06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪਿੰਡਾਂ ’ ਚ ਪਹੁੰਚੇ ਬੈਂਸ , ਲੋਕਾਂ ਦੀਆਂ ਸਮੱਸਿਆਵਾਂ ਦੇ ਮੌਕੇ ’ ਤੇ ਹੱਲ ਦੇ ਨਿਰਦੇਸ਼ ਬਰਮਲਾ, ਮੇਘਪੁਰ ਸਮੇਤ ਵੱਖ-ਵੱਖ ਪਿੰਡਾਂ ’ਚ ਲੋਕ ਮਿਲਣੀਆਂ

ਨੰਗਲ, 6 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਹਲਕੇ ਦੇ ਪਿੰਡਾਂ ਵਿਚ ਲੋਕਾਂ ਨਾਲ ਸਿੱਧਾ ਰਾਬਤਾ ਹੋਰ ਮਜ਼ਬੂਤ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਬਰਮਲਾ, ਮੇਘਪੁਰ ਸਮੇਤ ਵੱਖ-ਵੱਖ ਪਿੰਡਾਂ ਵਿਚ ਲੋਕ ਮਿਲਣੀਆਂ ਕੀਤੀਆਂ ਗਈਆਂ। ਇਨ੍ਹਾਂ ਮਿਲਣੀਆਂ ਦੌਰਾਨ ਬੈਂਸ ਨੇ ਲੋਕਾਂ ਦੀਆਂ ਸਮੱਸਿਆਵਾਂ ਖ਼ੁਦ ਸੁਣੀਆਂ ਅਤੇ ਕਈ ਮਾਮਲਿਆਂ ਦੇ ਤੁਰੰਤ ਨਿਪਟਾਰੇ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਹਦਾਇਤਾਂ ਜਾਰੀ ਕੀਤੀਆਂ।

Ad Position 21
No active advertisement
ਅਜੀਤ ਡੈਸਕ 07-10-2026
ਨੰਗਲ, 6 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਹਲਕੇ ਦੇ ਪਿੰਡਾਂ ਵਿਚ ਲੋਕਾਂ ਨਾਲ ਸਿੱਧਾ ਰਾਬਤਾ ਹੋਰ ਮਜ਼ਬੂਤ ਕਰਦਿਆਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਬਰਮਲਾ, ਮੇਘਪੁਰ ਸਮੇਤ ਵੱਖ-ਵੱਖ ਪਿੰਡਾਂ ਵਿਚ ਲੋਕ ਮਿਲਣੀਆਂ ਕੀਤੀਆਂ ਗਈਆਂ। ਇਨ੍ਹਾਂ ਮਿਲਣੀਆਂ ਦੌਰਾਨ ਬੈਂਸ ਨੇ ਲੋਕਾਂ ਦੀਆਂ ਸਮੱਸਿਆਵਾਂ ਖ਼ੁਦ ਸੁਣੀਆਂ ਅਤੇ ਕਈ ਮਾਮਲਿਆਂ ਦੇ ਤੁਰੰਤ ਨਿਪਟਾਰੇ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਹਦਾਇਤਾਂ ਜਾਰੀ ਕੀਤੀਆਂ। ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਲਗਵਾਉਣ ਦੀ ਬਜਾਏ ਉਨ੍ਹਾਂ ਦੇ ਦੁਆਰ ’ਤੇ ਪਹੁੰਚ ਕੇ ਸਮੱਸਿਆਵਾਂ ਸੁਣਨਾ ਅਤੇ ਉਨ੍ਹਾਂ ਦਾ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਲਗਾਤਾਰ ਲੋਕਪੱਖੀ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ , ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸਹੂਲਤਾਂ ਅਤੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਰਗੇ ਉਪਰਾਲਿਆਂ ਨਾਲ ਲੋਕਾਂ ਨੂੰ ਲਾਭ ਮਿਲ ਰਿਹਾ ਹੈ। ਸਕੂਲ ਆਫ਼ ਐਮੀਨੈਂਸ ਰਾਹੀਂ ਵਿਦਿਆਰਥੀਆਂ ਨੂੰ ਮਿਆਰੀ ਅਤੇ ਆਧੁਨਿਕ ਸਿੱਖਿਆ ਦੇਣ ਲਈ ਵੀ ਨਵੇਂ ਮੌਕੇ ਪੈਦਾ ਕੀਤੇ ਜਾ ਰਹੇ ਹਨ। ਬੈਂਸ ਨੇ ਕਿਹਾ ਕਿ ਨੰਗਲ ਅਤੇ ਸ੍ਰੀ ਅਨੰਦਪੁਰ ਸਾਹਿਬ ਨੂੰ ਸੈਰ-ਸਪਾਟਾ ਹੱਬ ਵਜੋਂ ਵਿਕਸਤ ਕਰਨ ਲਈ ਕਰੋੜਾਂ ਰੁਪਏ ਦੇ ਵੱਖ-ਵੱਖ ਪ੍ਰੋਜੈਕਟ ਚੱਲ ਰਹੇ ਹਨ। ਧਾਰਮਿਕ, ਇਤਿਹਾਸਕ ਅਤੇ ਕੁਦਰਤੀ ਸੈਰ-ਸਪਾਟੇ ਦੀਆਂ ਸੰਭਾਵਨਾਵਾਂ ਨੂੰ ਵਿਕਸਤ ਕਰਕੇ ਇਲਾਕੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਦੇ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾਣਗੇ। ਇਸ ਮੌਕੇ ਪਿੰਡ ਵਾਸੀਆਂ ਨੇ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ ਅਤੇ ਹੋਰ ਨਿੱਜੀ ਸਮੱਸਿਆਵਾਂ ਮੰਤਰੀ ਦੇ ਧਿਆਨ ਵਿਚ ਲਿਆਂਦੀਆਂ। ਬੈਂਸ ਨੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਤਰਜੀਹੀ ਆਧਾਰ ’ਤੇ ਨਿਪਟਾਰਾ ਕਰਨ ਅਤੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਵੱਡੀ ਗਿਣਤੀ ਵਿਚ ਪਤਵੰਤੇ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ ਦੀ ਸੂਬਾ ਪੱਧਰੀ ਮਹਾਂ ਰੈਲੀ ਦੀਆਂ ਤਿਆਰੀ ਸੰਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਘਰ - ਘਰ ਜਨ ਸੰਪਰਕ ਮੁਹਿੰਮ ਦਾ ਆਗਾਜ਼ ਅਕਾਲੀ ਦਲ ਦੀ ਸਰਕਾਰ ਦੀਆਂ ਕਾਰਗੁਜ਼ਾਰੀਆਂ ਅਤੇ ਮੌਜੂਦਾ...
Ad Position 24