08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਟਿੱਬਾ ਨੰਗਲ ਵਿਖੇ ਵਿਧਾਇਕ ਦਿਨੇਸ਼ ਚੱਢਾ ਨੇ ਕੀਤੀ ਲੋਕ ਮਿਲਣੀ , 5 ਲੱਖ ਦੀ ਗਰਾਂਟ ਦਾ ਚੈੱਕ ਭੇਟ

ਨੂਰਪੁਰ ਬੇਦੀ, 7 ਅਕਤੂਬਰ (ਹਰਦੀਪ ਸਿੰਘ ਢੀਂਡਸਾ)–ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਟਿੱਬਾ ਨੰਗਲ ਵਿਖੇ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਮੌਕੇ ਉਨ੍ਹਾਂ ਵਲੋਂ ਪਿੰਡ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗਰਾਂਟ ਰਾਸ਼ੀ ਦਾ ਚੈੱਕ ਵੀ ਪਿੰਡ ਦੀ ਪੰਚਾਇਤ ਨੂੰ ਪ੍ਰਦਾਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 08-10-2026
ਨੂਰਪੁਰ ਬੇਦੀ, 7 ਅਕਤੂਬਰ (ਹਰਦੀਪ ਸਿੰਘ ਢੀਂਡਸਾ)–ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਪਿੰਡ ਟਿੱਬਾ ਨੰਗਲ ਵਿਖੇ ਲੋਕ ਮਿਲਣੀ ਕਰਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਇਸ ਮੌਕੇ ਉਨ੍ਹਾਂ ਵਲੋਂ ਪਿੰਡ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗਰਾਂਟ ਰਾਸ਼ੀ ਦਾ ਚੈੱਕ ਵੀ ਪਿੰਡ ਦੀ ਪੰਚਾਇਤ ਨੂੰ ਪ੍ਰਦਾਨ ਕੀਤਾ ਗਿਆ। ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨੇ ਆਪਣੇ ਇਲਾਕੇ ਨਾਲ ਸਬੰਧਿਤ ਵੱਖ-ਵੱਖ ਸਮੱਸਿਆਵਾਂ ਅਤੇ ਮੰਗਾਂ ਵਿਧਾਇਕ ਦੇ ਧਿਆਨ ਵਿਚ ਲਿਆਂਦੀਆਂ। ਵਿਧਾਇਕ ਦਿਨੇਸ਼ ਚੱਢਾ ਨੇ ਪਿੰਡ ਵਾਸੀਆਂ ਵਲੋਂ ਰੱਖੀਆਂ ਗਈਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਕਈ ਮਾਮਲਿਆਂ ਦਾ ਮੌਕੇ ’ਤੇ ਹੀ ਹੱਲ ਕਰਵਾਇਆ। ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡ ਦੀਆਂ ਬਾਕੀ ਰਹਿੰਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ ਅਤੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਜਾਰੀ ਕੀਤੀ ਜਾ ਰਹੀ ਗਰਾਂਟ ਦੀ ਵਰਤੋਂ ਪਿੰਡ ਦੀਆਂ ਲੋੜਾਂ ਅਨੁਸਾਰ ਕੀਤੀ ਜਾਵੇ, ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ। ਇਸ ਮੌਕੇ ਪਿੰਡ ਦੀ ਪੰਚਾਇਤ ਦੇ ਮੈਂਬਰਾਂ, ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਹੋਰ ਪਤਵੰਤਿਆਂ ਤੋਂ ਇਲਾਵਾ ਜ਼ਿਲ੍ਹਾ ਪਰਿਸ਼ਦ ਦੇ ਵਾਈਸ ਚੇਅਰਮੈਨ ਦੇਸਰਾਜ ਸੈਣੀ, ਸੰਮਤੀ ਮੈਂਬਰ ਹਰਵਿੰਦਰ ਬਿੰਦੀ, ਸੰਮਤੀ ਮੈਂਬਰ ਕੇਵਲ ਕ੍ਰਿਸ਼ਨ ਹੈਪੀ, ਬਲਵੀਰ ਟੇਢੇਵਾਲ, ਨਰਿੰਦਰ ਝਾਂਡੀਆਂ, ਚਮਨ ਭਾਟੀਆ, ਮਨਜੀਤ ਬੂਥਗੜ੍ਹ, ਏ.ਪੀ.ਓ. ਰਮਨ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੇਲਾ ਧਿਆਨੀ ਦੀਆਂ ਅੰਦਰੂਨੀ ਸੜਕਾਂ ਤੇ ਪੁਲਾਂ ਦੇ ਨਿਰਮਾਣ ਕਾਰਜਾਂ ਦਾ ਕੈਬਨਿਟ ਮੰਤਰੀ ਬੈਂਸ ਨੇ ਲਿਆ ਜਾਇਜ਼ਾ ਅਗਲੀ ਖ਼ਬਰ ਹਰਬੰਸ ਸਿੰਘ ਕੰਧੋਲਾ ਗੁਰਦੁਆਰਾ ਸੁਧਾਰ ਲਹਿਰ-2 ਤਹਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀ...
Ad Position 24