਕੌਰ ਰੰਗੀਆਂ ਨੂੰ ਤਰਨਾ ਦਲ ਇਸਤਰੀ ਵਿੰਗ ਜ਼ਿਲ੍ਹਾ ਰੂਪਨਗਰ ਦਾ ਜਥੇਦਾਰ ਥਾਪਿਆ ਅਗਲੀ ਖ਼ਬਰ ਬਲੱਡ ਡੋਨਰਜ਼ ਟੀਮ ਸੈਣੀ ਮਾਜਰਾ ਅਤੇ ਸਰਵਿੰਗ ਹੈਂਡਸ ਵਲੋਂ ਮਨੁੱਖਤਾ ਦੀ ਸੇਵਾ ਜਾਰੀ ਹਰ ਮਹੀਨੇ 30 ਤੋਂ 40 ਯੂਨਿਟ ਖ਼ੂਨ ਵੱ...
Ad Position 24