08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਬਜ਼ੁਰਗਾਂ ਦੀ ਭਲਾਈ ਲਈ 14 ਅਕਤੂਬਰ ਨੂੰ ਦੜੋਲੀ ਲੋਅਰ ਵਿਖੇ ਲੱਗੇਗਾ ਮੈਡੀਕਲ ਕੈਂਪ

ਰੂਪਨਗਰ, 8 ਅਕਤੂਬਰ (ਸਤਨਾਮ ਸਿੰਘ ਸੱਤੀ)-ਬਜ਼ੁਰਗ ਨਾਗਰਿਕਾਂ ਦੀ ਸਿਹਤ ਸੰਭਾਲ ਅਤੇ ਉਨ੍ਹਾਂ ਨੂੰ ਲੋੜੀਂਦੀਆਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਨੈਸ਼ਨਲ ਐਕਸ਼ਨ ਪਲਾਨ ਫਾਰ ਸੀਨੀਅਰ ਸਿਟੀਜ਼ਨ ਤਹਿਤ 14 ਅਕਤੂਬਰ ਨੂੰ ਪਿੰਡ ਦੜੋਲੀ ਲੋਅਰ, ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਮੈਡੀਕਲ ਕੈਂਪ ਲਗਾਇਆ ਜਾਵੇਗਾ। ਕੈਂਪ ਦੀਆਂ ਤਿਆਰੀਆਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਡਾ.

Ad Position 21
No active advertisement
ਮੀਟਿੰਗ ਦੌਰਾਨ ਪ੍ਰਬੰਧਾਂ ਬਾਰੇ ਜਾਣਕਾਰੀ ਲੈ ਰਹੇ ਏ.ਡੀ.ਸੀ. ਰੂਪਨਗਰ। 09-10-2026
ਰੂਪਨਗਰ, 8 ਅਕਤੂਬਰ (ਸਤਨਾਮ ਸਿੰਘ ਸੱਤੀ)-ਬਜ਼ੁਰਗ ਨਾਗਰਿਕਾਂ ਦੀ ਸਿਹਤ ਸੰਭਾਲ ਅਤੇ ਉਨ੍ਹਾਂ ਨੂੰ ਲੋੜੀਂਦੀਆਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਨੈਸ਼ਨਲ ਐਕਸ਼ਨ ਪਲਾਨ ਫਾਰ ਸੀਨੀਅਰ ਸਿਟੀਜ਼ਨ ਤਹਿਤ 14 ਅਕਤੂਬਰ ਨੂੰ ਪਿੰਡ ਦੜੋਲੀ ਲੋਅਰ, ਬਲਾਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਮੈਡੀਕਲ ਕੈਂਪ ਲਗਾਇਆ ਜਾਵੇਗਾ। ਕੈਂਪ ਦੀਆਂ ਤਿਆਰੀਆਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਕਸ਼ਿਤਾ ਗੁਪਤਾ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲੋੜੀਂਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਕੈਂਪ ਵਿਚ ਬਜ਼ੁਰਗਾਂ ਨੂੰ ਉਨ੍ਹਾਂ ਦੇ ਨੇੜੇ ਹੀ ਡਾਕਟਰੀ ਜਾਂਚ ਅਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸਿੱਖਿਆ ਵਿਭਾਗ ਹਰਜੋਤ ਸਿੰਘ ਬੈਂਸ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕੈਂਪ ਸਥਾਨ ’ਤੇ ਸਿਹਤ ਸੇਵਾਵਾਂ, ਬੈਠਣ, ਪੀਣ ਵਾਲੇ ਪਾਣੀ, ਸਫ਼ਾਈ, ਆਵਾਜਾਈ ਸਮੇਤ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਬਜ਼ੁਰਗ ਨਾਗਰਿਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ, ਇਸ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ।
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਦੀ ਹੋਈ ਮੀਟਿੰਗ ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਨੇੜਲੇ ਪਿੰਡ ਸੱਧੇਵਾਲ ਵਿਖੇ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ ਪੰਜਾਬ ਭਾਜਪਾ ਦੇ ਸਾਬਕਾ ਸਕੱਤਰ ਐਡਵ...
Ad Position 24