ਘਨੌਲੀ ਅਨਾਜ ਮੰਡੀ ਵਿਚ ਵਿਧਾਇਕ ਦਿਨੇਸ਼ ਚੱਢਾ ਨੇ ਲਿਆ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਕਿਸਾਨਾਂ ਨਾਲ ਕੀਤੀ ਗੱਲਬਾਤ, ਮੁਸ਼ਕਿਲਾਂ ਸੁਣ ਕੇ ਮੌਕੇ ’ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼
ਘਨੌਲੀ, 10 ਅਕਤੂਬਰ (ਜਸਵੀਰ ਸਿੰਘ ਸੈਣੀ)-ਘਨੌਲੀ ਅਨਾਜ ਮੰਡੀ ਵਿਖੇ ਝੋਨੇ ਦੀ ਆਮਦ ਦੇ ਮੱਦੇਨਜ਼ਰ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਵਿਧਾਇਕ ਨੇ ਮੰਡੀ ਵਿਚ ਚੱਲ ਰਹੇ ਝੋਨੇ ਦੀ ਆਮਦ ਅਤੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਘ
ਘਨੌਲੀ ਅਨਾਜ ਮੰਡੀ ਵਿਖੇ ਕਿਸਾਨਾਂ ਨਾਲ ਗੱਲਬਾਤ ਕਰਨ ਦੌਰਾਨ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ। ਤਸਵੀਰ: ਜਸਵੀਰ ਸਿੰਘ ਸੈਣੀ
11-10-2026
ਘਨੌਲੀ, 10 ਅਕਤੂਬਰ (ਜਸਵੀਰ ਸਿੰਘ ਸੈਣੀ)-ਘਨੌਲੀ ਅਨਾਜ ਮੰਡੀ ਵਿਖੇ ਝੋਨੇ ਦੀ ਆਮਦ ਦੇ ਮੱਦੇਨਜ਼ਰ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਵਿਧਾਇਕ ਨੇ ਮੰਡੀ ਵਿਚ ਚੱਲ ਰਹੇ ਝੋਨੇ ਦੀ ਆਮਦ ਅਤੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਕਿਸਾਨਾਂ ਵਲੋਂ ਮੰਡੀ ਨਾਲ ਸਬੰਧਿਤ ਆਪਣੀਆਂ ਵੱਖ-ਵੱਖ ਮੁਸ਼ਕਿਲਾਂ ਅਤੇ ਮੰਗਾਂ ਵਿਧਾਇਕ ਦੇ ਸਾਹਮਣੇ ਰੱਖੀਆਂ ਗਈਆਂ। ਕਿਸਾਨਾਂ ਨੇ ਮੰਡੀ ਦੀ ਸੁਰੱਖਿਆ ਅਤੇ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਲਈ ਮੰਡੀ ਦੇ ਚਾਰੋ ਪਾਸੇ ਤਾਰ ਲਗਾਉਣ ਦੀ ਮੰਗ ਵੀ ਰੱਖੀ। ਕਿਸਾਨਾਂ ਦਾ ਕਹਿਣਾ ਸੀ ਕਿ ਮੰਡੀ ਦੇ ਚਾਰੋ ਪਾਸੇ ਤਾਰ ਲੱਗਣ ਨਾਲ ਮੰਡੀ ਦੀ ਹੱਦ ਸਪੱਸ਼ਟ ਹੋਣ ਦੇ ਨਾਲ-ਨਾਲ ਸੁਰੱਖਿਆ ਪ੍ਰਬੰਧ ਵੀ ਹੋਰ ਮਜ਼ਬੂਤ ਹੋਣਗੇ। ਇਸ ਮੌਕੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਸਾਨਾਂ ਦੀਆਂ ਗੱਲਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਝੋਨੇ ਦੀ ਖ਼ਰੀਦ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਨਾਲ ਸਬੰਧਿਤ ਪ੍ਰਬੰਧਾਂ ਨੂੰ ਸੁਚਾਰੂ ਰੱਖਣ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ ਅਤੇ ਸਾਹਮਣੇ ਆਉਣ ਵਾਲੀਆਂ ਜਾਇਜ਼ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਨਾਲ ਸਰਪੰਚ ਯੂਨੀਅਨ ਪ੍ਰਧਾਨ ਪਰਮਿੰਦਰ ਸਿੰਘ ਬਾਲਾ, ਬਲਾਕ ਸੰਮਤੀ ਮੈਂਬਰ ਸੰਦੀਪ ਪਰਜਾਪਤ, ਬਲਾਕ ਸੰਮਤੀ ਮੈਂਬਰ ਅਮਰਾਓ ਸਿੰਘ ਮਧੋ ਮਾਜਰਾ, ਸਰਪੰਚ ਕੁਲਦੀਪ ਸਿੰਘ ਜੇਈ, ਸੁਸਾਇਟੀ ਘਨੌਲੀ ਪ੍ਰਧਾਨ ਹਰਫੂਲ ਸਿੰਘ ਭਾਗ ਸਿੰਘ ਮੈਦਾਨ ਤੋਂ ਇਲਾਵਾ ਆੜ੍ਹਤੀ ਮਹਿੰਦਰ ਸਿੰਘ ਐਡ ਸੰਨਜ਼ ਨਰਿੰਦਰ ਪਾਲ ਸਿੰਘ ਨਿੰਦੀ, ਬਲਦੇਵ ਸਿੰਘ ਗੁਰੂ ਨਾਨਕ ਟਰੇਡਰਜ਼, ਜਸਵਿੰਦਰ ਸਿੰਘ ਸਹੋਤਾ ਟਰੇਡਰਜ਼, ਸੁਖਪਾਲ ਸਿੰਘ ਬਾਬਾ ਜਵਾਹਰ ਸਿੰਘ ਟਰੇਡਰਜ਼, ਜਗਪਾਲ ਸਿੰਘ ਸਰਦਾਰ ਜੀ ਟਰੇਡਰਜ਼, ਗੁਰਮੁਖ ਸਿੰਘ ਸੰਤੋਖ ਸਿੰਘ ਐਂਡ ਸੰਨਜ਼ ਟਰੇਡਰਜ਼, ਗੁਰਮੁਖ ਸਿੰਘ ਅਹਿਮਦਪੁਰ ਸੋਸਾਇਟੀ, ਅੰਬੂਜਾ ਆਰ ਪੀ ਸੀ ਐਲ ਦੀਦਾਰ ਸਿੰਘ ਆਦਿ ਹਾਜ਼ਰ ਸਨ।