ਸ਼ਿਵ ਸੈਨਾ ਪੰਜਾਬ ਵਲੋਂ ਵਿਧਾਨ ਸਭਾ ਦੇ ਚੋਣਾਂ ਦੇ ਮੱਦੇਨਜ਼ਰ ਅਹਿਮ ਮੀਟਿੰਗ
ਘਨੌਲੀ, 7 ਅਕਤੂਬਰ (ਜਸਵੀਰ ਸਿੰਘ ਸੈਣੀ)-ਸ਼ਿਵ ਸੈਨਾ ਪੰਜਾਬ ਦੀ ਇੱਕ ਅਹਿਮ ਬੈਠਕ ਪੰਜਾਬ ਦੇ ਵੱਖ-ਵੱਖ ਖੇਤਰਾਂ ਤੋਂ ਪਹੁੰਚੇ ਸੰਗਠਨ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਹਾਜ਼ਰੀ ਵਿਚ ਹੋਈ। ਬੈਠਕ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਸੰਗਠਨ ਦੇ ਵਿਸਥਾਰ ਅਤੇ ਹਿੰਦੂ ਸਮਾਜ ਨਾਲ ਸਬੰਧਿਤ ਵੱਖ-ਵੱਖ ਸਮਾਜਿਕ ਤੇ ਧਾਰਮਿਕ ਮੁੱਦਿਆਂ ਨੂੰ ਲੋਕਤੰਤਰਿਕ ਅਤੇ ਸੰਵਿਧਾਨਕ ਢੰਗ ਨਾਲ ਉਠਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਘਨੌਲੀ, 7 ਅਕਤੂਬਰ (ਜਸਵੀਰ ਸਿੰਘ ਸੈਣੀ)-ਸ਼ਿਵ ਸੈਨਾ ਪੰਜਾਬ ਦੀ ਇੱਕ ਅਹਿਮ ਬੈਠਕ ਪੰਜਾਬ ਦੇ ਵੱਖ-ਵੱਖ ਖੇਤਰਾਂ ਤੋਂ ਪਹੁੰਚੇ ਸੰਗਠਨ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਹਾਜ਼ਰੀ ਵਿਚ ਹੋਈ। ਬੈਠਕ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਸੰਗਠਨ ਦੇ ਵਿਸਥਾਰ ਅਤੇ ਹਿੰਦੂ ਸਮਾਜ ਨਾਲ ਸਬੰਧਿਤ ਵੱਖ-ਵੱਖ ਸਮਾਜਿਕ ਤੇ ਧਾਰਮਿਕ ਮੁੱਦਿਆਂ ਨੂੰ ਲੋਕਤੰਤਰਿਕ ਅਤੇ ਸੰਵਿਧਾਨਕ ਢੰਗ ਨਾਲ ਉਠਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੀ ਅਗਵਾਈ ਸ਼ਿਵ ਸੈਨਾ ਪੰਜਾਬ ਦੇ ਪੰਜਾਬ ਪ੍ਰਧਾਨ ਸੰਜੀਵ ਘਨੌਲੀ ਅਤੇ ਜ਼ਿਲ੍ਹਾ ਚੇਅਰਮੈਨ ਰੂਪਨਗਰ ਸਚਿਨ ਘਨੌਲੀ ਨੇ ਕੀਤੀ। ਇਸ ਮੌਕੇ ਸੰਗਠਨ ਨੂੰ ਵਿਧਾਨ ਸਭਾ ਪੱਧਰ ਤੱਕ ਹੋਰ ਮਜ਼ਬੂਤ ਕਰਨ, ਵੱਖ-ਵੱਖ ਇਲਾਕਿਆਂ ਵਿਚ ਪ੍ਰਭਾਰੀ ਨਿਯੁਕਤ ਕਰਨ ਅਤੇ ਸਥਾਨਕ ਪੱਧਰ ’ਤੇ ਜਾਗਰੂਕਤਾ ਕਮੇਟੀਆਂ ਦੇ ਗਠਨ ਸਬੰਧੀ ਵੀ ਰਣਨੀਤੀ ਤਿਆਰ ਕਰਨ ’ਤੇ ਚਰਚਾ ਹੋਈ। ਸ਼ਿਵ ਸੈਨਾ ਪੰਜਾਬ ਦੇ ਪੰਜਾਬ ਪ੍ਰਧਾਨ ਸੰਜੀਵ ਘਨੌਲੀ ਨੇ ਕਿਹਾ ਕਿ ਹਿੰਦੂ ਸਮਾਜ ਨਾਲ ਜੁੜੇ ਸਮਾਜਿਕ ਅਤੇ ਧਾਰਮਿਕ ਮੁੱਦਿਆਂ ਨੂੰ ਲੋਕਤੰਤਰਿਕ ਤੇ ਸੰਵਿਧਾਨਕ ਤਰੀਕੇ ਕਿ ਹਿੰਦੂ ਸਮਾਜ ਨਾਲ ਸਬੰਧਿਤ ਸਮਾਜਿਕ ਅਤੇ ਧਾਰਮਿਕ ਮੁੱਦਿਆਂ ਨੂੰ ਲੋਕਤੰਤਰਿਕ ਅਤੇ ਸੰਵਿਧਾਨਕ ਤਰੀਕੇ ਨਾਲ ਪ੍ਰਮੁੱਖਤਾ ਨਾਲ ਉਠਾਇਆ ਜਾਵੇਗਾ। ਉਨ੍ਹਾਂ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਆਪਸੀ ਤਾਲਮੇਲ ਨਾਲ ਜ਼ਮੀਨੀ ਪੱਧਰ ’ਤੇ ਸੰਗਠਨ ਦੀਆਂ ਗਤੀਵਿਧੀਆਂ ਹੋਰ ਤੇਜ਼ ਕਰਨ ਲਈ ਪ੍ਰੇਰਿਤ ਕੀਤਾ। ਸਚਿਨ ਘਨੌਲੀ ਨੇ ਕਿਹਾ ਕਿ ਸੰਗਠਨ ਨੂੰ ਵਿਧਾਨ ਸਭਾ ਪੱਧਰ ਤੱਕ ਮਜ਼ਬੂਤ ਕਰਨ ਲਈ ਵਰਕਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ। ਇਸ ਦੇ ਨਾਲ ਹੀ ਸਥਾਨਕ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨਾਲ ਤਾਲਮੇਲ ਵਧਾਉਣ ’ਤੇ ਵੀ ਜ਼ੋਰ ਦਿੱਤਾ ਗਿਆ। ਮੀਟਿੰਗ ਵਿਚ ਪਾਰਟੀ ਦੇ ਸੀਨੀਅਰ ਅਹੁਦੇਦਾਰਾਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ।