ਪਿੰਡ ਮਲਕਪੁਰ ਵਿਖੇ ਘਰ-ਘਰ ਮੁਹਿੰਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਡਾ: ਚੀਮਾ ਅਤੇ ਪਿੰਡ ਵਾਸੀ।
ਮਲਕਪੁਰ ਤੋਂ ਅਕਾਲੀ ਦਲ ਨੇ ਵਿੱਢੀ ਘਰ - ਘਰ ਮੁਹਿੰਮ
ਰੂਪਨਗਰ, 9 ਅਕਤੂਬਰ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਘਰ-ਘਰ ਮੁਹਿੰਮ ਦੀ ਸ਼ੁਰੂਆਤ ਪਿੰਡ ਮਲਕਪੁਰ ਤੋਂ ਕੀਤੀ ਗਈ।
ਰੂਪਨਗਰ, 9 ਅਕਤੂਬਰ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਘਰ-ਘਰ ਮੁਹਿੰਮ ਦੀ ਸ਼ੁਰੂਆਤ ਪਿੰਡ ਮਲਕਪੁਰ ਤੋਂ ਕੀਤੀ ਗਈ। ਮੁਹਿੰਮ ਦਾ ਆਗਾਜ਼ ਜੈਲਦਾਰ ਪਰਮਿੰਦਰ ਸਿੰਘ ਦੇ ਗ੍ਰਹਿ ਤੋਂ ਹੋਇਆ, ਜਿਸ ਵਿਚ ਪਾਰਟੀ ਆਗੂਆਂ, ਵਰਕਰਾਂ ਅਤੇ ਪਿੰਡ ਵਾਸੀਆਂ ਨੇ ਸ਼ਮੂਲੀਅਤ ਕੀਤੀ। ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੁਹਿੰਮ ਦਾ ਮਕਸਦ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਪਿੰਡ-ਪਿੰਡ ਜਾ ਕੇ ਲੋਕਾਂ ਦੇ ਮੁੱਦਿਆਂ ਨੂੰ ਉਠਾਉਣਗੇ। ਮਲਕਪੁਰ ਦੇ ਮੁੱਦਿਆਂ ਬਾਰੇ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਬਿਜਲੀ ਬੋਰਡ ਦੀ ਜ਼ਮੀਨ ਦੇ ਮਾਮਲੇ ਨੂੰ ਲੋਕਾਂ ਦੀ ਰਾਏ ਨਾਲ ਹੱਲ ਕਰਨ ਲਈ ਯਤਨ ਕੀਤਾ ਜਾਵੇਗਾ। ਉਨ੍ਹਾਂ ਪਿੰਡ ਦੀ ਇਤਿਹਾਸਕ ਮਹੱਤਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਪਿੰਡ ਮਲਕਪੁਰ ਨੂੰ ਪੰਜਾਬ ਦੇ ਸੁੰਦਰ ਪਿੰਡਾਂ ਵਿਚ ਸ਼ਾਮਲ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਜ਼ਿਲ੍ਹਾ ਇਸਤਰੀ ਵਿੰਗ ਦੀ ਪ੍ਰਧਾਨ ਚਰਨਜੀਤ ਕੌਰ ਮਲਕਪੁਰ ਨੇ ਆਗੂਆਂ, ਵਰਕਰਾਂ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੂੰ ਪਿੰਡ ਪੱਧਰ ’ਤੇ ਮਜ਼ਬੂਤ ਕਰਨ ਲਈ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਿਆ ਜਾਵੇਗਾ। ਇਸ ਮੌਕੇ ਸੁਖਿੰਦਰਪਾਲ ਸਿੰਘ ਬੋਬੀ ਬੋਲਾ, ਸਵਰਨਜੀਤ ਸਿੰਘ ਬੋਬੀ ਬਹਾਦਰਪੁਰ, ਕਿਰਪਾਲ ਸਿੰਘ ਪਾਲਾ, ਧਰਮਿੰਦਰਜੀਤ ਸਿੰਘ, ਬਲਵਿੰਦਰ ਸਿੰਘ, ਬਲਾਕ ਸੰਮਤੀ ਮੈਂਬਰ ਹਰਿੰਦਰ ਕੌਰ, ਹਰਜੀਤ ਕੌਰ, ਦਲਜੀਤ ਸਿੰਘ ਭੁੱਟੋ, ਜਗਤਾਰ ਸਿੰਘ ਜੱਗਾ, ਬਲਬੀਰ ਸਿੰਘ ਅਤੇ ਜਗਦੀਸ਼ ਸਿੰਘ ਸਮੇਤ ਹੋਰ ਆਗੂ ਤੇ ਪਿੰਡ ਵਾਸੀ ਹਾਜ਼ਰ ਸਨ।