ਸਕੂਲ ਆਫ਼ ਐਮੀਨੈਂਸ ਸ੍ਰੀ ਚਮਕੌਰ ਸਾਹਿਬ ਵਿਖੇ ਕਰਵਾਈ ਮਾਪੇ ਅਧਿਆਪਕ ਮਿਲਣੀ
ਸ੍ਰੀ ਚਮਕੌਰ ਸਾਹਿਬ, 9 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਕੂਲ ਆਫ਼ ਐਮੀਨੈਂਸ ਫਾਰ ਗਰਲਜ਼ ਵਿਖੇ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾ: ਅਮਨਦੀਪ ਸਿੰਘ ਨੇ ਦੱਸਿਆ ਕਿ ਇਸ ਮਿਲਣੀ ਵਿਚ ਵੱਡੀ ਗਿਣਤੀ ਵਿਚ ਵਿਦਿਆਰਥਣਾਂ ਦੇ ਮਾਪੇ ਸ਼ਾਮਿਲ ਹੋਏ।
ਸ੍ਰੀ ਚਮਕੌਰ ਸਾਹਿਬ, 9 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਕੂਲ ਆਫ਼ ਐਮੀਨੈਂਸ ਫਾਰ ਗਰਲਜ਼ ਵਿਖੇ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾ: ਅਮਨਦੀਪ ਸਿੰਘ ਨੇ ਦੱਸਿਆ ਕਿ ਇਸ ਮਿਲਣੀ ਵਿਚ ਵੱਡੀ ਗਿਣਤੀ ਵਿਚ ਵਿਦਿਆਰਥਣਾਂ ਦੇ ਮਾਪੇ ਸ਼ਾਮਿਲ ਹੋਏ। ਮੀਟਿੰਗ ਵਿਚ ਸਮੂਹ ਜਮਾਤ ਇੰਚਾਰਜਾਂ ਵਲੋਂ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਬਾਰੇ ਵਿੱਦਿਅਕ, ਖੇਡਾਂ ਤੇ ਹੋਰ ਸਹਾਇਕ ਗਤੀਵਿਧੀਆਂ ਵਿਚ ਭਾਗੀਦਾਰੀ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੀਟਿੰਗ ਵਿਚ ਵਿਦਿਆਰਥਣਾਂ ਵਲੋਂ ਬਿਜ਼ਨਸ ਬਲਾਸਟਰ ਤੇ ਪ੍ਰੋਜੈਕਟ ਬੇਸਡ ਲਰਨਿੰਗ (ਪੀ. ਬੀ. ਐਲ.) ਅਧੀਨ ਤਿਆਰ ਸਮਗਰੀ ਤੇ ਵਿਸਾਲ਼ ਵਸਤੂ ਦੀ ਸਫਲ ਪੇਸ਼ਕਾਰੀ ਕੀਤੀ ਗਈ। ਇਸ ਮੀਟਿੰਗ ਦੀ ਵਿਭਾਗ ਵਲੋਂ ਨਿਗਰਾਨੀ ਕਰਨ ਪਹੁੰਚੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ਼ਮਸ਼ੇਰ ਸਿੰਘ ਅਤੇ ਬੀ.ਪੀ.ਈ.ਓ. ਸ੍ਰੀ ਚਮਕੌਰ ਸਾਹਿਬ ਦਵਿੰਦਰਪਾਲ ਸਿੰਘ ਬੇਦੀ ਨੇ ਹਾਜ਼ਰ ਮਾਪਿਆਂ ਤੇ ਵਿਦਿਆਰਥਣਾਂ ਦੇ ਰੂਬਰੂ ਹੁੰਦਿਆਂ ਸਰਕਾਰੀ ਸਕੂਲਾਂ ਅੰਦਰ ਵਿਭਾਗ ਵਲੋਂ ਵਿਦਿਆਰਥੀਆਂ ਦੀ ਬਿਹਤਰੀ ਲਈ ਚੱਲ ਰਹੇ ਵੱਖੋ ਵੱਖਰੇ ਪ੍ਰੋਜੈਕਟਾਂ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ। ਇਹ ਮੌਕੇ ਸਮੂਹ ਸਕੂਲ ਕਮੇਟੀ ਮੈਂਬਰਾਂ ਨੂੰ ਪ੍ਰਸੰਸਾ ਪੱਤਰ ਭੇਟ ਕੀਤੇ ਗਏ।