08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਨੰਬਰਦਾਰ ਯੂਨੀਅਨ ਤਹਿਸੀਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 7 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਨੰਬਰਦਾਰ ਯੂਨੀਅਨ ਤਹਿਸੀਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਪ੍ਰਧਾਨ ਬਲਬੀਰ ਸਿੰਘ ਬੇਲਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਦੀਵਾਨ ਹਾਲ ਵਿਚ ਹੋਈ। ਜਿਸ ਵਿਚ ਨੰਬਰਦਾਰਾਂ ਦੀਆਂ ਸਮੱਸਿਆਵਾਂ ਤੇ ਵਿਚਾਰਾਂ ਕੀਤੀਆਂ ਗਈਆਂ, ਉਪਰੰਤ ਪਾਸ ਕੀਤੇ ਮਤਿਆਂ ਵਿਚ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸ੍ਰੀ ਚਮਕੌਰ ਸਾਹਿਬ ਇਲਾਕੇ ਅੰਦਰ ਬੇਸਹਾਰਾ ਪਸ਼ੂਆਂ ਅਤੇ ਲਾਵਾਰਸ ਕੁੱਤਿਆਂ ਦੇ ਯੋਗ ਹੱਲ ਕੀਤੇ ਜਾਣ।

Ad Position 21
No active advertisement
ਅਜੀਤ ਡੈਸਕ 08-10-2026
ਸ੍ਰੀ ਚਮਕੌਰ ਸਾਹਿਬ, 7 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਨੰਬਰਦਾਰ ਯੂਨੀਅਨ ਤਹਿਸੀਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਪ੍ਰਧਾਨ ਬਲਬੀਰ ਸਿੰਘ ਬੇਲਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਦੀਵਾਨ ਹਾਲ ਵਿਚ ਹੋਈ। ਜਿਸ ਵਿਚ ਨੰਬਰਦਾਰਾਂ ਦੀਆਂ ਸਮੱਸਿਆਵਾਂ ਤੇ ਵਿਚਾਰਾਂ ਕੀਤੀਆਂ ਗਈਆਂ, ਉਪਰੰਤ ਪਾਸ ਕੀਤੇ ਮਤਿਆਂ ਵਿਚ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸ੍ਰੀ ਚਮਕੌਰ ਸਾਹਿਬ ਇਲਾਕੇ ਅੰਦਰ ਬੇਸਹਾਰਾ ਪਸ਼ੂਆਂ ਅਤੇ ਲਾਵਾਰਸ ਕੁੱਤਿਆਂ ਦੇ ਯੋਗ ਹੱਲ ਕੀਤੇ ਜਾਣ। ਸ੍ਰੀ ਚਮਕੌਰ ਸਾਹਿਬ ਤਹਿਸੀਲ ਕੰਪਲੈਕਸ ਵਿਚ ਨੰਬਰਦਾਰਾਂ ਦੇ ਬੈਠਣ ਲਈ (ਦਫ਼ਤਰ) ਕਮਰਾ ਦੇਣ, ਜੱਦੀ ਪੁਸ਼ਤੀ ਨੰਬਰਦਾਰੀ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰਨ, ਮਾਣਭੱਤੇ ਵਿਚ ਵਾਧਾ, ਇਲਾਕੇ ਅੰਦਰ ਵਧੇ ਨਸ਼ਿਆਂ ਦੇ ਰੁਝਾਨ ਨੂੰ ਠੱਲ੍ਹ ਪਾਉਣ ਦੀ ਮੰਗ ਕੀਤੀ ਗਈ। ਇਸ ਮੌਕੇ ਜਸਵੀਰ ਸਿੰਘ ਜਟਾਣਾ, ਜਗਦੀਪ ਸਿੰਘ ਬਾਲ ਸੰਢਾ, ਅਜੈਬ ਸਿੰਘ ਸ੍ਰੀ ਚਮਕੌਰ ਸਾਹਿਬ, ਅਮਰੀਕ ਸਿੰਘ ਬਜੀਦਪੁਰ, ਜਸਬੀਰ ਸਿੰਘ ਬਜੀਦਪੁਰ, ਰਣਧੀਰ ਸਿੰਘ ਮੁੰਡੀਆਂ , ਸਤਨਾਮ ਸਿੰਘ ਮੁੰਡੀਆਂ, ਚਰਨਜੀਤ ਸਿੰਘ ਗਧਰਾਮ, ਬਲਵਿੰਦਰ ਸਿੰਘ ਸੰਧੂਆਂ, ਕੁਲਦੀਪ ਸਿੰਘ ਰਾਮਪੁਰ ਬੇਟ, ਸੁਰਿੰਦਰ ਸਿੰਘ ਕੰਧੋਲਾ, ਭੁਪਿੰਦਰ ਸਿੰਘ ਫ਼ਰੀਦ ਸਮੇਤ ਕਈ ਨੰਬਰਦਾਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਨਹੀਂ ਰਹੇ ਪਿੰਡ ਮੋਹੀਵਾਲ ਦੇ ਗੁਰਦਾਸ ਰਾਮ ਪੀ . ਟੀ .
Ad Position 24