08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਬੇਲਾ ਧਿਆਨੀ ਦੀਆਂ ਅੰਦਰੂਨੀ ਸੜਕਾਂ ਤੇ ਪੁਲਾਂ ਦੇ ਨਿਰਮਾਣ ਕਾਰਜਾਂ ਦਾ ਕੈਬਨਿਟ ਮੰਤਰੀ ਬੈਂਸ ਨੇ ਲਿਆ ਜਾਇਜ਼ਾ

ਸੁਖਸਾਲ, 7 ਅਕਤੂਬਰ (ਧਰਮ ਪਾਲ)- ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਬੇਲਾ ਧਿਆਨੀ ਇਲਾਕੇ ਦਾ ਦੌਰਾ ਕਰਕੇ ਇੱਥੇ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਬੇਲਾ ਧਿਆਨੀ ਦੀਆਂ ਅੰਦਰੂਨੀ ਸੜਕਾਂ ਦੇ ਚੱਲ ਰਹੇ ਨਿਰਮਾਣ ਕਾਰਜਾਂ ਦੀ ਪ੍ਰਗਤੀ ਦਾ ਮੌਕੇ ’ਤੇ ਨਿਰੀਖਣ ਕੀਤਾ ਅਤੇ ਸਬੰਧਿਤ ਅਧਿਕਾਰੀਆਂ ਤੋਂ ਕੰਮ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ।

Ad Position 21
No active advertisement
ਬੇਲਾ ਧਿਆਨੀ ਵਿਖੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤੇ ਹਾਜ਼ਰ ਪਿੰਡ ਵਾਸੀ। ਤਸਵੀਰ: ਚੌਧਰੀ ਧਰਮ ਪਾਲ 08-10-2026
ਸੁਖਸਾਲ, 7 ਅਕਤੂਬਰ (ਧਰਮ ਪਾਲ)- ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਬੇਲਾ ਧਿਆਨੀ ਇਲਾਕੇ ਦਾ ਦੌਰਾ ਕਰਕੇ ਇੱਥੇ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਬੇਲਾ ਧਿਆਨੀ ਦੀਆਂ ਅੰਦਰੂਨੀ ਸੜਕਾਂ ਦੇ ਚੱਲ ਰਹੇ ਨਿਰਮਾਣ ਕਾਰਜਾਂ ਦੀ ਪ੍ਰਗਤੀ ਦਾ ਮੌਕੇ ’ਤੇ ਨਿਰੀਖਣ ਕੀਤਾ ਅਤੇ ਸਬੰਧਿਤ ਅਧਿਕਾਰੀਆਂ ਤੋਂ ਕੰਮ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਇਲਾਕੇ ਵਿਚ ਕੁੱਝ ਪੁਲਾਂ ਦੇ ਨਿਰਮਾਣ ਕਾਰਜ ਮੁਕੰਮਲ ਹੋ ਚੁੱਕੇ ਹਨ ਜਦਕਿ ਕੁੱਝ ਹੋਰ ਪੁਲਾਂ ਦਾ ਕੰਮ ਜਾਰੀ ਹੈ। ਇਸ ਤੋਂ ਇਲਾਵਾ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਲੋੜ ਨੂੰ ਧਿਆਨ ਵਿਚ ਰੱਖਦਿਆਂ ਦੋ ਨਵੇਂ ਪੁਲ ਵੀ ਬਣਾਏ ਜਾਣਗੇ। ਇਨ੍ਹਾਂ ਵਿਚ ਅਜੋਲੀ ਤੋਂ ਬੇਲਾ ਧਿਆਨੀ ਅਤੇ ਭੱਟੋਂ ਤੋਂ ਬੇਲਾ ਧਿਆਨੀ ਲੋਅਰ ਨੂੰ ਜੋੜਨ ਵਾਲੇ ਪੁਲ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪੁਲਾਂ ਦੇ ਬਣਨ ਨਾਲ ਇਲਾਕੇ ਦੇ ਪਿੰਡਾਂ ਵਿਚਕਾਰ ਆਵਾਜਾਈ ਹੋਰ ਸੁਚਾਰੂ ਹੋਵੇਗੀ ਅਤੇ ਲੋਕਾਂ ਨੂੰ ਆਉਣ-ਜਾਣ ਵਿਚ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕਾਂ ਅਤੇ ਪੁਲਾਂ ਦੇ ਨਿਰਮਾਣ ਕਾਰਜਾਂ ਵਿਚ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਕੀਤਾ ਜਾਵੇ ਅਤੇ ਨਿਰਧਾਰਿਤ ਮਾਪਦੰਡਾਂ ਅਨੁਸਾਰ ਕੰਮ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਸਿੱਧਾ ਲਾਭ ਮਿਲ ਸਕੇ। ਉਨ੍ਹਾਂ ਬੇਲਾ ਧਿਆਨੀ ਦੀਆਂ ਅੰਦਰੂਨੀ ਸੜਕਾਂ ਦੇ ਚੱਲ ਰਹੇ ਕੰਮ ਦੀ ਪ੍ਰਗਤੀ ਦਾ ਵੀ ਵਿਸਥਾਰ ਨਾਲ ਜਾਇਜ਼ਾ ਲਿਆ। ਇਸ ਮੌਕੇ ਸਥਾਨਕ ਵਸਨੀਕਾਂ ਨੇ ਕੈਬਨਿਟ ਮੰਤਰੀ ਨੂੰ ਇਲਾਕੇ ਨਾਲ ਸਬੰਧਿਤ ਹੋਰ ਸਮੱਸਿਆਵਾਂ ਤੇ ਜ਼ਰੂਰਤਾਂ ਤੋਂ ਵੀ ਜਾਣੂ ਕਰਵਾਇਆ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਯੋਗ ਕਦਮ ਚੁੱਕੇ ਜਾਣਗੇ। ਇਸ ਮੌਕੇ ਸੁਰਿੰਦਰ ਸਿੰਘ, ਜਗਜੀਤ ਸਿੰਘ ਜੱਗੀ, ਕੁਲਵਿੰਦਰ ਸਿੰਘ, ਤਰਸੇਮ ਸੈਣੀ, ਕੁਲਵਿੰਦਰ, ਸੁਖਦੇਵ ਸੈਣੀ, ਮਨੀ, ਕਾਲੂ, ਪਰਮਜੀਤ ਸਿੰਘ ਅਤੇ ਜਸਵੀਰ ਸਿੰਘ ਸਮੇਤ ਹੋਰ ਪਤਵੰਤੇ ਤੇ ਇਲਾਕਾ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੂਰਪੁਰ ਬੇਦੀ ਵਿਖੇ ਹੋਮੀ ਭਾਭਾ ਹਸਪਤਾਲ ਨੇ ਕੈਂਸਰ ਜਾਗਰੂਕਤਾ ਕੈਂਪ ਲਗਾਇਆ ਸਮੇਂ ਸਿਰ ਕੈਂਸਰ ਦੀ ਜਾਂਚ ਹੀ ਜ਼ਿੰਦਗੀ ਬਚਾਉ... ਅਗਲੀ ਖ਼ਬਰ ਟਿੱਬਾ ਨੰਗਲ ਵਿਖੇ ਵਿਧਾਇਕ ਦਿਨੇਸ਼ ਚੱਢਾ ਨੇ ਕੀਤੀ ਲੋਕ ਮਿਲਣੀ , 5 ਲੱਖ ਦੀ ਗਰਾਂਟ ਦਾ ਚੈੱਕ ਭੇਟ
Ad Position 24