09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਮਟੌਰ ਸਕੂਲ ਵਿਖੇ ਸੇਵਾ ਸੰਕਲਪ ਤਹਿਤ ਡਰਾਇੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ

ਸ੍ਰੀ ਅਨੰਦਪੁਰ ਸਾਹਿਬ, 9 ਅਕਤੂਬਰ (ਕਰਨੈਲ ਸਿੰਘ)-ਸੇਵਾ ਸੰਕਲਪ ਤਹਿਤ ਪੀ. ਐਮ.

Ad Position 21
No active advertisement
ਪੀ.ਐੱਮ. ਸ੍ਰੀ ਸ਼ਹੀਦ ਸਿਪਾਹੀ ਪਰਗਨ ਸਿੰਘ ਸਰਕਾਰੀ ਹਾਈ ਸਕੂਲ ਮਟੌਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਵੱਖ-ਵੱਖ ਵਿੱਦਿਅਕ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੁੂੰ ਸਨਮਾਨਿਤ ਕਰਦੇ ਪ੍ਰਬੰਧਕਾਂ ਦੀ ਤਸਵੀਰ। 10-10-2026
ਸ੍ਰੀ ਅਨੰਦਪੁਰ ਸਾਹਿਬ, 9 ਅਕਤੂਬਰ (ਕਰਨੈਲ ਸਿੰਘ)-ਸੇਵਾ ਸੰਕਲਪ ਤਹਿਤ ਪੀ.ਐਮ. ਸ੍ਰੀ ਸ਼ਹੀਦ ਸਿਪਾਹੀ ਪਰਗਨ ਸਿੰਘ ਸਰਕਾਰੀ ਹਾਈ ਸਕੂਲ, ਮਟੌਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਡਰਾਇੰਗ ਅਤੇ ਡਿਬੇਟ ਮੁਕਾਬਲੇ ਕਰਵਾਏ ਗਏ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਮੁੱਖ ਅਧਿਆਪਕ ਗੁਰਜਤਿੰਦਰ ਪਾਲ ਸਿੰਘ ਵਲੋਂ ਕੀਤੀ ਗਈ। ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਪ੍ਰੇਮ ਕੁਮਾਰ ਮਿੱਤਲ ਦੀ ਅਗਵਾਈ ਹੇਠ ਕਰਵਾਏ ਗਏ। ਇਸ ਮੌਕੇ ਜ਼ਿਲ੍ਹਾ ਰੂਪਨਗਰ ਦੇ ਡੀ.ਆਰ.ਸੀ. ਵਿਪਨ ਕੁਮਾਰ ਕਟਾਰੀਆ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਜ਼ਿਲ੍ਹੇ ਦੇ ਵੱਖ-ਵੱਖ ਪੀ. ਐਮ. ਸ੍ਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਇਨ੍ਹ੍ਹਾਂ ਮੁਕਾਬਲਿਆਂ ’ਚ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਸਕੂਲ ਮੁੱਖ ਅਧਿਆਪਕ ਗੁਰਜਤਿੰਦਰ ਪਾਲ ਸਿੰਘ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੀ ਲੁਕੀ ਹੋਈ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹ੍ਹਾਂ ਵਿਚ ਆਤਮ-ਵਿਸ਼ਵਾਸ, ਸਿਰਜਣਾਤਮਕਤਾ ਤੇ ਤਰਕਸ਼ਕਤੀ ਵਿਕਸਿਤ ਕਰਨ ਲਈ ਬਹੁਤ ਮਹੱਤਵਪੂਰਨ ਹਨ। ਉਨ੍ਹ੍ਹਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਹਿ-ਵਿੱਦਿਅਕ ਗਤੀਵਿਧੀਆਂ ਵਿਚ ਵੀ ਵੱਧ-ਚੜ੍ਹ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਡਿਬੇਟ ਮੁਕਾਬਲੇ ’ਚ ਪਹਿਲਾ ਸਥਾਨ ਉਰਵੀ ਸ਼ਰਮਾ, ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਕਲਾਂ (ਲੜਕੇ), ਦੂਜਾ ਸਥਾਨ ਗੁਰਪ੍ਰੀਤ ਕੌਰ, ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨਪੁਰ ਖੂਹੀ ਅਤੇ ਤੀਜਾ ਸਥਾਨ ਜਸਮੀਤ ਕੌਰ, ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੂਲਪੁਰ ਗਰੇਵਾਲ ਨੇ ਪ੍ਰਾਪਤ ਕੀਤਾ। ਡਰਾਇੰਗ ਮੁਕਾਬਲੇ ’ਚ ਪਹਿਲਾ ਸਥਾਨ ਅਨੀਸ਼ ਸ਼ਰਮਾ, ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਸੇਵਾਲ, ਦੂਜਾ ਸਥਾਨ ਅਮਨ ਖੁਸ਼ਵਾਤ, ਪੀਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਕਲਾਂ (ਲੜਕੇ) ਅਤੇ ਤੀਜਾ ਸਥਾਨ ਲਵਪ੍ਰੀਤ ਕੌਰ, ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨਪੁਰ ਖੂਹੀ ਨੇ ਹਾਸਲ ਕੀਤਾ। ਦੋਵਾਂ ਮੁਕਾਬਲਿਆਂ ’ਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਡਿਬੇਟ ਮੁਕਾਬਲੇ ਵਿਚ ਜੱਜ ਦੀ ਭੂਮਿਕਾ ਜਸਵਿੰਦਰ ਸਿੰਘ, ਸਰਕਾਰੀ ਹਾਈ ਸਕੂਲ ਕਲਮਾਂ ਅਤੇ ਡਰਾਇੰਗ ਮੁਕਾਬਲੇ ’ਚ ਮੈਡਮ ਨੀਲਮ ਕੌਰ, ਸਰਕਾਰੀ ਹਾਈ ਸਕੂਲ ਪ੍ਰਿਥੀਪੁਰ ਨੇ ਨਿਭਾਈ। ਕਮਲਜੀਤ ਸਿੰਘ, ਲੈਕਚਰਾਰ ਰਾਜਨੀਤਕ ਵਿਗਿਆਨ, ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨਪੁਰ ਖੂਹੀ ਨੇ ਸਟੇਜ ਸੰਚਾਲਨ ਦੀ ਭੂਮਿਕਾ ਬਾਖੂਬੀ ਨਿਭਾਈ। ਮੁਕਾਬਲਿਆਂ ਦੇ ਨੋਡਲ ਅਫ਼ਸਰ ਅਨਿਲ ਕੁਮਾਰ ਜੋਸ਼ੀ ਪ੍ਰਿੰਸੀਪਲ ਪੀਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨਪੁਰ ਖੂਹੀ ਸਨ। ਇਨ੍ਹਾਂ ਮੁਕਾਬਲਿਆਂ ‘ਚ ਕੁਲਵੰਤ ਸਿੰਘ, ਇਕਬਾਲ ਸਿੰਘ, ਰੋਹਿਤ, ਅਮਿਤ ਕੁਮਾਰ, ਕੁਲਵਿੰਦਰ ਕੌਰ, ਮਨਦੀਪ ਕੌਰ ਅਤੇ ਅਨੂਰੀਤ ਕੁਮਾਰੀ ਨੇ ਪ੍ਰਬੰਧਾਂ ’ਚ ਅਹਿਮ ਯੋਗਦਾਨ ਪਾਇਆ।
Ad Position 22
No active advertisement
ਪਿਛਲੀ ਖ਼ਬਰ ਲੰਡਨ ਦੇ ਨਿਊਬਰੀ ਪਾਰਕ ਸਟੇਸ਼ਨ ’ਤੇ ਸਿੱਖ ਵਿਅਕਤੀ ਨਾਲ ਨਸਲੀ ਹਮਲੇ ਦੀ ਵੀਡੀਓ ਆਈ ਸਾਹਮਣੇ ਅਗਲੀ ਖ਼ਬਰ ਬੀਬੀ ਕੀ ਹਵੇਲੀ ਰੋਪੜ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਈ ਰਾਸ - ਲੀਲ੍ਹਾ
Ad Position 24