08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸਾਊਦੀ ਅਰਬ ’ ਚ ਮੌਤ ਦੀ ਸਜ਼ਾ ਪਾਏ ਦੋ ਪੰਜਾਬੀ ਨੌਜਵਾਨਾਂ ਲਈ ਇਨਸਾਫ਼ ਦੀ ਲੜਾਈ ਲੜਾਂਗੇ - ਮੇਜਰ ਅੰਜੂ ਬਾਲਾ ਸਿੰਘ

ਸ੍ਰੀ ਚਮਕੌਰ ਸਾਹਿਬ, 8 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਾਊਦੀ ਅਰਬ ਦੀ ਅਦਾਲਤ ਵਲੋਂ ਮੌਤ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਕੈਦ ਕੱਟ ਰਹੇ ਪਿੰਡ ਬਰਸਾਲਪੁਰ ਵਾਸੀ ਗੁਰਦੀਪ ਸਿੰਘ ਪੁੱਤਰ ਅਜਮੇਰ ਸਿੰਘ ਅਤੇ ਪਿੰਡ ਮਾਣਕੀ ਤਹਿਸੀਲ ਸਮਰਾਲਾ ਜ਼ਿਲ੍ਹਾ ਲੁਧਿਆਣਾ ਵਾਸੀ ਸੁਖਚੈਨ ਸਿੰਘ ਪੁੱਤਰ ਛਿੰਦਰ ਸਿੰਘ ਦੇ ਪਰਿਵਾਰਾਂ ਵਲੋਂ ਇਨਸਾਫ਼ ਲਈ ਮਦਦ ਦੀ ਕੀਤੀ ਅਪੀਲ ਤੋਂ ਬਾਅਦ ਭਾਜਪਾ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਸੀਨੀਅਰ ਆਗੂ ਮੇਜਰ ਅੰਜੂ ਬਾਲਾ ਸਿੰਘ ਨੇ ਪਿੰਡ ਬਰਸਾਲਪੁਰ ਪਹੁੰਚ ਕੇ ਗੁਰਦੀਪ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਮਾਮਲੇ ਦੀ ਕਾਨੂੰਨੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ। ਮੇਜਰ ਅੰਜੂ ਬਾਲਾ ਸਿੰਘ ਨੇ ਪਰਿਵਾਰ ਤੋਂ ਦੋਵਾਂ ਨੌਜਵਾਨਾਂ ਦੇ ਮਾਮਲੇ, ਜੇਲ੍ਹ ਵਿਚਲੇ ਹਾਲਾਤ ਅਤੇ ਹੁਣ ਤੱਕ ਹੋਈ ਕਾਨੂੰਨੀ ਕਾਰਵਾਈ ਬਾਰੇ ਵਿਸਥਾਰ ਨਾਲ ਜਾਣਕਾਰੀ ਲਈ।

Ad Position 21
No active advertisement
ਅਜੀਤ ਡੈਸਕ 09-10-2026
ਸ੍ਰੀ ਚਮਕੌਰ ਸਾਹਿਬ, 8 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਾਊਦੀ ਅਰਬ ਦੀ ਅਦਾਲਤ ਵਲੋਂ ਮੌਤ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਕੈਦ ਕੱਟ ਰਹੇ ਪਿੰਡ ਬਰਸਾਲਪੁਰ ਵਾਸੀ ਗੁਰਦੀਪ ਸਿੰਘ ਪੁੱਤਰ ਅਜਮੇਰ ਸਿੰਘ ਅਤੇ ਪਿੰਡ ਮਾਣਕੀ ਤਹਿਸੀਲ ਸਮਰਾਲਾ ਜ਼ਿਲ੍ਹਾ ਲੁਧਿਆਣਾ ਵਾਸੀ ਸੁਖਚੈਨ ਸਿੰਘ ਪੁੱਤਰ ਛਿੰਦਰ ਸਿੰਘ ਦੇ ਪਰਿਵਾਰਾਂ ਵਲੋਂ ਇਨਸਾਫ਼ ਲਈ ਮਦਦ ਦੀ ਕੀਤੀ ਅਪੀਲ ਤੋਂ ਬਾਅਦ ਭਾਜਪਾ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਸੀਨੀਅਰ ਆਗੂ ਮੇਜਰ ਅੰਜੂ ਬਾਲਾ ਸਿੰਘ ਨੇ ਪਿੰਡ ਬਰਸਾਲਪੁਰ ਪਹੁੰਚ ਕੇ ਗੁਰਦੀਪ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਮਾਮਲੇ ਦੀ ਕਾਨੂੰਨੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ। ਮੇਜਰ ਅੰਜੂ ਬਾਲਾ ਸਿੰਘ ਨੇ ਪਰਿਵਾਰ ਤੋਂ ਦੋਵਾਂ ਨੌਜਵਾਨਾਂ ਦੇ ਮਾਮਲੇ, ਜੇਲ੍ਹ ਵਿਚਲੇ ਹਾਲਾਤ ਅਤੇ ਹੁਣ ਤੱਕ ਹੋਈ ਕਾਨੂੰਨੀ ਕਾਰਵਾਈ ਬਾਰੇ ਵਿਸਥਾਰ ਨਾਲ ਜਾਣਕਾਰੀ ਲਈ। ਉਨ੍ਹਾਂ ਇਹ ਮਾਮਲਾ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਦੇ ਧਿਆਨ ਵਿਚ ਲੈ ਆਦਾਂ ਹੈ ਅਤੇ ਰਿਆਦ ਸਥਿਤ ਭਾਰਤੀ ਦੂਤਾਵਾਸ, ਪੰਜਾਬ ਦੇ ਰਾਜਪਾਲ, ਸਬੰਧਿਤ ਰਾਜਦੂਤ ਅਤੇ ਪ੍ਰਧਾਨ ਮੰਤਰੀ ਦਫ਼ਤਰ ਸਮੇਤ ਹਰ ਸਬੰਧਿਤ ਪੱਧਰ ’ਤੇ ਉਠਾਇਆ ਜਾਵੇਗਾ। ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਦੋਵੇਂ ਨੌਜਵਾਨ ਪੰਜਾਬ ਦੇ ਪੁੱਤਰ ਹਨ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਸ ਦੁੱਖ ਦੀ ਘੜੀ ਵਿਚ ਇਕੱਲਾ ਨਹੀਂ ਛੱਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣ, ਮਾਮਲੇ ਨਾਲ ਸਬੰਧਿਤ ਤੱਥ ਇਕੱਠੇ ਕਰਨ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਮੇਜਰ ਅੰਜੂ ਬਾਲਾ ਸਿੰਘ ਨੇ ਪੰਜਾਬ ਅਤੇ ਵਿਦੇਸ਼ਾਂ ਵਿਚ ਵੱਸਦੇ ਐਨ. ਆਰ. ਆਈ. ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਪੀੜਤ ਪਰਿਵਾਰਾਂ ਦੀ ਇਸ ਮੁਸ਼ਕਿਲ ਘੜੀ ਵਿਚ ਵੱਧ ਤੋਂ ਵੱਧ ਮਦਦ ਕਰਨ ਅਤੇ ਕਾਨੂੰਨੀ ਸਹਾਇਤਾ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਸਾਂਝੇ ਯਤਨਾਂ ਨਾਲ ਹੀ ਦੋਵਾਂ ਨੌਜਵਾਨਾਂ ਲਈ ਨਿਆਂ ਦੀ ਲੜਾਈ ਨੂੰ ਮਜ਼ਬੂਤੀ ਨਾਲ ਅੱਗੇ ਵਧਾਇਆ ਜਾ ਸਕਦਾ ਹੈ। ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਮਾਮਲੇ ਦੀ ਲਗਾਤਾਰ ਪੈਰਵੀ ਕਰਦੇ ਹੋਏ ਹਰ ਸੰਭਵ ਮੰਚ ’ਤੇ ਆਵਾਜ਼ ਉਠਾਉਣਗੇ ਅਤੇ ਦੋਵੇਂ ਨੌਜਵਾਨਾਂ ਨੂੰ ਇਨਸਾਫ਼ ਦਿਵਾਉਣ ਲਈ ਯਤਨਸ਼ੀਲ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ‘ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ’ ਤਹਿਤ ਹੁਣ ਤੱਕ ਕਰੀਬ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿਚ ਸਿੱਧ... ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਵਿਚ ਖ਼ਾਲਸਾ ਸਕੂਲ ਦੇ ਖਿਡਾਰੀਆਂ ਨੇ ਜਿੱਤੇ 33 ਮੈਡਲ ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ਮੁਕਾਬਲਿਆਂ...
Ad Position 24