08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਖ਼ਾਲਸਾ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਹੈਂਡਬਾਲ ਲੜਕਿਆਂ ਦੇ ਮੁਕਾਬਲੇ ਕਰਵਾਏ

ਰੂਪਨਗਰ, 8 ਅਕਤੂਬਰ (ਯਸ਼ਵੰਤ ਬੱਸੀ)-ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜ਼ਿਲ੍ਹਾ ਪੱਧਰੀ ਹੈਂਡਬਾਲ ਲੜਕਿਆਂ ਦੇ ਮੁਕਾਬਲੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ। ਇਨਾਂ ਮੁਕਾਬਲਿਆਂ ਵਿਚ ਖ਼ਾਲਸਾ ਮਾਡਲ ਸਕੂਲ ਅਤੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 09-10-2026
ਰੂਪਨਗਰ, 8 ਅਕਤੂਬਰ (ਯਸ਼ਵੰਤ ਬੱਸੀ)-ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜ਼ਿਲ੍ਹਾ ਪੱਧਰੀ ਹੈਂਡਬਾਲ ਲੜਕਿਆਂ ਦੇ ਮੁਕਾਬਲੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ। ਇਨਾਂ ਮੁਕਾਬਲਿਆਂ ਵਿਚ ਖ਼ਾਲਸਾ ਮਾਡਲ ਸਕੂਲ ਅਤੇ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਭਾਗ ਲਿਆ। ਅੰਡਰ-17 ਮੁਕਾਬਲਿਆਂ ਵਿਚ ਖ਼ਾਲਸਾ ਸੈਕੰਡਰੀ ਸਕੂਲ ਨੇ ਸ਼ਹੀਦ ਭਗਤ ਸਿੰਘ ਹੈਂਡਬਾਲ ਕਲੱਬ ਮੋਰਿੰਡਾ ਨੂੰ 25-12 ਨਾਲ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ। ਜਿਸ ਵਿਚ ਪੰਕਜ, ਅਨਿਕੇਤ ਯਾਦਵ, ਵਿਸ਼ਾਲ, ਰਘੂਵੀਰ, ਜਸਪ੍ਰੀਤ ਸਿੰਘ, ਪਿੰਕਲ ਕੁਮਾਰ, ਸਿਧਾਂਤ, ਨਿਤੀਸ਼ , ਸ਼ਿਵਜੋਤ, ਅਰਮਾਨ, ਪ੍ਰਭਜੋਤ ਸਿੰਘ, ਗਗਨਪ੍ਰੀਤ ਸਿੰਘ, ਗਗਨਦੀਪ ਸਿੰਘ, ਪਰਮਜੋਤ ਸਿੰਘ ਅਤੇ ਗੁਰਕਮਲ ਸਿੰਘ ਸ਼ਾਮਿਲ ਸਨ। ਅੰਡਰ- 14 ਮੁਕਾਬਲਿਆਂ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਨੇ ਦੂਜਾ ਸਥਾਨ ਹਾਸਲ ਕੀਤਾ। ਜਿਸ ਵਿਚ ਮੁਹੰਮਦ ਆਰਿਸ਼, ਐਲਵੀਨ, ਜਤਿੰਦਰ, ਰੀਤੇਸ਼, ਮੋਹਿਤ, ਟਿੰਕਲ ਕੁਮਾਰ, ਸੁਧਾਸ਼ੂ, ਨਨਦੀਪ, ਹਰਪ੍ਰੀਤ ਸਿੰਘ, ਅਜੀਤ ਕੁਮਾਰ, ਹਿਮਾਨਸ਼ੂ ਠਾਕੁਰ, ਗੌਰਵ, ਏਕਨੂਰ ਸਿੰਘ, ਕਰਨਵੀਰ, ਸਿਮਰਪ੍ਰੀਤ ਸਿੰਘ, ਅਤੇ ਮਨਪ੍ਰੀਤ ਸਿੰਘ ਸ਼ਾਮਿਲ ਸਨ। ਅੰਡਰ-21 ਮੁਕਾਬਲਿਆ ਵਿਚ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪੁਰਾਣੇ ਖਿਡਾਰੀਆਂ ਨੇ ਸਕੂਲ ਵਲੋਂ ਖੇਡਦਿਆਂ ਸ਼ਹੀਦ ਭਗਤ ਸਿੰਘ ਹੈਂਡਬਾਲ ਕਲੱਬ ਮੋਰਿੰਡਾ ਨੂੰ 32-15 ਨਾਲ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ। ਜਿਸ ਵਿਚ ਨੀਰਜ ਕੁਮਾਰ, ਧੀਰਜ ਵਰਮਾ, ਅਮਨ ਵਰਮਾ, ਮੁਹੰਮਦ ਨਾਜ਼ਿਮ, ਮੁਹੰਮਦ ਕਾਸਿਮ, ਤਰਨਦੀਪ ਸਿੰਘ, ਨੈਤਿਕ , ਆਸ਼ੀਸ਼ ਕੁਮਾਰ ਅਤੇ ਪੰਕਜ ਕੁਮਾਰ ਸ਼ਾਮਿਲ ਸਨ। ਹਰਬੰਸ ਸਿੰਘ ਕੰਧੋਲਾ ਮੈਨੇਜਰ ਅੰਬਾਲਾ ਬੋਰਡ ਆਫ ਐਜੂਕੇਸ਼ਨ ਨੇ ਖਿਡਾਰੀਆਂ ਅਤੇ ਕੋਚ ਦੀ ਇਸ ਪ੍ਰਾਪਤੀ ਦੀ ਸ਼ਲਾਘਾ ਕੀਤੀ ਅਤੇ ਵਧਾਈ ਦਿੱਤੀ। ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਅਤੇ ਕਿਹਾ ਕਿ ਇਹ ਜਿੱਤਾ ਹੈਂਡਬਾਲ ਕੋਚ ਬਿਕਰਮਜੀਤ ਸਿੰਘ ਅਤੇ ਕੋਚ ਮਨਪ੍ਰੀਤ ਕੌਰ ਦੀ ਅਣਥੱਕ ਮਿਹਨਤ ਸਦਕਾ ਪ੍ਰਾਪਤ ਕੀਤੀਆ ਹਨ। ਇਸ ਮੌਕੇ ’ਤੇ ਨਵਤੇਜ ਸਿੰਘ, ਗੁਰਪ੍ਰੀਤ ਕੌਰ ਇੰਚਾਰਜ ਖ਼ਲਸਾ ਮਾਡਲ ਸਕੂਲ, ਹੈਂਡਬਾਲ ਕੋਚ ਮਨਪ੍ਰੀਤ ਕੌਰ,ਗੀਤਾ ਰਾਣੀ, ਕਿਰਨਜੀਤ ਕੌਰ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਵਿਚ ਖ਼ਾਲਸਾ ਸਕੂਲ ਦੇ ਖਿਡਾਰੀਆਂ ਨੇ ਜਿੱਤੇ 33 ਮੈਡਲ ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ਮੁਕਾਬਲਿਆਂ... ਅਗਲੀ ਖ਼ਬਰ ਕੈਂਪ ਦੀ ਸਮਾਪਤੀ ਉਪਰੰਤ ਸਰਟੀਫਿਕੇਟ ਪ੍ਰਾਪਤ ਕਰਨ ਮੌਕੇ ਪ੍ਰਬੰਧਕਾਂ ਨਾਲ ਜੀਨੀਅਸ ਸਕੂਲ ਦੇ ਸਕਾਊਟ ਐਂਡ ਗਾਈਡ।
Ad Position 24