08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਆਰ . ਐਮ . ਪੀ . ਆਈ . ਵਰਕਰਾਂ ਨੇ ਨੂਰਪੁਰ ਬੇਦੀ ਵਿਖੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ

ਨੂਰਪੁਰ ਬੇਦੀ, 7 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ.

Ad Position 21
No active advertisement
ਨੂਰਪੁਰ ਬੇਦੀ ਵਿਖੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਦੇ ਆਰ. ਐਮ. ਪੀ. ਆਈ. ਦੇ ਵਰਕਰ। ਤਸਵੀਰ: ਰਾਜੇਸ਼ ਚੌਧਰੀ 08-10-2026
ਨੂਰਪੁਰ ਬੇਦੀ, 7 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਵਲੋਂ ਚੋਣ ਪ੍ਰਣਾਲੀ ਅਤੇ ਵੋਟ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐਸ.ਆਈ.ਆਰ.) ਦੇ ਵਿਰੋਧ ’ਚ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੀ ਲੜੀ ਤਹਿਤ ਅੱਜ ਨੂਰਪੁਰ ਬੇਦੀ ਬੱਸ ਸਟੈਂਡ ਵਿਖੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫੂਕਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ। ਇਹ ਪ੍ਰਦਰਸ਼ਨ ਜਥੇਬੰਦੀ ਦੇ ਸੂਬਾਈ ਆਗੂ ਮੋਹਨ ਸਿੰਘ ਧਮਾਣਾਂ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਨੰ ਪਰਮਿੰਦਰ ਸਿੰਘ ਗੋਪਾਲਪੁਰ, ਮਾ ਬਖ਼ਸ਼ੀਸ਼ ਰਾਮ, ਜੋਗਰਾਜ ਧਾਦਲੀ, ਅਮਰੀਕ ਸਿੰਘ ਸਮੀਰੋਵਾਲ, ਮਾਸਟਰ ਬਲਵੀਰ ਸਿੰਘ, ਹਜ਼ਾਰਾ ਸਿੰਘ ਲਸਾੜੀ ਸਮੇਤ ਸੈਂਕੜੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਸੂਬਾਈ ਆਗੂ ਮੋਹਨ ਸਿੰਘ ਧਮਾਣਾ ਨੇ ਕਿਹਾ ਕਿ ਦੇਸ਼ ਅੰਦਰ ਲੋਕਤੰਤਰ ਦੀ ਮਜ਼ਬੂਤੀ ਲਈ ਨਿਰਪੱਖ ਅਤੇ ਪਾਰਦਰਸ਼ੀ ਚੋਣ ਪ੍ਰਣਾਲੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਗ਼ੈਰ-ਪਾਰਦਰਸ਼ੀ ਕਾਰਵਾਈ ਲੋਕਾਂ ਦੇ ਜਮਹੂਰੀ ਹੱਕਾਂ ਨੂੰ ਪ੍ਰਭਾਵਿਤ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੂੰ ਆਪਣੀ ਸੰਵਿਧਾਨਕ ਜ਼ਿੰਮੇਵਾਰੀ ਨਿਰਪੱਖ ਢੰਗ ਨਾਲ ਨਿਭਾਉਣੀ ਚਾਹੀਦੀ ਹੈ ਅਤੇ ਹਰ ਯੋਗ ਨਾਗਰਿਕ ਦੇ ਵੋਟ ਦੇ ਹੱਕ ਦੀ ਰਾਖੀ ਯਕੀਨੀ ਬਣਾਉਣੀ ਚਾਹੀਦੀ ਹੈ। ਆਗੂਆਂ ਨੇ ਕਿਹਾ ਕਿ ਆ ਰ.ਐਮ.ਪੀ.ਆਈ. ਅਤੇ ਸੀ.ਪੀ.ਆਈ.(ਐਮ.ਐਲ.) ਲਿਬ੍ਰੇਸ਼ਨ ਵਲੋਂ 8 ਅਕਤੂਬਰ ਨੂੰ ਜ਼ਿਲ੍ਹਾ ਅਤੇ ਤਹਿਸੀਲ ਕੇਂਦਰਾਂ ’ਤੇ ਭਰਵੇਂ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਮੇਤ ਪੂਰੇ ਦੇਸ਼ ਵਿਚ ਐਸ.ਆਈ.ਆਰ. ਦੀ ਪ੍ਰਕਿਰਿਆ ਤੁਰੰਤ ਬੰਦ ਕੀਤੀ ਜਾਵੇ ਅਤੇ ਇਸ ਤਹਿਤ ਕੱਟੀਆਂ ਗਈਆਂ ਵੋਟਾਂ ਬਹਾਲ ਕੀਤੀਆਂ ਜਾਣ। ਆਗੂਆਂ ਨੇ ਕਿਹਾ ਕਿ ਵੋਟਰ ਸੂਚੀ ਵਿਚ ਸ਼ਾਮਲ ਹਰ ਯੋਗ ਵਿਅਕਤੀ ਨੂੰ ਆਪਣਾ ਵੋਟ ਪਾਉਣ ਦਾ ਸੰਵਿਧਾਨਕ ਹੱਕ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਨਾਗਰਿਕ ਦਾ ਨਾਮ ਵੋਟਰ ਸੂਚੀ ਵਿਚੋਂ ਹਟਾਉਣ ਤੋਂ ਪਹਿਲਾਂ ਪੂਰੀ ਪੜਤਾਲ ਅਤੇ ਉਸ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਐਸ.ਆਈ.ਆਰ. ਤੋਂ ਬਾਅਦ ਹੋਈਆਂ ਚੋਣਾਂ ਰੱਦ ਕੀਤੀਆਂ ਜਾਣ ਅਤੇ ਭਵਿੱਖ ਵਿਚ ਈ.ਵੀ.ਐਮ. ਦੀ ਬਜਾਏ ਬੈਲਟ ਪੇਪਰ ਰਾਹੀਂ ਵੋਟਾਂ ਪਵਾਈਆਂ ਜਾਣ। ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਤੋਂ ਵੀ ਅਸਤੀਫ਼ੇ ਦੀ ਮੰਗ ਕੀਤੀ।
Ad Position 22
No active advertisement
ਪਿਛਲੀ ਖ਼ਬਰ ਚਾਚਾ - ਭਤੀਜੀ ਦੀ ਮੌਤ 6 ਮਹੀਨੇ ਦੀ ਬੱਚੀ ਸਮੇਤ 3 ਜ਼ਖ਼ਮੀ, ਪੁਲਿਸ ਵਲੋਂ ਕੇਸ ਦਰਜ ਕਰ ਕੇ ਥਾਰ ਚਾਲਕ ਗ੍ਰਿਫ਼ਤਾਰ ਅਗਲੀ ਖ਼ਬਰ ਮੋਰਿੰਡਾ ਵਿਚ ਬਿਜਲੀ ਸਪਲਾਈ ਦਾ ਮੰਦਾ ਹਾਲ, ਰੋਜ਼ਾਨਾ ਲੱਗ ਰਹੇ ਹਨ ਲੰਮੇ ਲੰਮੇ ਕੱਟ
Ad Position 24