10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਕਿਸਾਨਾਂ ’ ਤੇ ਦਰਜ ਕੇਸ ਵਾਪਸ ਲਏ ਜਾਣ : ਸੰਯੁਕਤ ਕਿਸਾਨ ਮੋਰਚਾ

ਰੂਪਨਗਰ, 9 ਅਕਤੂਬਰ (ਸਤਨਾਮ ਸਿੰਘ ਸੱਤੀ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਰੂਪਨਗਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ 6 ਅਕਤੂਬਰ ਨੂੰ ਰੂਪਨਗਰ ਪੁਲਿਸ ਵਲੋਂ 10 ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਕੇਸ ਤੁਰੰਤ ਵਾਪਸ ਲਏ ਜਾਣ। ਮੋਰਚੇ ਨੇ ਝੋਨੇ ਦੀ ਖ਼ਰੀਦ ਦੌਰਾਨ ਕੱਟ ਲਾਉਣ ਅਤੇ ਲਿਫ਼ਟਿੰਗ ਨਾ ਹੋਣ ਦੇ ਵਿਰੋਧ ਵਿਚ ਕਿਸਾਨਾਂ ਵਲੋਂ ਨੈਸ਼ਨਲ ਹਾਈਵੇ ’ਤੇ ਲਾਏ ਧਰਨੇ ਸਬੰਧੀ ਦਰਜ ਕੇਸਾਂ ਦੀ ਨਿਖੇਧੀ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 10-10-2026
ਰੂਪਨਗਰ, 9 ਅਕਤੂਬਰ (ਸਤਨਾਮ ਸਿੰਘ ਸੱਤੀ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਰੂਪਨਗਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ 6 ਅਕਤੂਬਰ ਨੂੰ ਰੂਪਨਗਰ ਪੁਲਿਸ ਵਲੋਂ 10 ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਕੇਸ ਤੁਰੰਤ ਵਾਪਸ ਲਏ ਜਾਣ। ਮੋਰਚੇ ਨੇ ਝੋਨੇ ਦੀ ਖ਼ਰੀਦ ਦੌਰਾਨ ਕੱਟ ਲਾਉਣ ਅਤੇ ਲਿਫ਼ਟਿੰਗ ਨਾ ਹੋਣ ਦੇ ਵਿਰੋਧ ਵਿਚ ਕਿਸਾਨਾਂ ਵਲੋਂ ਨੈਸ਼ਨਲ ਹਾਈਵੇ ’ਤੇ ਲਾਏ ਧਰਨੇ ਸਬੰਧੀ ਦਰਜ ਕੇਸਾਂ ਦੀ ਨਿਖੇਧੀ ਕੀਤੀ ਹੈ। ਮੋਰਚੇ ਦੇ ਆਗੂਆਂ ਗੁਰਚਰਨ ਸਿੰਘ ਢੋਲਣ ਮਾਜਰਾ ਅਤੇ ਜਰਨੈਲ ਸਿੰਘ ਸਰਹਾਣਾ ਨੇ ਕਿਹਾ ਕਿ ਝੋਨੇ ’ਤੇ ਕਿਸੇ ਵੀ ਕਿਸਮ ਦਾ ਨਾਜਾਇਜ਼ ਕੱਟ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਮੰਡੀਆਂ ਵਿਚ ਫ਼ਸਲ ਦੀ ਲਿਫ਼ਟਿੰਗ ਨਾਲੋ-ਨਾਲ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਬੇਲੋੜੀਆਂ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪਰਮਿੰਦਰ ਸਿੰਘ, ਦਲਜੀਤ ਸਿੰਘ ਚਲਾਕੀ ਅਤੇ ਰਣਧੀਰ ਸਿੰਘ ਚੱਕਲ ਨੇ ਕਿਹਾ ਕਿ ਕਿਸਾਨਾਂ ਨੇ ਝੋਨੇ ’ਤੇ ਕੱਟ ਲਾਉਣ ਅਤੇ ਲਿਫ਼ਟਿੰਗ ਦੀ ਸਮੱਸਿਆ ਸਬੰਧੀ ਡਿਪਟੀ ਕਮਿਸ਼ਨਰ, ਐਸ.ਡੀ.ਐਮ., ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਅਫ਼ਸਰ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਧਿਆਨ ਵਿਚ ਮਾਮਲਾ ਲਿਆਂਦਾ ਸੀ, ਪਰ ਕੋਈ ਠੋਸ ਹੱਲ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ ਜੇਕਰ ਮੰਡੀਆਂ ਵਿਚ ਝੋਨੇ ’ਤੇ ਕੱਟ ਲਾਉਣ ਅਤੇ ਲਿਫ਼ਟਿੰਗ ਦੀ ਸਮੱਸਿਆ ਨਾ ਆਉਂਦੀ ਤਾਂ ਕਿਸਾਨਾਂ ਨੂੰ ਧਰਨਾ ਲਾਉਣ ਦੀ ਲੋੜ ਨਾ ਪੈਂਦੀ। ਮੋਰਚੇ ਨੇ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਖ਼ਿਲਾਫ਼ ਦਰਜ ਕੇਸ ਵਾਪਸ ਲਏ ਜਾਣ ਅਤੇ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਸੁਚਾਰੂ ਢੰਗ ਨਾਲ ਯਕੀਨੀ ਬਣਾਈ ਜਾਵੇ। ਇਸ ਮੌਕੇ ਬਹਾਦਰ ਸਿੰਘ ਖੈਰਪੁਰ, ਭੁਪਿੰਦਰ ਸਿੰਘ ਮੁੰਡੀਆਂ, ਹਰਬੰਸ ਸਿੰਘ ਦਾਤਾਰਪੁਰ, ਜਸਵਿੰਦਰ ਸਿੰਘ ਕਾਈਨੌਰ, ਰਣਜੋਧ ਸਿੰਘ ਢੰਗਰਾਲੀ, ਕਰਨੈਲ ਸਿੰਘ ਡੂਮਛੇੜੀ, ਰੇਸ਼ਮ ਸਿੰਘ ਬਡਾਲੀ, ਮਲਕੀਤ ਸਿੰਘ ਸੇਖੋਂ ਕਕਰਾਲੀ, ਮੋਹਰ ਸਿੰਘ ਖਾਪੜਾ, ਅਵਤਾਰ ਸਿੰਘ ਸਹੇੜੀ ਅਤੇ ਕੇਵਲ ਸਿੰਘ ਓਇੰਦ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁੱਜਰ ਵੈੱਲਫੇਅਰ ਗਰੁੱਪ ਵਲੋਂ ਸਮਾਜ ਸੇਵੀ ਡਾ. ਦੇਵੇਂਦਰ ਬਜਾੜ ਸਨਮਾਨਿਤ ਅਗਲੀ ਖ਼ਬਰ ਆੜ੍ਹਤੀ ਐਸੋਸੀਏਸ਼ਨ ਮੋਰਿੰਡਾ ਵਲੋਂ ਸੁੱਕੀ ਜੀਰੀ ਮੰਡੀ ’ਚ ਲਿਆਉਣ ਦੀ ਕਿਸਾਨਾਂ ਨੂੰ ਅਪੀਲ
Ad Position 24