ਡਾ . ਦਲਜੀਤ ਸਿੰਘ ਚੀਮਾ ਨੇ ਰੂਪਨਗਰ ਤੋਂ ਡੋਰ - ਟੂ - ਡੋਰ ਮੁਹਿੰਮ ਵਿੱਢੀ ਅਕਾਲੀ ਦਲ ਵਲੋਂ ਪੰਜਾਬ ਦੇ ਮੁੱਖ ਮੁੱਦਿਆਂ ’ਤੇ ਲੋਕਾਂ ਤੋਂ ਰਾਏ ਲੈਣ ਲਈ ਭਰੇ ਫਾਰਮ
ਰੂਪਨਗਰ, 6 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਰੂਪਨਗਰ ਸ਼ਹਿਰ ਦੇ ਵਾਰਡ ਨੰਬਰ 15 ਸਥਿਤ ਸਾਹਿਬਜ਼ਾਦਾ ਜੁਝਾਰ ਸਿੰਘ ਨਗਰ ਤੋਂ ਪਾਰਟੀ ਦੀ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ।
ਰ
ਰੂਪਨਗਰ ਵਿਖੇ ਡੋਰ-ਟੂ-ਡੋਰ ਮੁਹਿੰਮ ਦਾ ਆਰੰਭ ਕਰਨ ਮੌਕੇ ਡਾ: ਦਲਜੀਤ ਸਿੰਘ ਚੀਮਾ।
07-10-2026
ਰੂਪਨਗਰ, 6 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਰੂਪਨਗਰ ਸ਼ਹਿਰ ਦੇ ਵਾਰਡ ਨੰਬਰ 15 ਸਥਿਤ ਸਾਹਿਬਜ਼ਾਦਾ ਜੁਝਾਰ ਸਿੰਘ ਨਗਰ ਤੋਂ ਪਾਰਟੀ ਦੀ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਅੱਜ ਤੋਂ ਸਾਰੇ ਪੰਜਾਬ ਵਿਚ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਦਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਗਿੱਦੜਬਾਹਾ ਤੋਂ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਮੌਕੇ ਡਾ. ਚੀਮਾ ਨੇ ਕਈ ਘਰਾਂ ਵਿਚ ਜਾ ਕੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਪਾਰਟੀ ਵਲੋਂ ਤਿਆਰ ਕੀਤੇ ਫਾਰਮ ਭਰੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਫਾਰਮਾਂ ਰਾਹੀਂ ਬੇਰੁਜ਼ਗਾਰੀ, ਨਸ਼ਿਆਂ, ਫ਼ਸਲਾਂ ਦੇ ਐਮ.ਐਸ.ਪੀ, ਅਮਨ-ਕਾਨੂੰਨ, ਮਹਿੰਗਾਈ, ਪੰਜਾਬ ਸਿਰ ਕਰਜ਼ਾ, ਸਰਕਾਰੀ ਸਕੂਲਾਂ ਤੇ ਹਸਪਤਾਲਾਂ ਦੀ ਸਥਿਤੀ, ਵਿਕਾਸ ਕਾਰਜਾਂ, ਬਿਜਲੀ ਕੱਟਾਂ ਅਤੇ ਹੋਰ ਮੁੱਦਿਆਂ ਬਾਰੇ ਲੋਕਾਂ ਦੀ ਰਾਏ ਲਈ ਜਾ ਰਹੀ ਹੈ। ਪਾਰਟੀ ਵਲੋਂ ਜਾਰੀ ਕੀਤੇ ਇੱਕ ਹੋਰ ਪਰਚੇ ਵਿਚ ਪਿਛਲੀ ਅਕਾਲੀ ਸਰਕਾਰ ਵਲੋਂ ਸ਼ੁਰੂ ਕੀਤੀਆਂ ਭਲਾਈ ਯੋਜਨਾਵਾਂ ਦਾ ਜ਼ਿਕਰ ਕਰਨ ਦੇ ਨਾਲ-ਨਾਲ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਦੀਆਂ ਕਥਿਤ 17 ਨਾਕਾਮੀਆਂ ਵੀ ਗਿਣਾਈਆਂ ਗਈਆਂ ਹਨ। ਇਨ੍ਹਾਂ ਵਿਚ ਦਿੱਲੀ ਤੋਂ ਸਰਕਾਰ ਚਲਾਉਣ ਦੇ ਦੋਸ਼, ਪੰਜਾਬ ਸਿਰ ਵਧ ਰਿਹਾ ਕਰਜ਼ਾ, ਕਥਿਤ ਫਜ਼ੂਲਖਰਚੀ ਅਤੇ ਵਿਕਾਸ ਕਾਰਜਾਂ ਸਮੇਤ ਵੱਖ-ਵੱਖ ਮੁੱਦੇ ਸ਼ਾਮਲ ਕੀਤੇ ਗਏ ਹਨ। ਅਕਾਲੀ ਆਗੂਆਂ ਨੇ ਦਾਅਵਾ ਕੀਤਾ ਕਿ ਡੋਰ-ਟੂ-ਡੋਰ ਮੁਹਿੰਮ ਨੂੰ ਵਾਰਡ ਵਾਸੀਆਂ ਵਲੋਂ ਹੁੰਗਾਰਾ ਮਿਲਿਆ ਅਤੇ ਖ਼ਾਸ ਕਰਕੇ ਔਰਤਾਂ ਤੇ ਨੌਜਵਾਨਾਂ ਨੇ ਇਸ ਵਿਚ ਦਿਲਚਸਪੀ ਦਿਖਾਈ। ਇਸ ਮੌਕੇ ਸਾਬਕਾ ਨਗਰ ਕੌਂਸਲ ਪ੍ਰਧਾਨ ਪਰਮਜੀਤ ਸਿੰਘ ਮੱਕੜ, ਗੁਰਮੁੱਖ ਸਿੰਘ (ਬਾਕੀ ਸਫ਼ਾ 6 ’ਤੇ)