ਸ੍ਰੀ ਅਨੰਦਪੁਰ ਸਾਹਿਬ ਨੇੜਲੇ ਪਿੰਡ ਸੱਧੇਵਾਲ ਵਿਖੇ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ ਪੰਜਾਬ ਭਾਜਪਾ ਦੇ ਸਾਬਕਾ ਸਕੱਤਰ ਐਡਵੋਕੇਟ ਅਰਵਿੰਦ ਮਿੱਤਲ ਅਤੇ ਹੋਰ ਆਗੂ।
‘ ਆਪ ’ ਸਰਕਾਰ ਨੇ ਪੰਜਾਬ ਨੂੰ ਦੋਵੇਂ ਹੱਥੀਂ ਲੁੱਟਿਆ ਤੇ ਕਰਜ਼ੇ ਹੇਠ ਦੱਬਿਆ - ਅਰਵਿੰਦ ਮਿੱਤਲ ਜਾਂਚ ਤੋਂ ਡਰਨ ਦੀ ਬਜਾਏ ਸਰਕਾਰ ਨੂੰ ਜਾਂਚ ਦਾ ਸਾਹਮਣਾ ਕਰਨਾ ਚਾਹੀਦਾ ਹੈ
ਸ੍ਰੀ ਅਨੰਦਪੁਰ ਸਾਹਿਬ, 8 ਅਕਤੂਬਰ (ਕਰਨੈਲ ਸਿੰਘ)-ਪੰਜਾਬ ਭਾਜਪਾ ਦੇ ਸਾਬਕਾ ਸਕੱਤਰ ਐਡਵੋਕੇਟ ਅਰਵਿੰਦ ਮਿੱਤਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਸਰਕਾਰ ਨੇ ਪੰਜਾਬ ਨੂੰ ਦੋਵੇਂ ਹੱਥੀਂ ਲੁੱਟਣ ਦੇ ਨਾਲ-ਨਾਲ ਸੂਬੇ ਨੂੰ ਹੋਰ ਕਰਜ਼ੇ ਦੇ ਬੋਝ ਹੇਠ ਦੱਬ ਦਿੱਤਾ ਹੈ। ਸਰਕਾਰ ਦੀ ਕਾਰਗੁਜ਼ਾਰੀ ਤੋਂ ਪੰਜਾਬ ਦੇ ਲੋਕ ਨਿਰਾਸ਼ ਹਨ ਅਤੇ ਅੱਜ ਉਹ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ।
ਸ੍ਰੀ ਅਨੰਦਪੁਰ ਸਾਹਿਬ, 8 ਅਕਤੂਬਰ (ਕਰਨੈਲ ਸਿੰਘ)-ਪੰਜਾਬ ਭਾਜਪਾ ਦੇ ਸਾਬਕਾ ਸਕੱਤਰ ਐਡਵੋਕੇਟ ਅਰਵਿੰਦ ਮਿੱਤਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਸਰਕਾਰ ਨੇ ਪੰਜਾਬ ਨੂੰ ਦੋਵੇਂ ਹੱਥੀਂ ਲੁੱਟਣ ਦੇ ਨਾਲ-ਨਾਲ ਸੂਬੇ ਨੂੰ ਹੋਰ ਕਰਜ਼ੇ ਦੇ ਬੋਝ ਹੇਠ ਦੱਬ ਦਿੱਤਾ ਹੈ। ਸਰਕਾਰ ਦੀ ਕਾਰਗੁਜ਼ਾਰੀ ਤੋਂ ਪੰਜਾਬ ਦੇ ਲੋਕ ਨਿਰਾਸ਼ ਹਨ ਅਤੇ ਅੱਜ ਉਹ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਪਿੰਡ ਸੱਧੇਵਾਲ ਵਿਖੇ ਭਾਜਪਾ ਆਗੂ ਤੇ ਵਰਕਰ ਸਤਿੰਦਰ ਧਰਮਾਣੀ ਦੇ ਗ੍ਰਹਿ ਵਿਖੇ ਕੀਤੀ ਮੀਟਿੰਗ ਦੌਰਾਨ ਅਰਵਿੰਦ ਮਿੱਤਲ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਕੇਂਦਰੀ ਜਾਂਚ ਏਜੰਸੀਆਂ ਦੀ ਜਾਂਚ ਤੋਂ ਡਰਨ ਦੀ ਬਜਾਏ ਨਿਰਪੱਖ ਜਾਂਚ ਦਾ ਸਾਹਮਣਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਮਾਈਨਿੰਗ, ਉਦਯੋਗ ਅਤੇ ਸਰਕਾਰੀ ਤਬਾਦਲਿਆਂ ਨੂੰ ਲੈ ਕੇ ਭ੍ਰਿਸ਼ਟਾਚਾਰ ਦੇ ਦੋਸ਼ ਲਗਦੇ ਰਹੇ ਹਨ, ਜਦਕਿ ਨਸ਼ਿਆਂ ਅਤੇ ਗੈਂਗਸਟਰਵਾਦ ਦੀ ਸਮੱਸਿਆ ਵੀ ਗੰਭੀਰ ਬਣੀ ਹੋਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ’ਚ ਕਾਨੂੰਨ-ਵਿਵਸਥਾ ਦੀ ਸਥਿਤੀ ਪਹਿਲਾਂ ਨਾਲੋਂ ਖਰਾਬ ਹੋਈ ਹੈ। ਮਿੱਤਲ ਨੇ ਕਿਹਾ ਕਿ ਭਾਜਪਾ ਵਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਿੰਡ ਪੱਧਰ ’ਤੇ ਵਰਕਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਵਰਕਰਾਂ ਨੂੰ ਹੁਣ ਤੋਂ ਹੀ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਨੂੰ ਘਰ-ਘਰ ਪਹੁੰਚਾਉਣ ਲਈ ਸਰਗਰਮ ਹੋਣ ਦਾ ਸੱਦਾ ਦਿੱਤਾ। ਮੀਟਿੰਗ ਵਿਚ ਸ਼ਿਵ ਕੁਮਾਰ ਸ਼ਰਮਾ, ਰਘੂਪੁਰ ਭੂਸ਼ਣ ਬੰਟੀ, ਡਾ. ਅਵਤਾਰ ਕ੍ਰਿਸ਼ਨ ਕਾਲੀਆ, ਦੀਦਾਰ ਸਿੰਘ, ਬਲਵੀਰ ਸਿੰਘ, ਹੈਪੀ ਬੇਦੀ, ਪੰਡਿਤ ਮੂਲਰਾਜ ਸ਼ਰਮਾ, ਵਿਸ਼ਾਲ ਵਾਸੋਵਾਲ ਕਲੋਨੀ, ਸਾਬਕਾ ਸਰਪੰਚ ਧਰਮਵੀਰ ਲਾਡੀ, ਵਿਸ਼ਾਲ ਰਾਣਾ, ਰਾਮ ਕੁਮਾਰ, ਰਾਣਾ ਰਾਮ ਕੁਮਾਰ ਸੱਧੇਵਾਲ, ਨਰੇਸ਼ ਕੁਮਾਰ ਅਤੇ ਐਡਵੋਕੇਟ ਮਨੀਸ਼ ਧਰਮਾਣੀ, ਕਮਲ ਕਿਸ਼ੋਰ ਧਰਮਾਣੀ, ਅੰਮ੍ਰਿਤ ਪਾਲ ਸਿੰਘ, ਜਸਪਾਲ ਸਿੰਘ, ਜਸਪਿੰਦਰ ਧਰਮਾਣੀ ਸਮੇਤ ਹੋਰ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ।