06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਡੀ . ਸੀ . ਦਫ਼ਤਰ ਕਰਮਚਾਰੀਆਂ ਵਲੋਂ ਮੁਕੰਮਲ ਕਲਮ ਛੋੜ ਹੜਤਾਲ ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਦੇ ਕਥਿਤ ਮਾੜੇ ਰਵੱਈਏ ਵਿਰੁੱਧ ਰੋਸ ਰੈਲੀ

ਰੂਪਨਗਰ, 6 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਰਾਜ ਜ਼ਿਲ੍ਹਾ (ਡੀ. ਸੀ.)

Ad Position 21
No active advertisement
ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਸੌਂਪ ਰਿਹਾ ਵਫ਼ਦ। 07-10-2026
ਰੂਪਨਗਰ, 6 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਰਾਜ ਜ਼ਿਲ੍ਹਾ (ਡੀ.ਸੀ.) ਦਫ਼ਤਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਅਤੇ ਜਨਰਲ ਸਕੱਤਰ ਨਰਿੰਦਰ ਸਿੰਘ ਚੀਮਾ ਦੇ ਸੱਦੇ ’ਤੇ ਅੱਜ ਜ਼ਿਲ੍ਹਾ ਰੂਪਨਗਰ ਦੇ ਡਿਪਟੀ ਕਮਿਸ਼ਨਰ ਦਫ਼ਤਰ, ਸਬ-ਡਵੀਜ਼ਨਾਂ ਅਤੇ ਤਹਿਸੀਲਾਂ ਵਿਚ ਕਰਮਚਾਰੀਆਂ ਵਲੋਂ ਮੁਕੰਮਲ ਕਲਮ ਛੋੜ ਹੜਤਾਲ ਕੀਤੀ ਗਈ। ਇਹ ਹੜਤਾਲ ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਵਿਰਾਜ ਸਿਆਮਕਰਨ ਤਿੜਕੇ ਵਲੋਂ ਸਟਾਫ਼ ਨਾਲ ਕਥਿਤ ਮਾੜਾ ਰਵੱਈਆ ਅਪਣਾਉਣ, ਤੰਗ-ਪ੍ਰੇਸ਼ਾਨ ਕਰਨ ਅਤੇ ਗਾਲੀ-ਗਲੋਚ ਕਰਨ ਦੇ ਵਿਰੋਧ ਵਿਚ ਸੂਬਾ ਕਮੇਟੀ ਵਲੋਂ ਉਲੀਕੇ ਸੰਘਰਸ਼ ਤਹਿਤ ਕੀਤੀ ਗਈ। ਇਸ ਮੌਕੇ ਡੀ.ਸੀ. ਦਫ਼ਤਰ ਰੂਪਨਗਰ ਵਿਖੇ ਜ਼ਿਲ੍ਹਾ ਪ੍ਰਧਾਨ ਮਨੋਜ ਕੁਮਾਰ ਦੀ ਪ੍ਰਧਾਨਗੀ ਹੇਠ ਰੋਸ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਵਲੋਂ ਕਰਮਚਾਰੀਆਂ ਨੂੰ ਕਥਿਤ ਤੌਰ ’ਤੇ ਪ੍ਰੇਸ਼ਾਨ ਕਰਨ ਅਤੇ ਬਿਨਾਂ ਵਜ੍ਹਾ ਚਾਰਜਸ਼ੀਟਾਂ ਜਾਰੀ ਕਰਨ ਕਾਰਨ ਮੁਲਾਜ਼ਮਾਂ ਵਿਚ ਰੋਸ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਰਮਚਾਰੀਆਂ ਦੇ ਮਸਲੇ ਹੱਲ ਨਹੀਂ ਹੁੰਦੇ ਅਤੇ ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਵਲੋਂ ਆਪਣਾ ਰਵੱਈਆ ਨਹੀਂ ਬਦਲਿਆ ਜਾਂਦਾ, ਸੰਘਰਸ਼ ਜਾਰੀ ਰਹੇਗਾ। ਹੜਤਾਲ ਕਾਰਨ ਜ਼ਿਲ੍ਹੇ ਦੀਆਂ ਤਹਿਸੀਲਾਂ ਅਤੇ ਸਬ-ਡਵੀਜ਼ਨਾਂ ਵਿਚ ਦਫ਼ਤਰੀ ਕੰਮਕਾਜ ਪ੍ਰਭਾਵਿਤ ਰਿਹਾ, ਜਿਸ ਕਾਰਨ ਆਮ ਲੋਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਅਤੇ ਪ੍ਰਸ਼ਾਸਨ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਤਾਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਤਹਿਤ ਪੁਤਲੇ ਫੂਕਣ ਅਤੇ ਰੋਸ ਮਾਰਚ ਕਰਨ ਵਰਗੇ ਪ੍ਰੋਗਰਾਮ ਉਲੀਕੇ ਜਾਣਗੇ। ਇਸ ਮੌਕੇ ਕਰਮਵੀਰ ਸਿੰਘ, ਜਨਰਲ ਸਕੱਤਰ ਡੀ.ਸੀ. ਦਫ਼ਤਰ, ਵਿਨੇ ਧਵਨ, ਸੁਪਰਡੰਟ ਐਸ.ਡੀ.ਐਮ. ਦਫ਼ਤਰ, ਗੁਰਿੰਦਰ ਸਿੰਘ, ਰੀਡਰ, ਬੁੱਧ ਸਿੰਘ, ਦਿਨੇਸ਼ ਜੈਨ, ਜਸਵਿੰਦਰ ਕੌਰ, ਰਮਨ, ਰਮਨਦੀਪ ਕੌਰ, ਹਰਪ੍ਰੀਤ ਕੌਰ, ਕਮਲੇਸ਼, ਮਨਦੀਪ ਕੁਮਾਰ, ਸਰਵੇਸ਼ ਕੁਮਾਰ, ਗੁਰਵਿੰਦਰ ਕੌਰ, ਸੰਦੀਪ ਸਿੰਘ, ਮਹੇਸ਼ ਜੋਸ਼ੀ, ਆਤਮਾ ਰਾਮ, ਗੁਰਦੀਪ ਸਿੰਘ, ਜਸਵਿੰਦਰ ਕੌਰ, ਹਰਮਨਜੀਤ ਕੌਰ, ਨੀਰਜ ਕੁਮਾਰ, ਪੂਰਨ, ਹਰਪ੍ਰੀਤ ਸਿੰਘ, ਅਖਿਲ, ਜਗਮੋਹਨ ਸਿੰਘ, ਮਨਦੀਪ ਕੌਰ ਅਤੇ ਨਵਨੀਤ ਸ਼ਰਮਾ ਸਮੇਤ ਹੋਰ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁਫ਼ਤ ਮੈਡੀਕਲ ਜਾਂਚ ਕੈਂਪ 10 ਨੂੰ ਅਗਲੀ ਖ਼ਬਰ ਡਾ . ਦਲਜੀਤ ਸਿੰਘ ਚੀਮਾ ਨੇ ਰੂਪਨਗਰ ਤੋਂ ਡੋਰ - ਟੂ - ਡੋਰ ਮੁਹਿੰਮ ਵਿੱਢੀ ਅਕਾਲੀ ਦਲ ਵਲੋਂ ਪੰਜਾਬ ਦੇ ਮੁੱਖ ਮੁੱਦਿਆਂ ’...
Ad Position 24