ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਕਰਨਗੇ ਨਿਹਾਲ, ਗੁਰੂ ਕੇ ਲੰਗਰ ਅਤੁੱਟ ਵਰਤਣਗੇ
ਰੂਪਨਗਰ, 10 ਅਕਤੂਬਰ (ਸਤਨਾਮ ਸਿੰਘ ਸੱਤੀ)-ਗੁਰੂ ਨਾਨਕ ਨਿਰਮਲ ਵਿਰੱਕਤ ਕੁਟੀਆ, ਆਦਰਸ਼ ਨਗਰ, ਰੂਪਨਗਰ ਵਿਖੇ ਸ੍ਰੀਮਾਨ 108 ਸੰਤ ਸੁਆਮੀ ਰਾਮ ਸਿੰਘ ਬੇਦੀ ਦੀ ਯਾਦ ਵਿਚ ਸਾਲਾਨਾ ਬਰਸੀ ਸਮਾਗਮ 12 ਅਕਤੂਬਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਟੀਆ ਦੇ ਮੁੱਖ ਸੇਵਾਦਾਰ ਮਹੰਤ ਜਗਤਾਰ ਸਿੰਘ ਮਾਨ ਨੇ ਦੱਸਿਆ ਕਿ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।
ਰੂਪਨਗਰ, 10 ਅਕਤੂਬਰ (ਸਤਨਾਮ ਸਿੰਘ ਸੱਤੀ)-ਗੁਰੂ ਨਾਨਕ ਨਿਰਮਲ ਵਿਰੱਕਤ ਕੁਟੀਆ, ਆਦਰਸ਼ ਨਗਰ, ਰੂਪਨਗਰ ਵਿਖੇ ਸ੍ਰੀਮਾਨ 108 ਸੰਤ ਸੁਆਮੀ ਰਾਮ ਸਿੰਘ ਬੇਦੀ ਦੀ ਯਾਦ ਵਿਚ ਸਾਲਾਨਾ ਬਰਸੀ ਸਮਾਗਮ 12 ਅਕਤੂਬਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਟੀਆ ਦੇ ਮੁੱਖ ਸੇਵਾਦਾਰ ਮਹੰਤ ਜਗਤਾਰ ਸਿੰਘ ਮਾਨ ਨੇ ਦੱਸਿਆ ਕਿ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਖੁੱਲ੍ਹੇ ਪੰਡਾਲ ਵਿਚ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿੱਥੇ ਮਹਾਂਪੁਰਸ਼ ਕਥਾ-ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਤੋਂ ਇਲਾਵਾ ਕਵੀਸ਼ਰੀ ਅਤੇ ਢਾਡੀ ਜਥਿਆਂ ਵਲੋਂ ਗੁਰ ਇਤਿਹਾਸ ਨਾਲ ਸੰਗਤਾਂ ਨੂੰ ਜੋੜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸ੍ਰੀ ਪੰਚਾਇਤੀ ਅਖਾੜਾ ਨਿਰਮਲ ਸੰਪ੍ਰਦਾਇ ਅਤੇ ਖਟ ਦਰਸ਼ਨ ਸਾਧੂ ਸਮਾਜ ਦੇ ਮਹਾਂਪੁਰਸ਼ ਵੀ ਗੁਰਮਤਿ ਵਿਚਾਰਾਂ ਸਾਂਝੀਆਂ ਕਰਨਗੇ। ਸਮਾਗਮ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।