07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਮੋਰਚਾ ਜੈਤੋ ਦੇ ਸ਼ਹੀਦਾਂ ਦੀ ਯਾਦ ਵਿਚ ਸਮਾਗਮ 11 ਨੂੰ

ਢੇਰ/ ਸੁਖਸਾਲ, 7 ਅਕਤੂਬਰ (ਸ਼ਿਵ ਕੁਮਾਰ ਕਾਲੀਆ, ਧਰਮਪਾਲ ਚੌਧਰੀ)-ਮੋਰਚਾ ਜੈਤੋ ਦੇ ਸ਼ਹੀਦਾਂ ਦੀ ਯਾਦ ਵਿਚ ਇੱਕ ਵਿਸ਼ੇਸ਼ ਸਮਾਗਮ ਬੇਲਾ ਰਾਮਗੜ੍ਹ ਪੱਤੀ ਰਤਨ ਸਿੰਘ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਥੇਦਾਰ ਗੁਰਚਰਨ ਸਿੰਘ ਅਟਵਾਲ, ਮਾਸਟਰ ਅਜੈਬ ਸਿੰਘ ਢਾਹੇ ਨੇ ਦੱਸਿਆ ਕਿ ਮੋਰਚਾ ਜੈਤੋ ਦੇ ਸ਼ਹੀਦਾਂ ਦੀ ਯਾਦ ਵਿਚ ਇੱਕ ਵਿਸ਼ੇਸ਼ ਸਮਾਗਮ 11 ਅਕਤੂਬਰ ਦੇ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ।

Ad Position 21
No active advertisement
ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਚਰਨ ਸਿੰਘ ਨਾਲ ਨਜ਼ਰ ਆ ਰਹੇ ਹਨ ਨਵਦੀਪ ਸਿੰਘ ਬੈਂਸ। ਤਸਵੀਰ: ਸ਼ਿਵ ਕੁਮਾਰ ਕਾਲੀਆ 08-10-2026
ਢੇਰ/ ਸੁਖਸਾਲ, 7 ਅਕਤੂਬਰ (ਸ਼ਿਵ ਕੁਮਾਰ ਕਾਲੀਆ, ਧਰਮਪਾਲ ਚੌਧਰੀ)-ਮੋਰਚਾ ਜੈਤੋ ਦੇ ਸ਼ਹੀਦਾਂ ਦੀ ਯਾਦ ਵਿਚ ਇੱਕ ਵਿਸ਼ੇਸ਼ ਸਮਾਗਮ ਬੇਲਾ ਰਾਮਗੜ੍ਹ ਪੱਤੀ ਰਤਨ ਸਿੰਘ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਥੇਦਾਰ ਗੁਰਚਰਨ ਸਿੰਘ ਅਟਵਾਲ, ਮਾਸਟਰ ਅਜੈਬ ਸਿੰਘ ਢਾਹੇ ਨੇ ਦੱਸਿਆ ਕਿ ਮੋਰਚਾ ਜੈਤੋ ਦੇ ਸ਼ਹੀਦਾਂ ਦੀ ਯਾਦ ਵਿਚ ਇੱਕ ਵਿਸ਼ੇਸ਼ ਸਮਾਗਮ 11 ਅਕਤੂਬਰ ਦੇ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਹ ਸਮਾਗਮ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਕੀਤਾ ਜਾਵੇਗਾ ਜਿਸ ਸਬੰਧ ਦੇ ਵਿਚ 9 ਅਕਤੂਬਰ ਨੂੰ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 11 ਅਕਤੂਬਰ ਨੂੰ ਭੋਗ ਪਾਏ ਜਾਣਗੇ। ਉਹਨਾਂ ਕਿਹਾ ਕਿ ਜੈਤੋ ਦੇ ਮੋਰਚੇ ਦੌਰਾਨ ਇਸ ਪਿੰਡ ਦੇ ਦੋ ਸ਼ਹੀਦ ਹੋਏ ਹਨ ਜਿਸ ਵਿਚ ਸ਼ਹੀਦ ਉੱਤਮ ਸਿੰਘ, ਸ਼ਹੀਦ ਲਛਮਣ ਸਿੰਘ ਦੇ ਨਾਮ ਸ਼ਾਮਿਲ ਹਨ। ਉਹਨਾਂ ਦੱਸਿਆ ਕਿ 1924 ਤੋਂ ਬਾਅਦ 102 ਸਾਲ ਬਾਅਦ ਇਹ ਪਹਿਲਾ ਅਜਿਹਾ ਸਮਾਗਮ ਕੀਤਾ ਜਾ ਰਿਹਾ ਹੈ ਜੋ ਕਿ ਮੋਰਚਾ ਜੈਤੋ ਦੇ ਸ਼ਹੀਦਾਂ ਨੂੰ ਸਮਰਪਿਤ ਹੋਵੇਗਾ। ਜਦੋਂ ਕਿ ਇਸ ਪਿੰਡ ਵਿਚੋਂ ਚਾਰ ਸਿੰਘਾਂ ਵਲੋਂ ਮੋਰਚੇ ਵਿਚ ਆਪਣਾ ਯੋਗਦਾਨ ਪਾਇਆ ਗਿਆ ਸੀ, ਜਿਸ ਵਿਚ ਭਾਈ ਸੁੱਚਾ ਸਿੰਘ ਅਤੇ ਭਾਈ ਗੰਗਾ ਸਿੰਘ ਦਾ ਨਾਮ ਵੀ ਸ਼ਾਮਿਲ ਹੈ। ਇਹਨਾਂ ਚਾਰਾਂ ਵਿੱਚੋਂ ਦੋ ਦੀ ਸ਼ਹਾਦਤ ਹੋਈ ਸੀ। ਸਰਦਾਰ ਗੁਰਚਰਨ ਸਿੰਘ ਨੇ ਦੱਸਿਆ ਕਿ ਇਸ ਪਿੰਡ ਦੇ ਵਿਚ ਇਹ ਸਮਾਗਮ ਕਰਵਾਉਣ ਦਾ ਮਕਸਦ ਨੌਜਵਾਨ ਪੀੜੀ ਨੂੰ ਆਪਣੇ ਇਤਿਹਾਸ ਦੇ ਨਾਲ ਜਾਣੂ ਕਰਵਾਣਾ ਹੈ। ਪਿੰਡ ਅਤੇ ਇਲਾਕੇ ਦੇ ਲੋਕਾਂ ਨੂੰ ਵੀ ਪਤਾ ਲੱਗਣਾ ਚਾਹੀਦਾ ਹੈ ਕਿ ਇਸ ਪਿੰਡ ਦੇ ਸਿੰਘਾਂ ਵਲੋਂ ਵੀ ਸ਼ਹਾਦਤਾ ਦਿੱਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਇਸ ਮੌਕੇ ਤੇ ਉਹਨਾਂ ਵਲੋਂ ਵੱਡੀ ਮਿਹਨਤ ਦੇ ਨਾਲ ਪਿੰਡ ਦੇ ਇਤਿਹਾਸ ਅਤੇ ਸ਼ਹੀਦਾਂ ਨੂੰ ਸਮਰਪਿਤ ਇੱਕ ਕਿਤਾਬ ਵੀ ਛਪਵਾਈ ਗਈ ਹੈ ਜਿਸ ਦੀ ਘੁੰਡ ਚੁਕਾਈ ਵੀ 11 ਅਕਤੂਬਰ ਨੂੰ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਹ ਸਮਾਗਮ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਦੇ ਨਾਲ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਸ਼ਾਮਿਲ ਹੋਣ ਦੇ ਲਈ ਇਲਾਕੇ ਦੇ ਲੋਕਾਂ ਨੂੰ ਸ਼ਾਮਲ ਹੋਣ ਲਈ ਵੱਡੀ ਅਪੀਲ ਕੀਤੀ ਗਈ ਹੈ। ਇਸ ਮੌਕੇ ’ਤੇ ਉਨਾਂ ਦੇ ਨਾਲ ਨਵਦੀਪ ਸਿੰਘ ਬੈਂਸ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰੀਰਕ ਤੰਦਰੁਸਤੀ ਲਈ ਘਰੇਲੂ ਬਗੀਚੀ ਅਪਣਾਉਣ ਸੰਬੰਧੀ ਸਿਖਲਾਈ ਕੈਪ ਜ਼ਹਿਰ ਮੁਕਤ ਸਬਜ਼ੀਆਂ ਉਗਾਉਣ ਦੀ ਲੋੜ : ਡਾ. ਚਤੁਰਜੀਤ ਸ... ਅਗਲੀ ਖ਼ਬਰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਘਨੌਲੀ ਇਲਾਕੇ ਦੇ ਕਾਂਗਰਸੀ ਆਗੂਆਂ ਦੀ ਇਕੱਤਰਤਾ
Ad Position 24