ਅਨਾਜ ਮੰਡੀ ਮੋਰਿੰਡਾ ਦਾ ਦੌਰਾ ਕਰਨ ਸਮੇਂ ਐਸ.ਡੀ.ਐਮ. ਮੋਰਿੰਡਾ ਚੇਤਨ ਬੰਗੜ।
ਐਸ . ਡੀ . ਐਮ . ਮੋਰਿੰਡਾ ਵਲੋਂ ਅਨਾਜ ਮੰਡੀ ਮੋਰਿੰਡਾ ਵਿਖੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਮੋਰਿੰਡਾ, 8 ਅਕਤੂਬਰ (ਤਰਲੋਚਨ ਸਿੰਘ ਕੰਗ)-ਐਸ. ਡੀ.
ਮੋਰਿੰਡਾ, 8 ਅਕਤੂਬਰ (ਤਰਲੋਚਨ ਸਿੰਘ ਕੰਗ)-ਐਸ.ਡੀ.ਐਮ. ਮੋਰਿੰਡਾ ਚੇਤਨ ਬੰਗੜ ਵਲੋਂ ਅਨਾਜ ਮੰਡੀ ਮੋਰਿੰਡਾ ਦਾ ਦੌਰਾ ਕਰਦਿਆਂ ਮਾਰਕਿਟ ਕਮੇਟੀ ਮੋਰਿੰਡਾ ਦੇ ਸਕੱਤਰ ਵਰਿੰਦਰ ਸਿੰਘ ਨਾਲ ਖਰੀਦ ਪ੍ਰਬੰਧਾਂ ਬਾਰੇ ਜਾਣਕਾਰੀ ਲਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਡੀ ਸੁਪਰਵਾਈਜ਼ਰ ਜਸਵੰਤ ਸਿੰਘ ਨੇ ਦੱਸਿਆ ਕਿ ਐਸ.ਡੀ.ਐਮ. ਮੋਰਿੰਡਾ ਚੇਤਨ ਬੰਗੜ ਵਲੋਂ ਆੜ੍ਹਤੀਆਂ, ਕਿਸਾਨਾਂ ਅਤੇ ਮੰਡੀ ਵਿਚ ਕੰਮ ਕਰ ਰਹੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਉਹਨਾਂ ਦੀਆਂ ਸਮੱਸਿਆਵਾਂ ਸੁਣੀਆਂ। ਚੇਤਨ ਬੰਗੜ ਨੇ ਕਿਹਾ ਕਿ ਝੋਨੇ ਦੀ ਕਟਾਈ ਦਾ ਸਮਾਂ ਸਵੇਰੇ 10 ਵਜੇ ਤੋਂ ਸ਼ਾਮੀਂ 6 ਵਜੇ ਤੱਕ ਹੈ। ਜੇਕਰ ਕੋਈ ਵੀ ਕਾਨੂੰਨ ਦੀ ਉਲੰਘਣਾ ਕਰੇਗਾ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜੁਝਾਰ ਸਿੰਘ ਮਾਵੀ, ਜਸਪ੍ਰੀਤ ਸਿੰਘ ਕਲਸੀ, ਗੁਰਮੇਲ ਸਿੰਘ ਰੰਗੀ, ਜਰਨੈਲ ਸਿੰਘ ਸੱਖੋਮਾਜਰਾ, ਸਰਬਜਿੰਦਰ ਸਿੰਘ ਮਾਨ, ਗੁਰਮੀਤ ਸਿੰਘ ਸਿੱਧੂ ਆਦਿ ਹਾਜ਼ਰ ਸਨ।