08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਨੂਰਪੁਰ ਬੇਦੀ ਵਿਖੇ ਹੋਮੀ ਭਾਭਾ ਹਸਪਤਾਲ ਨੇ ਕੈਂਸਰ ਜਾਗਰੂਕਤਾ ਕੈਂਪ ਲਗਾਇਆ ਸਮੇਂ ਸਿਰ ਕੈਂਸਰ ਦੀ ਜਾਂਚ ਹੀ ਜ਼ਿੰਦਗੀ ਬਚਾਉਣ ਦੀ ਕੁੰਜੀ-ਮਾਹਿਰ

ਨੂਰਪੁਰ ਬੇਦੀ, 7 ਅਕਤੂਬਰ (ਹਰਦੀਪ ਸਿੰਘ ਢੀਂਡਸਾ)- ਕੈਂਸਰ ਵਰਗੀ ਗੰਭੀਰ ਬਿਮਾਰੀ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਸ ਦੀ ਅਗਾਊਂ ਰੋਕਥਾਮ ਤੇ ਬਚਾਅ ਲਈ ਗ੍ਰਾਮ ਪੰਚਾਇਤ ਨੂਰਪੁਰ ਬੇਦੀ ਵਲੋਂ ਹੋਮੀ ਭਾਬਾ ਕੈਂਸਰ ਹਸਪਤਾਲ, ਨਿਊ ਚੰਡੀਗੜ੍ਹ ਦੇ ਸਹਿਯੋਗ ਨਾਲ ਵਿਸ਼ੇਸ਼ ਕੈਂਸਰ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਮਾਹਿਰਾਂ ਵਲੋਂ ਲੋਕਾਂ ਨੂੰ ਕੈਂਸਰ ਦੇ ਮੁੱਢਲੇ ਲੱਛਣਾਂ, ਕਾਰਨਾਂ, ਬਚਾਅ ਦੇ ਤਰੀਕਿਆਂ ਅਤੇ ਸਮੇਂ ਸਿਰ ਜਾਂਚ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 08-10-2026
ਨੂਰਪੁਰ ਬੇਦੀ, 7 ਅਕਤੂਬਰ (ਹਰਦੀਪ ਸਿੰਘ ਢੀਂਡਸਾ)- ਕੈਂਸਰ ਵਰਗੀ ਗੰਭੀਰ ਬਿਮਾਰੀ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਸ ਦੀ ਅਗਾਊਂ ਰੋਕਥਾਮ ਤੇ ਬਚਾਅ ਲਈ ਗ੍ਰਾਮ ਪੰਚਾਇਤ ਨੂਰਪੁਰ ਬੇਦੀ ਵਲੋਂ ਹੋਮੀ ਭਾਬਾ ਕੈਂਸਰ ਹਸਪਤਾਲ, ਨਿਊ ਚੰਡੀਗੜ੍ਹ ਦੇ ਸਹਿਯੋਗ ਨਾਲ ਵਿਸ਼ੇਸ਼ ਕੈਂਸਰ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਮਾਹਿਰਾਂ ਵਲੋਂ ਲੋਕਾਂ ਨੂੰ ਕੈਂਸਰ ਦੇ ਮੁੱਢਲੇ ਲੱਛਣਾਂ, ਕਾਰਨਾਂ, ਬਚਾਅ ਦੇ ਤਰੀਕਿਆਂ ਅਤੇ ਸਮੇਂ ਸਿਰ ਜਾਂਚ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ਮਾਹਿਰਾਂ ਨੇ ਕਿਹਾ ਕਿ ਕੈਂਸਰ ਦਾ ਨਾਮ ਡਰ ਦਾ ਨਹੀਂ, ਸਗੋਂ ਜਾਗਰੂਕਤਾ ਤੇ ਸਾਵਧਾਨੀ ਦਾ ਵਿਸ਼ਾ ਹੈ। ਜੇਕਰ ਬਿਮਾਰੀ ਦੀ ਸਮੇਂ ਸਿਰ ਪਛਾਣ ਕਰਕੇ ਇਲਾਜ ਸ਼ੁਰੂ ਕਰ ਦਿੱਤਾ ਜਾਵੇ ਤਾਂ ਮਰੀਜ਼ ਦੇ ਠੀਕ ਹੋਣ ਦੀਆਂ ਸੰਭਾਵਨਾਵਾਂ ਕਾਫ਼ੀ ਵੱਧ ਜਾਂਦੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰੀਰ ਵਿਚ ਹੋਣ ਵਾਲੇ ਕਿਸੇ ਵੀ ਅਸਧਾਰਨ ਬਦਲਾਅ ਜਾਂ ਲਗਾਤਾਰ ਰਹਿਣ ਵਾਲੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ ਅਤੇ ਤੁਰੰਤ ਡਾਕਟਰੀ ਸਲਾਹ ਲਈ ਜਾਵੇ। ਕੈਂਪ ਵਿਚ ਲੋਕਾਂ ਨੂੰ ਤੰਬਾਕੂ ਅਤੇ ਹੋਰ ਨਸ਼ਿਆਂ ਤੋਂ ਦੂਰ ਰਹਿਣ, ਸੰਤੁਲਿਤ ਖੁਰਾਕ ਲੈਣ, ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਅਤੇ ਨਿਯਮਤ ਸਿਹਤ ਜਾਂਚ ਕਰਵਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ। ਮਾਹਿਰਾਂ ਨੇ ਖਾਸ ਤੌਰ ’ਤੇ ਕਿਹਾ ਕਿ ਕੈਂਸਰ ਵਿਰੁੱਧ ਲੜਾਈ ਵਿਚ ਇਲਾਜ ਦੇ ਨਾਲ-ਨਾਲ ਜਾਗਰੂਕਤਾ ਅਤੇ ਅਰਲੀ ਡਿਟੈਕਸ਼ਨ ਦੀ ਭੂਮਿਕਾ ਬੇਹੱਦ ਅਹਿਮ ਹੈ। ਕੈਂਪ ਦੌਰਾਨ ਸਰਪੰਚ ਨਿਰਮਲਾ ਦੇਵੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਰਨੈਲ ਸਿੰਘ ਲਾਲੀ, ਮਾ. ਰਾਮ ਸਿੰਘ ਅਤੇ ਗ੍ਰਾਮ ਪੰਚਾਇਤ ਦੇ ਸਮੂਹ ਮੈਂਬਰ ਮੌਜੂਦ ਰਹੇ। ਪੰਚਾਇਤ ਆਗੂਆਂ ਨੇ ਕਿਹਾ ਕਿ ਪਿੰਡ ਵਾਸੀਆਂ ਨੂੰ ਸਿਹਤ ਸਹੂਲਤਾਂ ਅਤੇ ਗੰਭੀਰ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕ ਕਰਨਾ ਪੰਚਾਇਤ ਦੀ ਮੁੱਖ ਤਰਜੀਹਾਂ ਵਿਚ ਸ਼ਾਮਲ ਹੈ। ਸਰਪੰਚ ਨਿਰਮਲਾ ਦੇਵੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਰਨੈਲ ਸਿੰਘ ਲਾਲੀ ਨੇ ਕਿਹਾ ਕਿ ਸਿਹਤਮੰਦ ਸਮਾਜ ਦੀ ਨੀਂਹ ਜਾਗਰੂਕਤਾ ਨਾਲ ਰੱਖੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪਿੰਡ ਦੇ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਭਵਿੱਖ ਵਿਚ ਵੀ ਅਜਿਹੇ ਲੋਕ-ਭਲਾਈ ਅਤੇ ਸਿਹਤ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣਗੇ। ਗ੍ਰਾਮ ਪੰਚਾਇਤ ਵਲੋਂ ਹੋਮੀ ਭਾਭਾ ਕੈਂਸਰ ਹਸਪਤਾਲ, ਨਿਊ ਚੰਡੀਗੜ੍ਹ ਦੀ ਟੀਮ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਅਤੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜਾਗਰੂਕ ਬਣੋ, ਸਮੇਂ ਸਿਰ ਜਾਂਚ ਕਰਵਾਓ ਅਤੇ ਕੈਂਸਰ ਨੂੰ ਹਰਾਉਣ ਲਈ ਇਕੱਠੇ ਹੋਵੋ।”
Ad Position 22
No active advertisement
ਪਿਛਲੀ ਖ਼ਬਰ ਪਰਚਾ ਦਰਜ ਹੋਣ ਵਾਲੇ ਕਿਸਾਨ ਸੰਗਲਾਂ ਨਾਲ ... ਅਗਲੀ ਖ਼ਬਰ ਬੇਲਾ ਧਿਆਨੀ ਦੀਆਂ ਅੰਦਰੂਨੀ ਸੜਕਾਂ ਤੇ ਪੁਲਾਂ ਦੇ ਨਿਰਮਾਣ ਕਾਰਜਾਂ ਦਾ ਕੈਬਨਿਟ ਮੰਤਰੀ ਬੈਂਸ ਨੇ ਲਿਆ ਜਾਇਜ਼ਾ
Ad Position 24