09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਵਿਧਾਨ ਸਭਾ ਚੋਣਾਂ-2027 ਦੇ ਮੱਦੇਨਜ਼ਰ ‘ਨੈਕਸਟ ਜਨਰਲ ਡੀ.ਆਈ.ਐੱਸ.ਈ.’ ਪੋਰਟਲ ਸਬੰਧੀ ਸਿਖਲਾਈ

ਰੂਪਨਗਰ, 9 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਰੂਪਨਗਰ ਅਦਿੱਤਿਆ ਡੇਚਲਵਾਲ ਦੀ ਪ੍ਰਧਾਨਗੀ ਹੇਠ ‘ਨੈਕਸਟ ਜਨਰਲ ਡੀ. ਆਈ.

Ad Position 21
No active advertisement
ਅਜੀਤ ਡੈਸਕ 10-10-2026
ਰੂਪਨਗਰ, 9 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਵਿਧਾਨ ਸਭਾ ਚੋਣਾਂ-2027 ਦੀਆਂ ਤਿਆਰੀਆਂ ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਰੂਪਨਗਰ ਅਦਿੱਤਿਆ ਡੇਚਲਵਾਲ ਦੀ ਪ੍ਰਧਾਨਗੀ ਹੇਠ ‘ਨੈਕਸਟ ਜਨਰਲ ਡੀ.ਆਈ.ਐਸ.ਈ.’ (ਨੈਕਸਟ ਜੇਨ ਡੀ.ਆਈ.ਐਸ.ਆਈ.) ਪੋਰਟਲ ਸਬੰਧੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਜ਼ਿਲ੍ਹਾ ਸੂਚਨਾ ਅਫ਼ਸਰ, ਰੂਪਨਗਰ ਵਲੋਂ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਅਤੇ ਜ਼ਿਲ੍ਹੇ ਅਧੀਨ ਆਉਂਦੇ ਜਨਤਕ ਖੇਤਰ ਦੇ ਬੈਂਕਾਂ ਦੇ ਅਧਿਕਾਰੀਆਂ ਨੂੰ ਪੋਰਟਲ ਦੀ ਵਰਤੋਂ ਅਤੇ ਇਸ ਉੱਤੇ ਲੋੜੀਂਦਾ ਡਾਟਾ ਦਰਜ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ। ਸਿਖਲਾਈ ਦੌਰਾਨ ਵੱਖ-ਵੱਖ ਵਿਭਾਗਾਂ ਦੇ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਪੋਰਟਲ ਦੀ ਕਾਰਜਪ੍ਰਣਾਲੀ ਨੂੰ ਸਮਝਿਆ ਅਤੇ ਡਾਟਾ ਦਰਜ ਕਰਨ ਸਬੰਧੀ ਆਪਣੇ ਸਵਾਲ ਵੀ ਪੁੱਛੇ। ਜ਼ਿਲ੍ਹਾ ਸੂਚਨਾ ਅਫ਼ਸਰ ਵਲੋਂ ਪੋਰਟਲ ਉੱਤੇ ਜਾਣਕਾਰੀ ਸਹੀ ਢੰਗ ਨਾਲ ਦਰਜ ਕਰਨ ਦੀ ਪ੍ਰਕਿਰਿਆ ਬਾਰੇ ਦੱਸਿਆ ਆਗਾਮੀ ਵਿਧਾਨ ਸਭਾ ਚੋਣਾਂ-2027 ਨਾਲ ਸਬੰਧਤ ਡਾਟਾ ਭੇਜਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਉਂਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਲੋੜੀਂਦਾ ਡਾਟਾ ਨਿਰਧਾਰਿਤ ਸਮੇਂ ਅੰਦਰ ‘ਨੈਕਸਟ ਜਨਰਲ ਡੀ.ਆਈ.ਐਸ.ਈ.’ ਪੋਰਟਲ ਉੱਤੇ ਆਨਲਾਈਨ ਅੱਪਲੋਡ ਕਰਨਾ ਯਕੀਨੀ ਬਣਾਉਣ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਇਸ ਡਾਟੇ ਦੀ ਹਾਰਡ ਕਾਪੀ ਵੀ ਜ਼ਿਲ੍ਹਾ ਸੂਚਨਾ ਅਫ਼ਸਰ, ਰੂਪਨਗਰ ਦੇ ਦਫ਼ਤਰ ਵਿਖੇ ਜਮਾਂ ਕਰਵਾਈ ਜਾਵੇ ਤਾਂ ਜੋ ਚੋਣਾਂ ਨਾਲ ਸਬੰਧਿਤ ਲੋੜੀਂਦੀ ਜਾਣਕਾਰੀ ਸਮੇਂ ਸਿਰ ਇਕੱਤਰ ਕਰਕੇ ਅਗਲੀ ਕਾਰਵਾਈ ਕੀਤੀ ਜਾ ਸਕੇ। ਇਸ ਸਿਖਲਾਈ ਪ੍ਰੋਗਰਾਮ ਵਿਚ ਜ਼ਿਲ੍ਹਾ ਸੂਚਨਾ ਅਫ਼ਸਰ, ਰੂਪਨਗਰ ਅਤੇ ਜ਼ਿਲ੍ਹਾ ਚੋਣ ਦਫ਼ਤਰ, ਰੂਪਨਗਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਅਤੇ ਜਨਤਕ ਖੇਤਰ ਦੇ ਬੈਂਕਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਆਗੂਆਂ ’ਤੇ ਪਰਚੇ ਦਰਜ ਕਰਨਾ ਸਮੱਸਿਆ ਦਾ ਹੱਲ ਨਹੀਂ- ਹਰੀਪੁਰ ਅਗਲੀ ਖ਼ਬਰ ਪੰਜਾਬ ਰਾਜ ਪੈਨਸ਼ਨਰਜ਼ ਮਹਾਂ ਸੰਘ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ
Ad Position 24