11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਪਾਵਰ ਕਾਲੋਨੀ ਨੇ ਅਧਰੇੜਾ ਨੂੰ 4-0 ਨਾਲ ਹਰਾ ਕੇ ਕੀਤੀ ਜੇਤੂ ਸ਼ੁਰੂਆਤ ਸਾਲਾਨਾ ਫੁੱਟਬਾਲ ਟੂਰਨਾਮੈਂਟ ਦਾ ਚੀਫ਼ ਇੰਜੀਨੀਅਰ ਸੱਤ ਪ੍ਰਕਾਸ਼ ਸਿੰਘ ਨੇ ਕੀਤਾ ਉਦਘਾਟਨ; ਪਹਿਲੇ ਦਿਨ ਹੋਏ ਛੇ ਮੁਕਾਬਲੇ

ਰੂਪਨਗਰ, 10 ਅਕਤੂਬਰ (ਸਤਨਾਮ ਸਿੰਘ ਸੱਤੀ)-ਪਾਵਰ ਕਲੋਨੀ ਫੁੱਟਬਾਲ ਕਲੱਬ ਵਲੋਂ ਕਰਵਾਇਆ ਜਾ ਰਿਹਾ ਸਾਲਾਨਾ ਫੁੱਟਬਾਲ ਟੂਰਨਾਮੈਂਟ ਧੂਮਧਾਮ ਨਾਲ ਸ਼ੁਰੂ ਹੋ ਗਿਆ। ਟੂਰਨਾਮੈਂਟ ਦਾ ਉਦਘਾਟਨ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦੇ ਚੀਫ਼ ਇੰਜੀਨੀਅਰ ਸੱਤ ਪ੍ਰਕਾਸ਼ ਸਿੰਘ ਨੇ ਕੀਤਾ।

Ad Position 21
No active advertisement
ਅਜੀਤ ਡੈਸਕ 11-10-2026
ਰੂਪਨਗਰ, 10 ਅਕਤੂਬਰ (ਸਤਨਾਮ ਸਿੰਘ ਸੱਤੀ)-ਪਾਵਰ ਕਲੋਨੀ ਫੁੱਟਬਾਲ ਕਲੱਬ ਵਲੋਂ ਕਰਵਾਇਆ ਜਾ ਰਿਹਾ ਸਾਲਾਨਾ ਫੁੱਟਬਾਲ ਟੂਰਨਾਮੈਂਟ ਧੂਮਧਾਮ ਨਾਲ ਸ਼ੁਰੂ ਹੋ ਗਿਆ। ਟੂਰਨਾਮੈਂਟ ਦਾ ਉਦਘਾਟਨ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦੇ ਚੀਫ਼ ਇੰਜੀਨੀਅਰ ਸੱਤ ਪ੍ਰਕਾਸ਼ ਸਿੰਘ ਨੇ ਕੀਤਾ। ਇਸ ਮੌਕੇ ਗੁਰਦੁਆਰਾ ਟਿੱਬੀ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਵਤਾਰ ਸਿੰਘ ਜੀ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਖਿਡਾਰੀਆਂ ਅਤੇ ਪ੍ਰਬੰਧਕਾਂ ਨੂੰ ਅਸ਼ੀਰਵਾਦ ਦਿੱਤਾ। ਟੂਰਨਾਮੈਂਟ ਦੇ ਪਹਿਲੇ ਦਿਨ ਛੇ ਮੁਕਾਬਲੇ ਹੋਏ। ਉਦਘਾਟਨੀ ਮੈਚ ਵਿਚ ਮੇਜ਼ਬਾਨ ਪਾਵਰ ਕਲੋਨੀ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਅਧਰੇੜਾ ਦੀ ਟੀਮ ਨੂੰ 4-0 ਨਾਲ ਹਰਾਇਆ। ਹੋਰਨਾਂ ਮੁਕਾਬਲਿਆਂ ਵਿਚ ਬਜਰੂੜ ਨੇ ਰੋਪੜ, ਮੱਦੋਂ ਮਾਜਰਾ ਨੇ ਢੱਕੀ, ਨੰਗਲ ਬਾਬਾ ਦੀ ਟੀਮ ਨੇ ਨੂਹੋਂ, ਘਨੌਲੀ ਨੇ ਥਲੀ ਅਤੇ ਮਲਿਕਪੁਰ ਨੇ ਸ਼ਾਮਪੁਰਾ ਦੀ ਟੀਮ ਨੂੰ ਹਰਾ ਕੇ ਜਿੱਤ ਦਰਜ ਕੀਤੀ। ਇਸ ਮੌਕੇ ਕਲੱਬ ਦੇ ਸਰਪ੍ਰਸਤ ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ, ਕਲੱਬ ਦੇ ਪ੍ਰਧਾਨ ਮਨਮੋਹਣ ਸਿੰਘ, ਸਕੱਤਰ ਜਸਵਿੰਦਰ ਸਿੰਘ ਪਾਬਲਾ, ਕੈਪਟਨ ਮਹਿੰਦਰ ਸਿੰਘ ਭਲਿਆਣ, ਗੁਰਦੀਪ ਸਿੰਘ, ਜਸਬੀਰ ਸਿੰਘ ਚਨਾਲੋਂ, ਥਰਮਲ ਪਲਾਂਟ ਦੇ ਡਿਪਟੀ ਚੀਫ਼ ਅਕਾਊਂਟਸ ਅਫ਼ਸਰ ਇੰਦਰਜੀਤ ਸਿੰਘ, ਸ੍ਰੀਮਤੀ ਹਰਭਜਨ ਕੌਰ, ਗੁਰਤੇਜ ਨੰਨ੍ਹਾ, ਸਵਰਨ ਸਿੰਘ, ਸੁਮਿਤ ਭੂਟੀਆ ਅਤੇ ਗਿਲਕੋ ਵੈਲੀ ਤੋਂ ਸੇਵਾ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ । ਟੂਰਨਾਮੈਂਟ ਦਾ ਫਾਈਨਲ ਮੁਕਾਬਲਾ 11 ਅਕਤੂਬਰ ਨੂੰ ਖੇਡਿਆ ਜਾਵੇਗਾ ਅਤੇ ਇਨਾਮਾਂ ਦੀ ਵੰਡ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸੰਬੰਧੀ ਕੀਤਾ ਸਰਵੇ ਅਗਲੀ ਖ਼ਬਰ ਮਦਰਜ਼ ਪ੍ਰਾਈਡ ਇੰਟਰਨੈਸ਼ਨਲ ਪਬਲਿਕ ਸਕੂਲ ਮਲਸੀਆਂ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ
Ad Position 24